ਟਰਾਂਸਫਾਰਮਰ ਦੇ ਕਰੰਟ ਨਾਲ ਨੌਜਵਾਨ ਕਿਸਾਨ ਦੀ ਮੌਤ
Wednesday, Feb 03, 2021 - 01:46 PM (IST)
ਨਥਾਣਾ (ਬੱਜੋਆਣੀਆਂ) - ਬਲਾਕ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਤੋਂ ਇਕ ਨੌਜਵਾਨ ਕਿਸਾਨ ਦੀ ਬਿਜਲੀ ਦੇ ਟਰਾਂਸਫਾਰਮਰ ਦੇ 11 ਕਿੱਲੋ ਵਾਟ ਕਰੰਟ ਦੀ ਲਪੇਟ ’ਚ ਆਉਣ ਕਾਰਣ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਬਲਕਰਨ ਸਿੰਘ (28) ਪੁੱਤਰ ਦਰਸ਼ਨ ਸਿੰਘ ਵਾਸੀ ਕਲਿਆਣ ਸੁੱਖਾ ਆਪਣੇ ਖੇਤਾਂ ’ਚ ਕਣਕ ਦੀ ਫ਼ਸਲ ਨੂੰ ਪਾਣੀ ਲਗਾਉਣ ਗਿਆ ਸੀ। ਪਾਣੀ ਲਗਾਉਂਦੇ ਸਮੇਂ ਟਿਊਬਵੈੱਲ ਮੋਟਰ ਦੇ ਲੱਗੇ ਹੋਏ ਟਰਾਂਸਫਾਰਮਰ ਦੇ ਜੈਂਪਰ ਟੁੱਟੇ ਹੋਏ ਸਨ, ਜਿਸ ’ਚੋਂ 11 ਹਜ਼ਾਰ ਵੋਲਟ ਕਰੰਟ ਆਉਣ ਕਾਰਨ ਉਕਤ ਕਿਸਾਨ ਉਸ ਦੀ ਲਪੇਟ ’ਚ ਆ ਗਿਆ ਅਤੇ ਉਸ ਦੀ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ - ਫਰਵਰੀ ਮਹੀਨੇ ’ਚ ਆਉਣ ਵਾਲੇ ਵਰਤ-ਤਿਉਹਾਰਾਂ ਨੂੰ ਜਾਣਨ ਲਈ ਜ਼ਰੂਰ ਪੜ੍ਹੋ ਇਹ ਖ਼ਬਰ
ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਮਾਤਾ-ਪਿਤਾ, ਪਤਨੀ ਅਤੇ ਪੰਜ ਸਾਲਾਂ ਦੇ ਪੁੱਤਰ ਨੂੰ ਛੱਡ ਗਿਆ ਹੈ। ਨੌਜਵਾਨ ਕਿਸਾਨ ਸਧਾਰਨ ਪਰਿਵਾਰ ਨਾਲ ਸਬੰਧ ਰੱਖਦਾ ਸੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਆਗੂਆਂ ਤੇ ਪਿੰਡ ਵਾਸੀਆਂ ਨੇ ਮੰਗ ਕੀਤੀ ਕਿ ਖੇਤਾਂ ’ਚ ਕੰਮ ਕਰਦੇ ਸਮੇਂ ਕਰੰਟ ਨਾਲ ਮੌਤ ਦੇ ਮੂੰਹ ’ਚ ਜਾ ਚੁੱਕੇ ਨੌਜਵਾਨ ਬਲਕਰਨ ਸਿੰਘ ਦੇ ਪਰਿਵਾਰ ਨੂੰ ਸਰਕਾਰ ਵੱਲੋਂ ਮੁਆਵਜ਼ਾ ਦਿੱਤਾ ਜਾਵੇ।
ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤ ਅਨੁਸਾਰ : ਇਸ ਦਿਸ਼ਾ ‘ਚ ਬੈਠ ਕੇ ਕਰੋ ਕੰਮ, ਜ਼ਿੰਦਗੀ ’ਚ ਹਮੇਸ਼ਾ ਹੋਵੇਗੀ ਤਰੱਕੀ
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵਾਰਦਾਤ : ਤੇਜ਼ਧਾਰ ਹਥਿਆਰ ਨਾਲ ਆਟੋ ਚਾਲਕ ਦਾ ਕਤਲ