ਟਰਾਂਸਪੋਰਟ ਵਿਭਾਗ ਨੇ ਵਾਹਨ ਚਾਲਕਾਂ ਨੂੰ ਨੰਬਰ ਪਲੇਟਾਂ ਸਬੰਧੀ ਦਿੱਤੀਆਂ ਇਹ ਹਦਾਇਤਾਂ
Monday, Mar 27, 2023 - 11:11 PM (IST)
ਚੰਡੀਗੜ੍ਹ : ਟਰਾਂਸਪੋਰਟ ਵਿਭਾਗ ਵੱਲੋਂ ਸਖ਼ਤ ਚਲਾਨ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਵਾਹਨ ਚਾਲਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਵਾਹਨਾਂ ’ਤੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐੱਚ.ਐੱਸ.ਆਰ.ਪੀ.) ਜਲਦ ਤੋਂ ਜਲਦ ਲਗਵਾ ਲੈਣ। ਵਿਭਾਗ ਨੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਸਬੰਧੀ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਹੈ ਕਿ 30 ਜੂਨ ਤੋਂ ਪਹਿਲਾਂ ਵਾਹਨ ਚਾਲਕ (ਐੱਚ.ਐੱਸ.ਆਰ.ਪੀਜ਼) ਪਲੇਟਾਂ ਲਗਵਾ ਲੈਣ, ਨਹੀਂ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : CM ਮਾਨ ਵੱਲੋਂ ਕਿਸਾਨਾਂ ਲਈ ਅਹਿਮ ਐਲਾਨ, ਅਨੇਕਾਂ ਨੀਲੇ ਕਾਰਡ ਧਾਰਕਾਂ ਨੂੰ ਲੱਗੇਗਾ ਝਟਕਾ, ਪੜ੍ਹੋ Top10
ਇਸ ਦੌਰਾਨ ਵਿਭਾਗ ਨੇ ਕਿਹਾ ਹੈ ਕਿ ਬਿਨਾਂ ਐੱਚ.ਐੱਸ.ਆਰ.ਪੀ. ਵਾਲੇ ਵਾਹਨਾਂ ਨੂੰ ਬਲੈਕਲਿਸਟ ਜਾਂ ਚਲਾਨ ਕੀਤਾ ਜਾਵੇਗਾ। ਇਸ ਦੌਰਾਨ ਪਹਿਲੀ ਵਾਰ 2000 ਰੁਪਏ ਅਤੇ ਦੂਜੀ ਵਾਰ 3000 ਰੁਪਏ ਦਾ ਚਲਾਨ ਕੱਟਿਆ ਜਾ ਸਕਦਾ ਹੈ। ਟਰਾਂਸਪੋਰਟ ਵਿਭਾਗ ਨੇ ਕਿਹਾ ਹੈ ਕਿ ਦੋਪਹੀਆ ਅਤੇ ਤਿੰਨ ਪਹੀਆ ਵਾਹਨਾਂ, ਹਲਕੇ ਮੋਟਰ ਵਾਹਨਾਂ/ਯਾਤਰੀ ਕਾਰਾਂ, ਵਪਾਰਕ ਵਾਹਨਾਂ, ਟਰਾਲੇ, ਟਰੈਕਟਰਾਂ ਆਦਿ ਲਈ ਐੱਚ. ਐੱਸ. ਆਰ. ਪੀ. ਲਗਵਾਉਣਾ ਜ਼ਰੂਰੀ ਹੈ।
ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ਪਟਵਾਰੀ ਗ੍ਰਿਫ਼ਤਾਰ