ਟਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼/PRTC ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਦਿੱਤੇ ਇਹ ਹੁਕਮ

Tuesday, May 16, 2023 - 01:17 AM (IST)

ਟਰਾਂਸਪੋਰਟ ਮੰਤਰੀ ਭੁੱਲਰ ਨੇ ਪੰਜਾਬ ਰੋਡਵੇਜ਼/PRTC ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨੂੰ ਲੈ ਕੇ ਦਿੱਤੇ ਇਹ ਹੁਕਮ

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਰੋਡਵੇਜ਼/ਪੀ. ਆਰ. ਟੀ. ਸੀ. ਵਿਚ ਕੰਮ ਕਰ ਰਹੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਇਕਸਾਰਤਾ ਲਿਆਉਣ ਅਤੇ ਉਨ੍ਹਾਂ ਦੀਆਂ ਤਨਖ਼ਾਹਾਂ ਵਿਚ ਬਣਦਾ ਵਾਧਾ ਲਾਗੂ ਕਰਨ ਸਬੰਧੀ ਕਾਰਵਾਈ ਤੇਜ਼ੀ ਨਾਲ ਚੱਲ ਰਹੀ ਹੈ। ਇਥੇ ਪੰਜਾਬ ਭਵਨ ਵਿਖੇ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੁੱਲਰ ਨੇ ਦੱਸਿਆ ਕਿ ਤਨਖ਼ਾਹਾਂ ਵਿਚ ਇਕਸਾਰਤਾ ਅਤੇ ਵਾਧੇ ਦਾ ਮਾਮਲਾ ਵਿੱਤ ਵਿਭਾਗ ਕੋਲ ਹੈ। ਉਨ੍ਹਾਂ ਦੱਸਿਆ ਕਿ ਵਿੱਤ ਵਿਭਾਗ ਵੱਲੋਂ ਲਾਏ ਇਤਰਾਜ਼ਾਂ ਤੋਂ ਬਾਅਦ ਟਰਾਂਸਪੋਰਟ ਵਿਭਾਗ ਵੱਲੋਂ ਜਵਾਬ ਵੀ ਦਾਖ਼ਲ ਕਰ ਦਿੱਤਾ ਗਿਆ ਹੈ। ਉਨ੍ਹਾਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਦਿਲਰਾਜ ਸਿੰਘ ਸੰਧਾਵਾਲੀਆ ਨੂੰ ਕਿਹਾ ਕਿ ਉਹ ਵਿੱਤ ਵਿਭਾਗ ਨੂੰ ਪੱਤਰ ਲਿਖਣ ਅਤੇ ਨਿੱਜੀ ਤੌਰ ’ਤੇ ਇਹ ਮਾਮਲਾ ਤੇਜ਼ੀ ਨਾਲ ਹੱਲ ਕਰਾਉਣ।

ਇਹ ਖ਼ਬਰ ਵੀ ਪੜ੍ਹੋ : ਝੋਨੇ ਦੇ ਸੀਜ਼ਨ ਬਾਰੇ CM ਮਾਨ ਦਾ ਵੱਡਾ ਐਲਾਨ, ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਪੜ੍ਹੋ Top 10

PunjabKesari

ਇਸੇ ਤਰ੍ਹਾਂ ਵਿਭਾਗ ਦੇ ਠੇਕੇਦਾਰ ਵੱਲੋਂ ਈ. ਪੀ. ਐੱਫ. ਅਤੇ ਈ. ਐੱਸ. ਆਈ. ਦੀ ਬਣਦੀ ਰਕਮ ਸਬੰਧਤ ਅਦਾਰਿਆਂ ਵਿਚ ਜਮ੍ਹਾ ਕਰਾਉਣ ’ਚ ਦੇਰੀ ਬਾਰੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਠੇਕੇਦਾਰ ਨੂੰ ਪੈਨਲਟੀ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ, ਜਿਸ ਪਿੱਛੋਂ ਠੇਕੇਦਾਰ ਨੇ ਬਣਦੀ ਰਕਮ ਜਮ੍ਹਾ ਕਰਵਾ ਦਿੱਤੀ ਹੈ। ਉਨ੍ਹਾਂ ਸਕੱਤਰ ਟਰਾਂਸਪੋਰਟ ਨੂੰ ਕਿਹਾ ਕਿ ਉਹ ਯਕੀਨੀ ਬਣਾਉਣ ਕਿ ਅੱਗੇ ਤੋਂ ਠੇਕੇਦਾਰ ਕੋਈ ਅਜਿਹੀ ਅਣਗਹਿਲੀ ਨਾ ਕਰੇ, ਜਿਸ ਨਾਲ ਮੁਲਾਜ਼ਮਾਂ ਨੂੰ ਤਨਖਾਹਾਂ ਅਤੇ ਮੈਡੀਕਲ ਸਹੂਲਤਾਂ ਲੈਣ ਵਿਚ ਦਿੱਕਤ ਪੇਸ਼ ਆਵੇ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਨਿਗਰਾਨ ਇੰਜੀਨੀਅਰ ਰਿਸ਼ਵਤ ਲੈਂਦਾ ਕੀਤਾ ਕਾਬੂ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁਲਾਜ਼ਮਾਂ ਦੀਆਂ ਬਾਕੀ ਮੰਗਾਂ ’ਤੇ ਵੀ ਤੇਜ਼ੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਠੇਕੇਦਾਰੀ ਪ੍ਰਣਾਲੀ ਖ਼ਤਮ ਕਰਕੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਮੁਲਾਜ਼ਮਾਂ ਦੇ ਸਰਵਿਸ ਰੂਲ ਬਣਾਉਣ ਸਬੰਧੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਹਰ ਵਰਗ ਦੀ ਭਲਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਨੇੜ ਭਵਿੱਖ ਵਿਚ ਸਰਕਾਰ ਵੱਲੋਂ ਗਠਿਤ ਕੀਤੀ ਸਬ-ਕਮੇਟੀ ਦੀ ਰਿਪੋਰਟ ਆਉਣ ’ਤੇ ਇਹ ਸਾਰੇ ਮਾਮਲੇ ਹੱਲ ਹੋ ਜਾਣਗੇ। ਮੀਟਿੰਗ ਦੌਰਾਨ ਸਕੱਤਰ ਟਰਾਂਸਪੋਰਟ ਦਿਲਰਾਜ ਸਿੰਘ ਸੰਧਾਵਾਲੀਆ, ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਮੈਡਮ ਅਮਨਦੀਪ ਕੌਰ, ਟਰਾਂਸਪੋਰਟ ਅਤੇ ਵਿੱਤ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਰਹੇ।


author

Manoj

Content Editor

Related News