ਟਰਾਂਸਪੋਰਟ ਵਿਭਾਗ ਦੀ ਸਖ਼ਤੀ, ਐਮਨੈਸਟੀ ਸਕੀਮ ਤਹਿਤ ਟੈਕਸ ਡਿਫ਼ਲਾਟਰਾਂ ਤੋਂ ਰਿਕਵਰ ਕੀਤੇ 39 ਕਰੋੜ ਰੁਪਏ
Thursday, Aug 11, 2022 - 05:44 PM (IST)
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਪੰਜਾਬ ਦੇ ਟੈਕਸ ਡਿਫ਼ਲਾਟਰਾਂ ਤੋਂ ਰਿਕਵਰੀ ਲਈ ਚਲਾਈ ਗਈ ਐਮਨੈਸਟੀ ਸਕੀਮ ਤਹਿਤ ਕਰੀਬ 39 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਰਕਾਰ ਵੱਲੋਂ 3 ਮਹੀਨੇ ਦੀ ਮਿਆਦ ਵਾਲੀ ਐਮਨੈਸਟੀ ਸਕੀਮ 6 ਮਈ, 2022 ਨੂੰ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਹੁਣ ਤੱਕ 38.93 ਕਰੋੜ ਰੁਪਏ ਦੀ ਰਿਕਵਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕਾਂਗਰਸ ਹਾਈਕਮਾਨ ਵੱਲੋਂ ਇਸ਼ਰਪ੍ਰੀਤ ਸਿੰਘ ਨੂੰ ਬਣਾਇਆ ਗਿਆ NSUI ਦੀ ਪੰਜਾਬ ਇਕਾਈ ਦਾ ਪ੍ਰਧਾਨ
'ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਟੈਕਸ ਡਿਫ਼ਾਲਟਰਾਂ ਵੱਲੋਂ ਸਰਕਾਰ ਦੇ 64.84 ਕਰੋੜ ਰੁਪਏ ਬਕਾਇਆ ਸਨ, ਜਿਸ ਦੇ ਸਨਮੁਖ ਉਨ੍ਹਾਂ ਨੂੰ ਰਾਹਤ ਦੇਣ ਲਈ ਇਹ ਸਕੀਮ ਚਲਾਈ ਗਈ ਸੀ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਜਿਹੜੇ ਡਿਫ਼ਲਾਟਰਾਂ ਨੇ ਹੁਣ ਤੱਕ ਬਕਾਏ ਦੀ ਅਦਾਇਗੀ ਨਹੀਂ ਕੀਤੀ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਨਿਯਮਿਤ ਕੀਤੀ ਮਿਤੀ ਤੱਕ ਟੈਕਸ ਨਾ ਜਮ੍ਹਾ ਕਰਵਾਉਣ ਵਾਲੇ ਆਪ੍ਰੇਟਰਾਂ ਦੀਆਂ ਬੱਸਾਂ ਜ਼ਬਤ ਕੀਤੀਆਂ ਜਾਣ ਅਤੇ ਬੱਸਾਂ ਨੂੰ ਟਾਈਮ ਟੇਬਲ ਵਿੱਚੋਂ ਹਟਾਇਆ ਜਾਵੇ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।