ਪੰਜਾਬ ''ਚ ਹੋਏ ਤਬਾਦਲੇ! ਇਨ੍ਹਾਂ ਅਫ਼ਸਰਾਂ ਨੂੰ ਕੀਤਾ ਗਿਆ ਇੱਧਰੋਂ-ਉੱਧਰ
Tuesday, Aug 05, 2025 - 12:51 PM (IST)

ਚੰਡੀਗੜ੍ਹ (ਅੰਕੁਰ): ਪੰਜਾਬ ਸਰਕਾਰ ਵੱਲੋਂ 4 PCS ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਇਸ ਤਹਿਤ ਜਸਲੀਨ ਕੌਰ ਨੂੰ ਮਾਰਕਫੈੱਡ ਦੇ ਐਡੀਸ਼ਨਲ ਮੈਨੇਜਿੰਗ ਡਾਇਰੈਕਟਰ ਦੇ ਨਾਲ-ਨਾਲ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਦੇ ਸਕੱਤਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਭਾਜਪਾ 'ਚ ਵੱਡਾ ਫੇਰਬਦਲ! ਬਦਲੇ ਗਏ ਪ੍ਰਧਾਨ
ਇਸੇ ਤਰ੍ਹਾਂ ਗੜ੍ਹਸ਼ੰਕਰ ਦੇ ਐੱਸ.ਡੀ.ਐੱਮ. ਹਰਬੰਸ ਸਿੰਘ ਨੂੰ ਭੌਂ ਪ੍ਰਾਪਤੀ ਕੁਲੈਕਟਰ, ਗ੍ਰੇਟਰ ਮੋਹਾਲੀ ਏਰੀਆ ਵਿਕਾਸ ਅਥਾਰਟੀ (ਗਮਾਡਾ) ਲਾਇਆ ਗਿਆ ਹੈ। ਸੂਰਜ ਨੂੰ ਜੈਤੋ ਦੇ ਐੱਸ.ਡੀ. ਐੱਮ. ਦੇ ਨਾਲ-ਨਾਲ ਕੋਟਕਪੂਰਾ ਦੇ ਐੱਸ.ਡੀ.ਐੱਮ. ਵਜੋਂ ਵਾਧੂ ਕਾਰਜਭਾਰ ਸੌਂਪਿਆ ਗਿਆ ਹੈ। ਗਮਾਡਾ ਦੇ ਭੌਂ ਪ੍ਰਾਪਤੀ ਕੁਲੈਕਟਰ ਸੰਜੀਵ ਕੁਮਾਰ ਨੂੰ ਐੱਸ.ਡੀ.ਐੱਮ.ਗੜ੍ਹਸ਼ੰਕਰ ਲਾਇਆ ਗਿਆ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8