ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਆਪ੍ਰੇਟਰਾਂ ਦੀ ਹੜਤਾਲ ਕਰਵਾਈ ਖਤਮ

Friday, May 20, 2022 - 12:48 AM (IST)

ਟਰਾਂਸਪੋਰਟ ਮੰਤਰੀ ਨੇ ਅੰਮ੍ਰਿਤਸਰ ਪਹੁੰਚ ਕੇ ਮਿੰਨੀ ਬੱਸ ਆਪ੍ਰੇਟਰਾਂ ਦੀ ਹੜਤਾਲ ਕਰਵਾਈ ਖਤਮ

ਚੰਡੀਗੜ੍ਹ/ਅੰਮ੍ਰਿਤਸਰ-ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੰਮ੍ਰਿਤਸਰ ਬੱਸ ਅੱਡੇ 'ਤੇ ਪਹੁੰਚ ਕੇ ਇੱਥੇ ਬੈਠੇ ਮਿੰਨੀ ਬੱਸ ਆਪ੍ਰੇਟਰਾਂ ਦੀ ਹੜਤਾਲ ਖਤਮ ਕਰਵਾਈ। ਉਨ੍ਹਾਂ ਬੱਸ ਮਾਲਕਾਂ ਨਾਲ ਕੀਤੀ ਗੱਲਬਾਤ 'ਚ ਸਪੱਸ਼ਟ ਕੀਤਾ ਕਿ ਤੁਹਾਡੀਆਂ ਬੱਸਾਂ ਦੇ ਪਰਮਿਟ ਮਾਣਯੋਗ ਹਾਈਕੋਰਟ ਨੇ ਰੱਦ ਕੀਤੇ ਹਨ ਅਤੇ ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੋਈ ਰਾਹਤ ਨਹੀਂ ਦਿੱਤੀ ਅਤੇ ਅਜਿਹੇ 'ਚ ਸਰਕਾਰ ਵੱਲੋਂ ਪਰਮਿਟ ਬਹਾਲ ਕਰਨਾ ਮੁਮਕਿਨ ਨਹੀਂ ਹੈ।

ਇਹ ਵੀ ਪੜ੍ਹੋ :-RCB vs GT : ਵਿਰਾਟ ਦੇ ਅਰਧ ਸੈਂਕੜੇ ਦੀ ਬਦੌਲਤ ਬੈਂਗਲੁਰੂ ਨੇ 8 ਵਿਕਟਾਂ ਨਾਲ ਜਿੱਤਿਆ ਮੈਚ

ਉਨ੍ਹਾਂ ਬੱਸ ਮਾਲਕਾਂ ਨੂੰ ਭਰੋਸਾ ਦਿੱਤਾ ਕਿ ਫਿਰ ਵੀ ਪੰਜਾਬ ਸਰਕਾਰ ਤੁਹਾਡੇ ਨਾਲ ਹੈ ਅਤੇ ਮੈਂ ਖੁਦ ਚਾਹੁੰਦਾ ਹਾਂ ਕਿ ਤਹਾਡਾ ਰੋਜ਼ਗਾਰ ਪ੍ਰਭਾਵਿਤ ਨਾ ਹੋਵੇ ਅਤੇ ਤੁਸੀਂ ਆਮ ਦੀ ਤਰ੍ਹਾਂ ਲੋਕਾਂ ਦੀ ਸੇਵਾ ਕਰਦੇ ਰਹੋ। ਉਨ੍ਹਾਂ ਕਿਹਾ ਕਿ ਉਹ ਤੁਹਾਡੀਆਂ ਮੰਗਾਂ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਗੰਭੀਰਤਾ ਨਾਲ ਵਿਚਾਰਨਗੇ ਅਤੇ ਇਸ ਬਾਬਤ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ ਵੀ ਵਿਚਾਰ ਚਰਚਾ ਕਰਨਗੇ। ਜਿਸ ਤਰ੍ਹਾਂ ਵੀ ਸੰਭਵ ਹੋਇਆ ਤੁਹਾਡੀ ਸਹਾਇਤਾ ਕੀਤੀ ਜਾਵੇਗੀ। ਬੱਸ ਮਾਲਕਾਂ ਨੇ ਮੰਤਰੀ ਦੇ ਭਰੋਸੇ ਮਗਰੋਂ ਹੜਤਾਲ ਖਤਮ ਕਰਨ ਦਾ ਐਲਾਨ ਕੀਤਾ ਅਤੇ ਕੈਬਨਿਟ ਮੰਤਰੀ ਵੱਲੋਂ ਵਿਖਾਈ ਸੁਹਿਰਦਤਾ ਲਈ ਧੰਨਵਾਦ ਕੀਤਾ। ਇਸ ਮਗਰੋਂ ਸ. ਲਾਲਜੀਤ ਸਿੰਘ ਭੁੱਲਰ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਵਾਹਿਗੁਰੂ ਅੱਗੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।

ਇਹ ਵੀ ਪੜ੍ਹੋ :- ਸਵੀਡਨ ਦੇ ਨਾਟੋ 'ਚ ਸ਼ਾਮਲ ਹੋਣ ਦੇ ਪ੍ਰਭਾਵਾਂ 'ਤੇ ਗੌਰ ਕਰੇਗਾ ਰੂਸ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Karan Kumar

Content Editor

Related News