ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸ਼ਨੀਵਾਰ ਕਰਨਾ ਪਵੇਗਾ ਕੰਮ, ਜਾਰੀ ਹੋਏ ਹੁਕਮ

Tuesday, Jun 06, 2023 - 04:19 PM (IST)

ਚੰਡੀਗੜ੍ਹ : ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਗੱਡੀਆਂ ਦੀ ਪਾਸਿੰਗ ਦੀ ਪੈਂਡੈਂਸੀ ਦੂਰ ਕਰਨ ਲਈ ਸ਼ਨੀਵਾਰ (10 ਜੂਨ, 2023) ਨੂੰ ਵਿਭਾਗ ਦੇ ਅਮਲੇ ਨੂੰ ਕੰਮ ਕਰਨ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ਪਿੱਛੋਂ ਵਿਭਾਗ ਨੇ ਇਸ ਸਬੰਧੀ ਲਿਖ਼ਤੀ ਹੁਕਮ ਜਾਰੀ ਕਰਕੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਵਿਭਾਗ ਵੱਲੋਂ ਟਰਾਂਸਪੋਰਟ ਗੱਡੀਆਂ ਨੂੰ ਸਰਟੀਫ਼ਿਕੇਟ ਆਫ਼ ਫ਼ਿਟਨੈੱਸ (ਪਾਸਿੰਗ) ਜਾਰੀ ਕਰਨ ਲਈ ਨਵਾਂ ਆਨਲਾਈਨ ਟੈਬ ਸਲਾਟ ਸਿਸਟਮ ਅਪਣਾਇਆ ਗਿਆ ਹੈ, ਜਿਸ ਕਾਰਨ ਪਾਸਿੰਗ ਸਰਟੀਫ਼ਿਕੇਟ ਦੀ ਪੈਂਡੈਂਸੀ ਵੱਧ ਗਈ ਹੈ।

ਇਹ ਵੀ ਪੜ੍ਹੋ : ਜਲਦ ਹੋ ਸਕਦੀ ਹੈ ਬਾਬਾ ਫ਼ਰੀਦ ਯੂਨੀਵਰਸਿਟੀ ਦੇ VC ਦੀ ਨਿਯੁਕਤੀ, ਮਾਨ ਸਰਕਾਰ ਨੇ ਭੇਜਿਆ ਪੈਨਲ

ਇਸ ਲਈ ਇਹ ਪੈਂਡੈਂਸੀ ਦੂਰ ਕਰਨ ਲਈ ਅੱਗੇ ਆ ਰਹੇ ਸ਼ਨੀਵਾਰ ਨੂੰ ਕੰਮ ਵਾਲਾ ਦਿਨ ਐਲਾਨਿਆ ਗਿਆ ਹੈ। ਟਰਾਂਸਪੋਰਟ ਮੰਤਰੀ ਨੇ ਸੂਬੇ ਦੇ ਸਮੂਹ ਰੀਜਨਲ ਟਰਾਂਸਪੋਰਟ ਅਥਾਰਟੀ ਸਕੱਤਰਾਂ ਅਤੇ ਮੋਟਰ ਵਾਹਨ ਇੰਸਪੈਕਟਰਾਂ ਨੂੰ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਸਕੱਤਰ ਟਰਾਂਸਪੋਰਟ ਨੇ ਲਿਖ਼ਤੀ ਹੁਕਮ ਵੀ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ : 2 ਬਾਈਕ ਸਵਾਰ ਕਾਰ ਰੁਕਵਾ ਕੇ ਬੋਲੇ-ਟਾਇਰ ਪੈਂਚਰ ਹੋ ਗਿਆ, ਫਿਰ ਦੇਖਦੇ ਹੀ ਦੇਖਦੇ ਜੋ ਹੋਇਆ...

ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 15 ਜੂਨ ਤੱਕ ਡਰਾਈਵਿੰਗ ਲਾਇਸੈਂਸ ਅਤੇ ਆਰ. ਸੀ. ਦਾ ਕੋਈ ਕੇਸ ਲੰਬਿਤ ਨਾ ਰਹਿਣ ਸਬੰਧੀ ਕੀਤੇ ਗਏ ਹੁਕਮਾਂ ਸਬੰਧੀ ਵੀ ਵਿਭਾਗ ਵੱਲੋਂ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਅਤੇ ਨਿਰਧਾਰਤ ਮਿਤੀ ਤੱਕ ਲੋਕਾਂ ਨੂੰ ਇਹ ਸੇਵਾਵਾਂ ਸਮਾਂਬੱਧ ਢੰਗ ਨਾਲ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


Babita

Content Editor

Related News