ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਉੇੱਘੇ ਟਰਾਂਸਪੋਰਟਰ ਤਰਲੋਚਨ ਢਿੱਲੋਂ ਦਿੱਲੀ ਦੇ ਜਨਰਲ ਸਕੱਤਰ ਨਿਯੁਕਤ
Saturday, Jul 10, 2021 - 09:24 PM (IST)
ਨਵੀਂ ਦਿੱਲੀ,ਜਲੰਧਰ(ਚਾਵਲਾ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਸਮੇਂ ਹੋਰ ਵੀ ਬਲ ਮਿਲਿਆ ਜਦੋਂ ਦਿੱਲੀ ਦੇ ਉੱਘੇ ਟਰਾਂਸਪੋਰਟਰ ਤਰਲੋਚਨ ਸਿੰਘ ਢਿੱਲੋਂ ਪਾਰਟੀ ਦੇ ਦਿੱਲੀ ਦੇ ਪ੍ਰਧਾਨ ਹਰਮਨਜੀਤ ਸਿੰਘ ਦੀ ਪ੍ਰੇਰਣਾ ਸਦਕਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਿਲ ਹੋ ਗਏ। ਇਸ ਮੌਕੇ ਸੁਖਦੇਵ ਸਿੰਘ ਢੀਂਢਸਾ ਵੱਲੋਂ ਤਰਲੋਚਨ ਸਿੰਘ ਢਿੱਲੋਂ ਨੂੰ ਸਰਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਵਾਉਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਸਿਰਸਾ ਦੇ ਖ਼ਿਲਾਫ਼ ਲੁਕ-ਆਊਟ ਨੋਟਿਸ ਜਾਰੀ, ਵਿਦੇਸ਼ ਜਾਣ 'ਤੇ ਲੱਗੀ ਰੋਕ
ਇਸ ਮੌਕੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਹਰਪ੍ਰੀਤ ਸਿੰਘ (ਬੰਨੀ) ਜੋਲੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਕਾਰਜਸ਼ੈਲੀ, ਵਿਚਾਰਧਾਰਾ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਪਾਰਟੀ ਨਾਲ ਜੁੜ ਰਹੇ ਹਨ ਅਤੇ ਇਹ ਇਕ ਸ਼ੁਭ ਸੰਕੇਤ ਹੈ। ਇਸ ਦੌਰਾਨ ਢੀਂਡਸਾ ਨੇ ਦੇਸ਼ ਦੀ ਖੁਸ਼ਹਾਲੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੁੜ ਕੇ ਦੇਸ਼ ਦੇ ਵਿਕਾਸ ਲਈ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ- ਮਨਜਿੰਦਰ ਸਿੰਘ ਸਿਰਸਾ ਜੇਕਰ ਇਮਾਨਦਾਰ ਹਨ, ਤਾਂ ਸਾਡੇ ਸਵਾਲਾਂ ਦੇ ਦੇਣ ਜਵਾਬ : ਪਰਮਿੰਦਰ ਪਾਲ ਸਿੰਘ
ਇਸ ਮੌਕੇ ਦਿੱਲੀ ਸਟੇਟ ਦੇ ਪ੍ਰਧਾਨ ਹਰਮਨਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਦੇ ਆਗੂ ਮੌਜੂਦਾ ਸਨ।