ਜ਼ੋਰਦਾਰ ਧਮਾਕੇ ਨਾਲ ਦਹਿਲ ਗਿਆ ਇਲਾਕਾ, ਨਾ ਪਾਇਆ ਜਾਂਦਾ ਕਾਬੂ ਤਾਂ ਹੋ ਸਕਦਾ ਸੀ ਵੱਡਾ ਨੁਕਸਾਨ
Friday, Jan 03, 2025 - 01:03 AM (IST)
ਲੁਧਿਆਣਾ (ਖੁਰਾਣਾ)- ਮਹਾਨਗਰ ਦੇ ਪਾਸ਼ ਇਲਾਕੇ ਨਿਊ ਮਾਡਲ ਟਾਊਨ ਸਥਿਤ ਹਨੂੰਮਾਨ ਜੰਝਘਰ ਨੇੜੇ ਮੁੱਖ ਬਾਜ਼ਾਰ ’ਚ ਲੱਗੇ ਬਿਜਲੀ ਦੇ ਟਰਾਂਸਫਾਰਮਰ ਨੂੰ ਅੱਗ ਲੱਗਣ ਤੋਂ ਬਾਅਦ ਹੋਏ ਜ਼ੋਰਦਾਰ ਧਮਾਕਿਆਂ ਕਾਰਨ ਮਚੀ ਦਹਿਸ਼ਤ ਨਾਲ ਇਲਾਕਾ ਦਹਿਲ ਗਿਆ।
ਮਾਰਕੀਟ ਦੇ ਦੁਕਾਨਦਾਰਾਂ ਨੇ ਮੁਸਤੈਦੀ ਦਿਖਾਉਂਦੇ ਦੁਕਾਨਾਂ ’ਤੇ ਪਏ ਅੱਗ ਬਝਾਊ ਯੰਤਰਾਂ ਨਾਲ ਅੱਗ ਦੀਆਂ ਭਿਆਨਕ ਲਪਟਾਂ ’ਤੇ ਕਾਬੂ ਪਾਇਆ, ਜਿਸ ਕਾਰਨ ਇਲਾਕੇ ’ਚ ਵੱਡਾ ਹਾਦਸਾ ਹੋਣ ਤੋਂ ਟਲ ਗਿਆ।
ਇਸ ਦੌਰਾਨ ਅੱਗ ਦੀਆਂ ਭਿਆਨਕ ਲਪਟਾਂ ਨੇ ਨੇੜੇ ਪੈਂਦੀ ਰੈਡੀਮੇਡ ਕੱਪੜਿਆਂ ਦੀ ਇਕ ਦੁਕਾਨ ਦੇ ਬਾਹਰ ਲੱਗੇ ਟੈਂਟ ਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਕਾਰਨ ਨੂੰ ਅੱਗ ਲੱਗ ਗਈ। ਮੌਕੇ ’ਤੇ ਮੌਜੂਦ ਦੁਕਾਨਦਾਰਾਂ ਨੇ ਸਮਝਦਾਰੀ ਦਿਖਾਉਂਦੇ ਹੋਏ ਟਰਾਂਸਫਾਰਮਰ ਦੇ ਮੇਨ ਸਵਿੱਚ ਨੂੰ ਆਫ ਕਰ ਦਿੱਤਾ ਅਤੇ ਸਮੇਂ ਸਿਰ ਅੱਗ ਬੁਝਾਉੂ ਯੰਤਰਾਂ ਨਾਲ ਅੱਗ ’ਤੇ ਕਾਬੂ ਪਾ ਲਿਆ ਗਿਆ, ਨਹੀਂ ਤਾਂ ਇਲਾਕੇ ’ਚ ਵੱਡਾ ਹਾਦਸਾ ਹੋ ਸਕਦਾ ਸੀ।
ਇਹ ਵੀ ਪੜ੍ਹੋ- ਹੱਡ ਚੀਰਵੀਂ ਠੰਡ 'ਚ ਆਈ ਇਕ ਹੋਰ ਮੰਦਭਾਗੀ ਖ਼ਬਰ ; ਵਿਅਕਤੀ ਦੀ ਚਲੀ ਗਈ ਜਾਨ
ਦੁਕਾਨਦਾਰ ਭਾਈਚਾਰੇ ਨੇ ਦੱਸਿਆ ਕਿ ਜਿਸ ਜਗ੍ਹਾ ਟਰਾਂਸਫਾਰਮਰ ਨੂੰ ਅੱਗ ਲੱਗੀ ਹੈ, ਠੀਕ ਉਸ ਦੇ ਨਾਲ ਇਕ ਬਿਜਲੀ ਵੱਡਾ ਟਰਾਂਸਫਾਰਮਰ ਲੱਗਾ ਹੈ। ਜੇਕਰ ਸਮੇਂ ਸਿਰ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਤਾਂ ਹਾਲਾਤ ਬਹੁਤ ਹੀ ਭਿਆਨਕ ਹੋ ਸਕਦੇ ਸਨ।
ਦੁਕਾਨਦਾਰਾਂ ਨੇ ਦੱਸਿਆ ਕਿ ਬਿਜਲੀ ਦੇ ਟਰਾਂਸਫਾਰਮਰ ਤੋਂ ਰੋਜ਼ਾਨਾ ਨਿਕਲ ਰਹੀ ਅੱਗ ਦੀਆਂ ਚੰਗਿਆੜੀਆਂ ਬਾਰੇ ਉਨ੍ਹਾਂ ਵੱਲੋਂ ਕਈ ਵਾਰ ਪਾਵਰਕਾਮ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਗਈ ਹੈ ਪਰ ਬਾਵਜੂਦ ਇਸ ਦੇ ਅਧਿਕਾਰੀਆਂ ਦੇ ਸਿਰ ’ਤੇ ਜੂੰ ਤੱਕ ਨਹੀਂ ਰੇਂਗ ਰਹੀ। ਸ਼ਾਇਦ ਬਿਜਲੀ ਵਿਭਾਗ ਦੇ ਅਧਿਕਾਰੀ ਇਲਾਕੇ ’ਚ ਕਿਸੇ ਵੱਡੇ ਹਾਦਸੇ ਦਾ ਇੰਤਜ਼ਾਰ ਕਰ ਰਹੇ ਹਨ।
ਇਸ ਸਬੰਧੀ ਜਦੋਂ ਐਕਸੀਅਨ ਬੈਂਸ ਤੋਂ ਪੁੱਛਿਆ ਗਿਆ ਕਿ ਦੁਕਾਨਦਾਰਾਂ ਵੱਲੋਂ ਵਿਭਾਗੀ ਕਰਮਚਾਰੀਆਂ ਖਿਲਾਫ ਕਈ ਵਾਰ ਸ਼ਿਕਾਇਤ ਕਰਨ ਦੇ ਬਾਵਜੂਦ ਸੁਣਵਾਈ ਨਹੀਂ ਕਰਨ ਵਰਗੇ ਗੰਭੀਰ ਦੋਸ਼ ਲਗਾਏ ਗਏ ਹਨ, ਤਾਂ ਉਨ੍ਹਾਂ ਕਿਹਾ ਕਿ ਉਹ ਹਰ ਵਿਅਕਤੀ ਦਾ ਫੋਨ ਰਿਸੀਵ ਕਰਦੇ ਹਨ। ਇਸ ਦੌਰਾਨ ਦੁਕਾਨਦਾਰਾਂ ਦੀ ਸੁਣਵਾਈ ਨਾ ਕਰਨ ਵਰਗੀ ਕੋਈ ਗੱਲ ਨਹੀਂ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e