ਆਪਣੀਆਂ ਮੰਗਾਂ ਨੂੰ ਲੈ ਕੇ ਟਰਾਂਸਪੋਰਟਰਾਂ ਦੀ ਹੜਤਾਲ 5ਵੇਂ ਦਿਨ ਵੀ ਜਾਰੀ
Tuesday, Jul 24, 2018 - 03:22 PM (IST)

ਲੁਧਿਆਣਾ (ਨਰਿੰਦਰ) : ਦੇਸ਼ ਭਰ 'ਚ ਚੱਲ ਰਹੀ ਟਰਾਂਸਪੋਰਟਰਾਂ ਦੀ ਹੜਤਾਲ ਦਾ ਅਸਰ 5ਵੇਂ ਦਿਨ ਵੀ ਸ਼ਹਿਰ 'ਚ ਦੇਖਣ ਨੂੰ ਮਿਲਿਆ। ਤੁਹਾਨੂੰ ਦੱਸ ਦੇਈਏ ਕਿ ਟਰਾਂਸਪੋਰਟਰਾਂ ਵਲੋਂ ਡੀਜ਼ਲ ਦੀਆਂ ਕੀਮਤਾਂ ਤੇ ਟੋਲ ਪਲਾਜ਼ਿਆਂ 'ਚ ਕਟੌਤੀ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਆਉਣ-ਜਾਣ ਵਾਲੇ ਟਰੱਕਾਂ ਨੂੰ ਰੋਕਿਆ ਗਿਆ। ਉਨ੍ਹਾਂ ਵਲੋਂ ਆਪਣੀਆਂ ਗੱਡੀਆਂ ਨੂੰ ਬੰਦ ਕਰਕੇ ਚੱਕਾ ਜਾਮ ਕੀਤਾ ਗਿਆ।
ਇਸ ਦੌਰਾਨ ਟੈਂਪੂ ਯੂਨੀਅਨ ਦੇ ਪ੍ਰਧਾਨ ਪਿੰ੍ਰਸ ਨੇ ਦੱਸਿਆ ਕਿ ਮੋਦੀ ਸਰਕਾਰ ਵਲੋਂ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤੇ ਟਰੱਕ ਯੂਨੀਅਨ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਹੜਤਾਲ 5ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਅੱਜ ਟਰੱਕਾਂ ਨੂੰ ਰੋਕ ਕੇ ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਫੈਸਲਾ ਕੀਤਾ।