ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਇਨ੍ਹਾਂ ਮੁਲਾਜ਼ਮਾਂ ਨੂੰ ਮੁਅੱਤਲ ਕਰਨ ਦੇ ਹੁਕਮ
Wednesday, Feb 05, 2025 - 02:04 PM (IST)
ਚੰਡੀਗੜ੍ਹ : ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ 'ਤੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਨੂੰ ਨਸ਼ਾ ਤਸ਼ਕਰੀ ਵਿਚ ਲਿਪਤ ਪਾਏ ਜਾਣ ਕਾਰਨ ਮੁਅੱਤਲ ਕੀਤਾ ਗਿਆ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਲਈ ਕਾਰਵਾਈ ਆਰੰਭੀ ਜਾ ਚੁੱਕੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਨਸ਼ਾ ਤਸ਼ਕਰੀ ਵਿਚ ਇਕ ਇੰਸਪੈਕਟਰ ਅਤੇ ਇਕ ਕੰਡਕਟਰ ਲਿਪਤ ਪਾਏ ਗਏ ਹਨ। ਇਨ੍ਹਾਂ ਦੋਵਾਂ ਨੂੰ ਜਲੰਧਰ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਵਿਰੁੱਧ ਸਪੈਸ਼ਲ ਸੈੱਲ, ਕਮਿਸ਼ਨਰੇਟ, ਜਲੰਧਰ ਵੱਲੋਂ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਪੰਜਾਬ ਰੋਡਵੇਜ਼ ਜਲੰਧਰ-2 ਦੇ ਇੰਸਪੈਕਟਰ ਕੀਰਤ ਸਿੰਘ ਅਤੇ ਕੰਡਕਟਰ ਦੀਪਕ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਦੇ ਮੁਅੱਤਲੀ ਸਬੰਧੀ ਵਿਭਾਗ ਵੱਲੋਂ ਦਫ਼ਤਰੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਮੁਲਾਜ਼ਮਾਂ ਨਾਲ ਤੀਜਾ ਵਿਅਕਤੀ ਅਜੀਤ ਸਿੰਘ ਰਾਜੂ, ਜੋ ਨਸ਼ਾ ਤਸਕਰੀ ਵਿਚ ਫੜਿਆ ਗਿਆ ਹੈ, ਉਸ ਦਾ ਟਰਾਸਪੋਰਟ ਵਿਭਾਗ ਨਾਲ ਕੋਈ ਸਬੰਧ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਦਿਨ ਨਹੀਂ ਮਿਲੇਗੀ ਸ਼ਰਾਬ ! ਇਸ ਕਰਕੇ ਲਗਾਈਆਂ ਗਈਆਂ ਪਾਬੰਦੀਆਂ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਸੁਫਨਾ ਸੂਬੇ ਵਿਚੋਂ ਨਸ਼ੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਦੀ ਇਸ ਵਚਨਬੱਧਤਾ ਤਹਿਤ ਜੇਕਰ ਵਿਭਾਗ ਦਾ ਕੋਈ ਵੀ ਮੁਲਾਜ਼ਮ ਨਸ਼ਾ ਤਸ਼ਕਰੀ ਵਿਚ ਲਿਪਤ ਪਾਇਆ ਜਾਂਦਾ ਹੈ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਉਸ ਵਿਰੁੱਧ ਸਖ਼ਤ ਕਾਰਵਾਈ ਤੁਰੰਤ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਸਰਪੰਚ ਦੇ ਘਰ ਅੰਦਰ ਵੜ ਚਲਾ 'ਤੀਆਂ ਗੋਲ਼ੀਆਂ, ਮਗਰੋਂ ਮੈਸੇਜ ਆਇਆ 'ਕਿੰਨਾ ਚਿਰ ਬਚ ਕੇ ਰਹੇਂਗਾ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e