ਪੰਜਾਬ 'ਚ ਬਦਲੀਆਂ ਦਾ ਦੌਰ ਜਾਰੀ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਹੋਏ ਤਬਾਦਲੇ

Tuesday, Aug 16, 2022 - 08:52 PM (IST)

ਚੰਡੀਗੜ੍ਹ : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਵੱਖ-ਵੱਖ ਮਹਿਕਮਿਆਂ 'ਚ ਬਦਲੀਆਂ ਦਾ ਦੌਰ ਲਗਾਤਾਰ ਜਾਰੀ ਹੈ। ਇਸ ਲੜੀ ਤਹਿਤ ਅੱਜ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ। ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਜਾਰੀ ਪ੍ਰੈਸ ਨੋਟ ਤੋਂ ਮਿਲੀ ਜਾਣਕਾਰੀ ਅਨੁਸਾਰ ਬਟਾਲਾ, ਗੁਰਦਾਸਪੁਰ, ਪਟਿਆਲਾ ਤੇ ਹੁਸ਼ਿਆਰਪੁਰ ਦੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ : ਬਿਲਕਿਸ ਬਾਨੋ ਜਬਰ ਜ਼ਿਨਾਹ ਮਾਮਲਾ : ਇਕ ਦੋਸ਼ੀ ਨੇ ਕਿਹਾ, "ਅਸੀਂ ਰਾਜਨੀਤੀ ਦਾ ਸ਼ਿਕਾਰ ਹੋਏ"

PunjabKesari

ਜਾਣਕਾਰੀ ਮੁਤਾਬਕ ਗੁਰਦਾਸਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਜਿੰਦਰ ਸਿੰਘ ਦੀ ਬਦਲੀ ਬਟਾਲਾ ਵਿਖੇ ਕਰ ਦਿੱਤੀ ਗਈ ਹੈ ਤੇ ਉਨ੍ਹਾਂ ਦੀ ਜਗ੍ਹਾ ਬਟਾਲਾ ਦੇ ਵਧੀਕ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਇੰਦਰਜੀਤ ਸਿੰਘ ਨੂੰ ਗੁਰਦਾਸਪੁਰ ਤਾਇਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਹੁਸ਼ਿਆਰਪੁਰ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਾਕਮ ਥਾਪਰ ਦਾ ਤਬਾਦਲਾ ਪਟਿਆਲਾ ਵਿਖੇ ਕੀਤਾ ਗਿਆ ਹੈ ਤੇ ਉਨ੍ਹਾਂ ਦੀ ਜਗ੍ਹਾ ਪਟਿਆਲਾ ਤੋਂ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਨੂੰ ਹੁਸ਼ਿਆਰਪੁਰ ਦਾ ਚਾਰਜ ਦਿੱਤ ਗਿਆ ਹੈ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।


Anuradha

Content Editor

Related News