ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ

Wednesday, Jul 01, 2026 - 01:37 PM (IST)

ਪੰਜਾਬ 'ਚ ਅਫ਼ਸਰਾਂ ਦੇ ਹੋਏ ਤਬਾਦਲੇ, ਪੜ੍ਹੋ ਪੂਰੀ ਖ਼ਬਰ

ਚੰਡੀਗੜ੍ਹ (ਅੰਕੁਰ)- ਪੰਜਾਬ ਸਰਕਾਰ ਵੱਲੋਂ ਦੋ ਆਈ. ਏ. ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਬੀ. ਸ੍ਰੀਨਿਵਾਸਨ ਨੂੰ ਪਨਸਪ ਦੇ ਮੈਨੇਜਿੰਗ ਡਾਇਰੈਕਟਰ ਦੀ ਮੌਜੂਦਾ ਜ਼ਿੰਮੇਵਾਰੀ ਦੇ ਨਾਲ-ਨਾਲ ਮਾਈਨਿੰਗ ਤੇ ਭੂ-ਵਿਗਿਆਨ ਦੇ ਡਾਇਰੈਕਟਰ ਵਜੋਂ ਵਾਧੂ ਚਾਰਜ ਦਿੱਤਾ ਗਿਆ ਹੈ। ਅਭਿਜੀਤ ਕਪਲਿਸ਼ ਤੋਂ ਮਾਈਨਿੰਗ ਤੇ ਭੂ-ਵਿਗਿਆਨ ਦੇ ਡਾਇਰੈਕਟਰ ਵਜੋਂ ਜ਼ਿੰਮੇਵਾਰੀ ਵਾਪਸ ਲੈਂਦਿਆਂ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਦਾ ਚੀਫ ਐਗਜ਼ੀਕਿਊਟਿਵ ਲਾਇਆ ਗਿਆ ਹੈ।


author

Anmol Tagra

Content Editor

Related News