ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਡਰਾਈਵਿੰਗ ਟ੍ਰੈਕ ਤੇ PRTC ਆਫਿਸ ਦੀ ਵੀ ਕੀਤੀ ਚੈਕਿੰਗ

Thursday, Jan 19, 2023 - 12:31 AM (IST)

ਟਰਾਂਸਪੋਰਟ ਮੰਤਰੀ ਨੇ RTA ਦਫ਼ਤਰ ’ਚ ਮਾਰਿਆ ਛਾਪਾ, ਡਰਾਈਵਿੰਗ ਟ੍ਰੈਕ ਤੇ PRTC ਆਫਿਸ ਦੀ ਵੀ ਕੀਤੀ ਚੈਕਿੰਗ

ਚੰਡੀਗੜ੍ਹ/ਪਟਿਆਲਾ (ਬਿਊਰੋ) : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਬੁੱਧਵਾਰ ਬਾਅਦ ਦੁਪਹਿਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਲਾਕ-ਡੀ ਸਥਿਤ ਸਕੱਤਰ, ਰਿਜਨਲ ਟਰਾਂਸਪੋਰਟ ਅਥਾਰਟੀ ਪਟਿਆਲਾ ਦੇ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਟਰਾਂਸਪੋਰਟ ਮੰਤਰੀ ਨੇ ਨਾਭਾ ਰੋਡ 'ਤੇ ਸਥਿਤ ਆਟੋਮੇਟੇਡ ਡਰਾਈਵਿੰਗ ਟੈਸਟ ਟ੍ਰੈਕ ਅਤੇ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਲਾਲਜੀਤ ਭੁੱਲਰ ਨੇ ਆਰ.ਟੀ.ਏ. ਦਫ਼ਤਰ ਵਿਖੇ ਆਪਣੇ ਕੰਮਾਂ-ਕਾਰਾਂ ਲਈ ਪੁੱਜੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਦਫ਼ਤਰ 'ਚ ਕਿਸੇ ਕਿਸਮ ਦੀ ਸ਼ਿਕਾਇਤ ਆਦਿ ਬਾਰੇ ਲੋਕਾਂ ਤੋਂ ਫੀਡਬੈਕ ਹਾਸਲ ਕੀਤੀ। ਕੈਬਨਿਟ ਮੰਤਰੀ ਨੇ ਦਫ਼ਤਰੀ ਅਮਲੇ ਪਾਸੋਂ ਉਨ੍ਹਾਂ ਦੇ ਕੰਮ-ਕਾਜ ਬਾਰੇ ਬਾਰੀਕੀ ਨਾਲ ਪੁੱਛਗਿੱਛ ਕੀਤੀ ਅਤੇ ਹਦਾਇਤ ਕੀਤੀ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ 'ਤੇ ਕੀਤੇ ਜਾਣ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ : ਜੰਤਰ-ਮੰਤਰ 'ਤੇ ਧਰਨੇ 'ਤੇ ਬੈਠੀ ਪਹਿਲਵਾਨ ਵਿਨੇਸ਼ ਫੋਗਾਟ ਦਾ ਵੱਡਾ ਇਲਜ਼ਾਮ, ਖਿਡਾਰੀਆਂ ਦਾ ਕੀਤਾ ਗਿਆ ਸ਼ੋਸ਼ਣ

PunjabKesari

ਟਰਾਂਸਪੋਰਟ ਮੰਤਰੀ ਨੇ ਡਰਾਈਵਿੰਗ ਟ੍ਰੈਕ ਅਤੇ ਆਰ.ਟੀ.ਏ. ਦਫ਼ਤਰ ਵਿਖੇ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨ ਦੇ ਸਖ਼ਤ ਸੁਨੇਹੇ ਤੋਂ ਜਾਣੂ ਕਰਵਾਉਂਦਿਆਂ ਆਦੇਸ਼ ਦਿੱਤੇ ਕਿ ਕੋਈ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ ਅਤੇ ਲੋਕਾਂ ਨੂੰ ਖੱਜਲ-ਖੁਆਰ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭੁੱਲਰ ਨੇ ਆਰ.ਟੀ.ਏ. ਅਤੇ ਡਰਾਈਵਿੰਗ ਟ੍ਰੈਕ ਦੇ ਦਫ਼ਤਰੀ ਅਮਲੇ ਤੋਂ ਉਨ੍ਹਾਂ ਵੱਲੋਂ ਕੀਤੇ ਜਾਂਦੇ ਕੰਮ, ਜਿਵੇਂ ਨਵੀਆਂ ਆਰ.ਸੀਜ਼, ਟਰੱਕਾਂ ਦੇ ਪਰਮਿਟ, ਰੀਨਿਊਲ ਤੇ ਡਰਾਈਵਿੰਗ ਲਾਇਸੈਂਸ ਆਦਿ ਦੇ ਕੰਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਹਾਇਕ ਆਰ.ਟੀ.ਏ. ਸ਼ਾਮ ਲਾਲ ਤੇ ਹੋਰ ਕਰਮਚਾਰੀਆਂ ਨੂੰ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸਮੇਂ ਦੇ ਨਾਲ-ਨਾਲ ਆਪਣੇ-ਆਪ ਨੂੰ ਅਪਡੇਟ ਰੱਖਣ।

ਇਹ ਵੀ ਪੜ੍ਹੋ : ਰਾਹੁਲ ਦਾ ‘ਸਿੱਧੂ’ ਨੂੰ ਰਿਹਾਈ ਉਪਰੰਤ ਵੱਡੇ ਥਾਪੜੇ ਦਾ ਇਸ਼ਾਰਾ, ਬੱਝੀਆਂ 2024 ’ਤੇ ਆਸਾਂ

PunjabKesari

ਇਸ ਤੋਂ ਬਾਅਦ ਟਰਾਂਸਪੋਰਟ ਮੰਤਰੀ ਨੇ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਦਾ ਨਿਰੀਖਣ ਕੀਤਾ ਅਤੇ ਡਰਾਈਵਰ-ਕੰਡਕਟਰ ਟ੍ਰੇਨਿੰਗ ਸਕੂਲ, ਟਾਇਰ ਪਲਾਂਟ ਅਤੇ ਬੱਸ ਬਾਡੀ ਫੈਬਰੀਕੇਸ਼ਨ ਸੈੱਲ ਦਾ ਉਚੇਚੇ ਤੌਰ 'ਤੇ ਜਾਇਜ਼ਾ ਲਿਆ। ਟਰਾਂਸਪੋਰਟ ਮੰਤਰੀ ਨੇ ਪੀ.ਆਰ.ਟੀ.ਸੀ. ਦੇ ਜਨਰਲ ਮੈਨੇਜਰ ਪ੍ਰਵੀਨ ਕੁਮਾਰ ਤੇ ਮਨਿੰਦਰਪਾਲ ਸਿੰਘ ਸਿੱਧੂ ਅਤੇ ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਅਤੇ ਪਨਬੱਸ ਨੂੰ ਚੋਰ-ਮੋਰੀਆਂ ਬੰਦ ਕਰਕੇ ਵਿੱਤੀ ਤੌਰ 'ਤੇ ਮਜ਼ਬੂਤ ਕੀਤਾ ਜਾ ਰਿਹਾ ਹੈ, ਇਸ ਲਈ ਸਰਕਾਰ ਦੀਆਂ ਹਦਾਇਤਾਂ 'ਤੇ ਪੀ.ਆਰ.ਟੀ.ਸੀ. ਨੂੰ ਬੁਲੰਦੀਆਂ 'ਤੇ ਲਿਜਾਣ ਲਈ ਕੋਈ ਕਮੀ ਬਾਕੀ ਨਾ ਛੱਡੀ ਜਾਵੇ।

PunjabKesari

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News