ਟਰਾਂਸਪੋਰਟ ਵਿਭਾਗ ਨੇ ਕੀਤੀ ਸਖ਼ਤੀ, ਵੱਡੇ ਪੱਧਰ ''ਤੇ ਸ਼ੁਰੂ ਹੋਈ ਕਾਰਵਾਈ
Thursday, May 08, 2025 - 01:19 PM (IST)

ਪਟਿਆਲਾ/ਰੱਖੜਾ (ਰਾਣਾ) : ਟਰਾਂਸਪੋਰਟ ਵਿਭਾਗ ਪਟਿਆਲਾ ਨੇ ਸਖ਼ਤੀ ਦਿਖਾਉਂਦੇ ਹੋਏ ਸਵੇਰ ਸਮੇਂ ਸ਼ਹਿਰ ਅੰਦਰ ਸਕੂਲਾਂ ’ਚ ਪੜ੍ਹਨ ਜਾਣ ਵਾਲੇ ਬੱਚਿਆਂ ਨੂੰ ਲਿਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ, ਜਿਸ ’ਚ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ। ਵਾਹਨਾਂ ਦੀ ਚੈਕਿੰਗ ਕਰਨ ਸਮੇਂ ਟਰਾਂਸਪੋਰਟ ਵਿਭਾਗ ਦੇ ਏ. ਟੀ. ਓ. ਪ੍ਰਦੀਪ ਸਿੰਘ ਤੇ ਉਨ੍ਹਾਂ ਦੀ ਟੀਮ ਮੌਜੂਦ ਰਹੀ, ਜਿੱਥੇ ਉਨ੍ਹਾਂ ਸਕੂਲ ਵੈਨਾ, ਥ੍ਰੀ ਵੀਲਰ, ਟਵੇਰਾ ਗੱਡੀਆਂ, ਜੁਗਾੜੂ ਰੇਹੜੀਆਂ, ਕਮਰਸ਼ੀਅਲ ਟਰਾਲੀਆਂ ਦੀ ਚੈਕਿੰਗ ਕਰ ਕੇ 15 ਦੇ ਲਗਭਗ ਵਾਹਨਾਂ ਦੇ ਮੌਕੇ ’ਤੇ ਹੀ ਚਲਾਨ ਕੱਟੇ ਗਏ।
ਇਹ ਵੀ ਪੜ੍ਹੋ : ਪੰਜਾਬ 'ਚ ਬਣੇ ਤਣਾਅ ਦਰਮਿਆਨ ਭਾਖੜਾ ਡੈਮ ਤੋਂ ਵੱਡੀ ਖ਼ਬਰ, ਪੈ ਗਈਆਂ ਭਾਜੜਾਂ
ਉਨ੍ਹਾਂ ਨੂੰ ਸਖ਼ਤ ਹਦਾਇਤਾਂ ਕਰਦਿਆਂ ਏ. ਟੀ. ਓ. ਪ੍ਰਦੀਪ ਸਿੰਘ ਨੇ ਕਿਹਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਨਾਲ-ਨਾਲ ਉਨ੍ਹਾਂ ਦੇ ਮਾਲਕਾਂ ’ਤੇ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਲਿਹਾਜ਼ਾ ਉਲੰਘਣਾ ਕਰਨ ਵਾਲੇ ਵਾਹਨਾਂ ਕਾਰਨ ਸੜਕਾਂ ’ਤੇ ਨਿੱਤ ਨਵੇਂ ਹਾਦਸੇ ਵਾਪਰ ਰਹੇ ਹਨ, ਜਿਨ੍ਹਾਂ ਨੂੰ ਦੇਖਦੇ ਹੋਏ ਟਰਾਂਸਪੋਰਟ ਵਿਭਾਗ ਦੇ ਆਰ. ਟੀ. ਓ. ਨਮਨ ਮੜਕਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜ਼ਿਲ੍ਹੇ ਅੰਦਰ ਨਿੱਤ ਦਿਨ ਵੱਖ-ਵੱਖ ਸੜਕਾਂ ’ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਭਲਕੇ ਛੁੱਟੀ ਦਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e