ਅਹਿਮ ਖ਼ਬਰ: ਪੰਜਾਬ ਸਰਕਾਰ ਵੱਲੋਂ ਪੁਲਸ ਮਹਿਕਮੇ ’ਚ ਵੱਡੇ ਪੱਧਰ ’ਤੇ ਕੀਤੇ ਗਏ ਅਧਿਕਾਰੀਆਂ ਦੇ ਤਬਾਦਲੇ
Monday, May 23, 2022 - 06:14 PM (IST)
ਜਲੰਧਰ/ਚੰਡੀਗੜ੍ਹ (ਰਮਨਜੀਤ)— ਭਗਵੰਤ ਮਾਨ ਦੀ ਸਰਕਾਰ ਨੇ ਸੱਤਾ ’ਚ ਆਉਣ ਤੋਂ ਬਾਅਦ ਵੱਡੇ ਐਕਸ਼ਨ ਲੈਣੇ ਸ਼ੁਰੂ ਕਰ ਦਿੱਤੇ ਹਨ। ਮਾਨ ਸਰਕਾਰ ਵੱਲੋਂ ਪੰਜਾਬ ਪੁਲਸ ਮਹਿਕਮੇ ’ਚ ਵੱਡੇ ਪੱਧਰ ’ਤੇ ਫੇਰਬਦਲ ਕੀਤੇ ਗਏ ਹਨ। ਵੱਖ-ਵੱਖ ਮਹਿਕਮਿਆਂ ’ਚ ਕੁੱਲ 42 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਅਧਿਕਾਰੀਆਂ ’ਚ 7 ਆਈ.ਪੀ.ਐੱਸ. ਇਕ ਆਈ.ਐੱਫ. ਐੱਸ. ਅਤੇ 34 ਪੀ.ਸੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਅਫ਼ਸਰਾਂ ਦੇ ਤਬਾਦਲਿਆਂ ’ਚ ਐੱਲ. ਕੇ. ਯਾਦਵ ਵੀ ਸ਼ਾਮਲ ਹਨ। ਐੱਲ. ਕੇ. ਯਾਦਵ ਨੂੰ ਏ. ਡੀ. ਜੀ. ਪੀ. ਵਿਜੀਲੈਂਸ ਦੇ ਅਹੁਦੇ ਤੋਂ ਹਟਾਇਆ ਗਿਆ ਹੈ। ਫਿਲਹਾਲ ਅਗਲੀ ਪੋਸਟਿੰਗ ਤੱਕ ਡੀ. ਜੀ. ਪੀ. ਨੂੰ ਯਾਦਵ ਰਿਪੋਰਟ ਕਰਨਗੇ। ਉਥੇ ਹੀ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਨਰੇਸ਼ ਕੁਮਾਰ ਦਾ ਵੀ ਤਬਾਦਲਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਸ਼ਾ ਸਮੱਗਲਰ ਨੂੰ ਛੱਡਣ ਦੀ ਸਿਫ਼ਾਰਸ਼ ਕਰਨੀ ਨਾਮੀ ਆਗੂ ਨੂੰ ਪਈ ਮਹਿੰਗੀ, ਪੁਲਸ ਅਧਿਕਾਰੀ ਨੇ ਸਿਖਾਇਆ ਸਬਕ
ਇਹ ਵੀ ਪੜ੍ਹੋ: ਜਲੰਧਰ: ਪਰਿਵਾਰ ਲਈ ਕਾਲ ਬਣ ਕੇ ਆਇਆ ਮੀਂਹ, ਕੰਧ ਡਿੱਗਣ ਕਾਰਨ ਨਨਾਣ-ਭਰਜਾਈ ਦੀ ਮੌਤ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ