ਪੰਜਾਬ ''ਚ ਅੱਜ ਇਕ ਘੰਟਾ ਬੰਦ ਰਹੇਗੀ ''ਆਵਾਜਾਈ'', ਲੋਕਾਂ ਨੂੰ ਕੀਤੀ ਗਈ ਖ਼ਾਸ ਅਪੀਲ

03/27/2021 10:50:41 AM

ਲੁਧਿਆਣਾ : ਪੰਜਾਬ 'ਚ ਸ਼ਨੀਵਾਰ ਨੂੰ ਮਤਲਬ ਕਿ ਅੱਜ 1 ਘੰਟਾ ਆਵਾਜਾਈ ਬੰਦ ਰਹੇਗੀ। ਸਵੇਰ ਦੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਇਹ ਰੋਕ ਰਹੇਗੀ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੌਨ ਰੱਖਣ ਦੀ ਅਪੀਲ ਕੀਤੀ ਗਈ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਸ਼ਨੀਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 12 ਵਜੇ ਤੱਕ ਚੁੱਪੀ ਧਾਰ ਕੇ ਕੋਰੋਨਾ ਕਾਰਨ ਜਾਨਾਂ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਸਿੰਘੂ-ਟਿੱਕਰੀ ਸਰਹੱਦ ਦੀ ਤਰਜ਼ 'ਤੇ ਕਿਸਾਨਾਂ ਨੇ ਕੈਪਟਨ ਦੀ ਰਿਹਾਇਸ਼ ਨੇੜੇ ਲਾਏ ਪੱਕੇ ਡੇਰੇ

ਇਸ ਸਬੰਧੀ ਵੱਖ-ਵੱਖ ਜ਼ਿਲ੍ਹਿਆਂ ਦੇ ਡੀ. ਸੀਜ਼. ਨੇ ਲੋਕਾਂ ਨੂੰ ਇਸ ਸਮੇਂ ਦੌਰਾਨ ਸੜਕੀ ਆਵਾਜਾਈ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਜ਼ਰੂਰੀ ਸਾਵਧਾਨੀਆਂ ਦਾ ਪਾਲਣ ਕਰਨ ਦੀ ਵੀ ਅਪੀਲ ਕੀਤੀ ਗਈ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ 'ਵਿਰਾਸਤ-ਏ-ਖ਼ਾਲਸਾ' ਸਮੇਤ 'ਅਜਾਇਬ ਘਰ' ਇਸ ਤਾਰੀਖ਼ ਤੱਕ ਰਹਿਣਗੇ ਬੰਦ

ਡਿਪਟੀ ਕਮਿਸ਼ਨਰਾਂ ਵੱਲੋਂ ਜ਼ਿਲ੍ਹਿਆਂ ਦੇ ਸਮੂਹ ਸਰਪੰਚਾਂ ਅਤੇ ਪੰਚਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਮਰਨ ਵਾਲਿਆਂ ਨੂੰ ਸ਼ਰਧਾਂਜਲੀ ਦੇਣ ਲਈ ਉਹ ਆਪਣੇ-ਆਪਣੇ ਪਿੰਡਾਂ 'ਚ ਲੋਕਾਂ ਨੂੰ ਜਾਗਰੂਕ ਕਰਕੇ ਸ਼ਨੀਵਾਰ ਨੂੰ 11 ਤੋਂ 12 ਵਜੇ ਤੱਕ ਚੁੱਪੀ ਧਾਰਨ ਕਰਨ।
ਨੋਟ : ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਲਿਖੋ

Babita

This news is Content Editor Babita