ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਪਰਿਵਾਰ ਸਣੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ (ਤਸਵੀਰਾਂ)

07/02/2022 11:01:39 AM

ਅੰਮ੍ਰਿਤਸਰ (ਸਰਬਜੀਤ, ਸਾਗਰ) - ਅੱਜ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਜਿਥੇ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਉਥੇ ਹੀ ਪਰਿਵਾਰ ਦੀ ਚੜ੍ਹਦੀ ਕਲਾ ਵਾਸਤੇ ਰਖਵਾਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਕਤਲ ਕਾਂਡ: ਹਥਿਆਰ ਸਪਲਾਈ ਕਰਨ ਵਾਲਾ ਸਤਵੀਰ ਸਿੰਘ ਫਾਰਚੂਨਰ ਕਾਰ ਸਣੇ ਗ੍ਰਿਫ਼ਤਾਰ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁੱਲਰ ਨੇ ਕਿਹਾ ਕਿ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣਨ ਨਾਲ ਲੋਕਾਂ ਨੂੰ ਦਿੱਤੀਆਂ ਹਰ ਤਰ੍ਹਾਂ ਦੀਆਂ ਗਾਰੰਟੀਆਂ ਪੂਰੀਆਂ ਹੋ ਰਹੀਆਂ ਹਨ। ਜਲਦ ਹੀ ਪੰਜਾਬ ਦਾ ਖਜ਼ਾਨਾ ਭਰਕੇ ਉਸ ਨੂੰ ਪਹਿਲਾਂ ਵਾਂਗ ਲਿਹਾ ’ਤੇ ਲਿਆਇਆ ਜਾਵੇਗਾ। ਭੁੱਲਰ ਨੇ ਕਿਹਾ ਕਿ ਪੰਜਾਬ ਦੇ ਟਰਾਂਸਪੋਰਟ ਮਹਿਕਮੇ ਨੇ 104% ਮਾਲੀਆ ਵਧਾ ਕੇ ਦਿਖਾਇਆ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਮਾਲੀਆ ਵਿਚ ਟਰਾਂਸਪੋਰਟ ਮਹਿਕਮੇ ਦਾ ਵਡਾ ਯੋਗਦਾਨ ਵੇਖਣ ਨੂੰ ਮਿਲੇਗਾ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਤਾਸ਼ ਖੇਡਦੇ ਸਮੇਂ ਦੋਸਤ ਨੇ ਇੱਟਾਂ ਮਾਰ ਕੀਤਾ ਦੋਸਤ ਦਾ ਕਤਲ (ਤਸਵੀਰਾਂ)

ਭੁੱਲਰ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਆਖਰੀ ਤਿੰਨ ਮਹੀਨੇ ਵਿਚ ਪਾਇਆ 825 ਮਾੜੇ ਮਟੀਰੀਅਲ ਦੀਆਂ ਬੱਸਾਂ ਦੀ ਅਸੀਂ ਜਾਂਚ ਕਰਵਾ ਰਹੇ ਹਾਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਉਸ ਦੀ ਫ਼ਸਲ ’ਤੇ ਐੱਮ.ਐੱਸ.ਪੀ. ਨਹੀਂ ਮਿਲਦੀ ਤਾਂ ਉਹਦੀ ਫ਼ਸਲ ਵਿਚ ਕੋਈ ਘਾਟ ਹੋ ਸਕਦੀ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਵਿਜੀਲੈਂਸ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਬਬਲੀਨ ਕੌਰ ਨੂੰ GNDU ਤੋਂ ਕੀਤਾ ਗ੍ਰਿਫ਼ਤਾਰ

ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਦਿਲੀ ਏਅਰਪੋਰਟ ਲਈ ਵੋਲਵੋ ਬਸਾਂ ਚਲਾ ਕੇ ਜੋ ਪੰਜਾਬੀਆਂ ਨੂੰ ਤੋਹਫ਼ਾ ਦਿੱਤਾ ਹੈ, ਉਸ ਨਾਲ ਦੇਸ਼ਾ ਵਿਦੇਸ਼ਾਂ ਵਿਚ ਬੈਠੇ ਪੰਜਾਬੀਆਂ ਨੂੰ ਫ਼ਾਇਦਾ ਹੋਇਆ ਹੈ। ਹੁਣ ਆਉਣ ਵਾਲੇ ਸਮੇਂ ਵਿਚ ਸਾਰੀਆਂ ਸਰਕਾਰੀ ਸਹੂਲਤਾਵਾਂ ਆਨਲਾਇਨ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਦੇ ਸਾਰੇ ਕੰਮ ਘਰ ਬੈਠੇ ਹੀ ਹੋ ਜਾਣਗੇ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

rajwinder kaur

This news is Content Editor rajwinder kaur