ਟਰਾਂਸਪੋਰਟਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਰਾਹਤ ਦੇਣ ਲਈ ਲਿਆ ਅਹਿਮ ਫ਼ੈਸਲਾ

Friday, Jun 30, 2023 - 10:15 PM (IST)

ਟਰਾਂਸਪੋਰਟਰਾਂ ਲਈ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਰਾਹਤ ਦੇਣ ਲਈ ਲਿਆ ਅਹਿਮ ਫ਼ੈਸਲਾ

ਚੰਡੀਗੜ੍ਹ (ਬਿਊਰੋ) : ਟਰਾਂਸਪੋਰਟਰਾਂ ਨੂੰ ਰਾਹਤ ਦੇਣ ਦੇ ਮੰਤਵ ਨਾਲ ਇਕ ਇਤਿਹਾਸਕ ਫ਼ੈਸਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਟਰਾਂਸਪੋਰਟਰਾਂ ਨੂੰ ਟੈਕਸ ਭਰਨ ਲਈ ਛੋਟ ਮੌਜੂਦਾ ਚਾਰ ਦਿਨਾਂ ਤੋਂ ਵਧਾ ਕੇ ਛੇ ਦਿਨ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਹੈ। ਇਸ ਸਬੰਧੀ ਫ਼ੈਸਲਾ ਮੁੱਖ ਮੰਤਰੀ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿਖੇ ਟਰਾਂਸਪੋਰਟ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਿਆ। ਵਿਚਾਰ-ਵਟਾਂਦਰੇ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਟਰਾਂਸਪੋਰਟਰਾਂ ਨੂੰ ਸਿਰਫ਼ 4 ਦਿਨ ਦਾ ਸਮਾਂ ਮਿਲਣ ਕਾਰਨ ਟੈਕਸ ਭਰਨ ਵਿਚ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਖ਼ਬਰ ਵੀ ਪੜ੍ਹੋ : ਸ਼੍ਰੀਨਗਰ ਵਿਖੇ ਡਿਊਟੀ ਦੌਰਾਨ ਪੰਜਾਬ ਦੇ CRPF ਜਵਾਨ ਦਾ ਦੇਹਾਂਤ, ਪਿੰਡ ’ਚ ਸੋਗ ਦੀ ਲਹਿਰ

ਉਨ੍ਹਾਂ ਕਿਹਾ ਕਿ ਜਨਤਾ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਸੂਬਾ ਸਰਕਾਰ ਨੇ ਹੁਣ ਟੈਕਸ ਭਰਨ ਦੀ ਛੋਟ ਮੌਜੂਦਾ 4 ਦਿਨਾਂ ਤੋਂ ਵਧਾ ਕੇ ਛੇ ਦਿਨ ਕਰਨ ਦਾ ਫ਼ੈਸਲਾ ਕੀਤਾ ਹੈ। ਭਗਵੰਤ ਮਾਨ ਨੇ ਉਮੀਦ ਜਤਾਈ ਕਿ ਇਸ ਨਾਲ ਸੂਬੇ ਦੇ ਟਰਾਂਸਪੋਰਟਰਾਂ ਨੂੰ ਲੋੜੀਂਦੀ ਰਾਹਤ ਮਿਲੇਗੀ ਅਤੇ ਇਸ ਨਾਲ ਖੇਤਰ ਵਿਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲੇਗਾ।

ਇਹ ਖ਼ਬਰ ਵੀ ਪੜ੍ਹੋ : ਮਿਸ ਯੂਨੀਵਰਸ ਰਹੀ ਹਰਨਾਜ਼ ਸੰਧੂ ਨੂੰ ਲੱਗਾ ਵੱਡਾ ਸਦਮਾ, ਪਿਤਾ ਦਾ ਦੇਹਾਂਤ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਸਟੇਜ ਕੈਰੇਜ਼ ਆਪਰੇਟਰਾਂ ਦੀ ਇਹ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਸੀ ਕਿਉਂਕਿ ਉਹ ਟੈਕਸ ਛੋਟ ਦੇ ਦਿਨਾਂ ਦੀ ਗਿਣਤੀ ਮੌਜੂਦਾ 4 ਦਿਨ ਪ੍ਰਤੀ ਮਹੀਨਾ ਤੋਂ ਵਧਾ ਕੇ 6 ਦਿਨ ਪ੍ਰਤੀ ਮਹੀਨਾ ਕਰਨ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਲੋਕਾਂ ਦੀ ਇੱਛਾ ਅਨੁਸਾਰ ਕੰਮ ਕਰਨ ਵਾਲੀ ਸੂਬਾ ਸਰਕਾਰ ਨੇ ਟਰਾਂਸਪੋਰਟਰਾਂ ਦੀ ਇਹ ਮੰਗ ਮੰਨ ਲਈ ਹੈ। ਭਗਵੰਤ ਮਾਨ ਨੇ ਕਿਹਾ ਕਿ ਹੁਣ ਤੋਂ ਟੈਕਸ ਛੋਟ ਵਾਲੇ ਦਿਨਾਂ ਦੀ ਗਿਣਤੀ 6 ਦਿਨ ਪ੍ਰਤੀ ਮਹੀਨਾ ਹੋਵੇਗੀ ਅਤੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇਸ ਛੋਟ ਦਾ ਖ਼ਰਚਾ ਸਰਕਾਰ ਵੱਲੋਂ ਉਠਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਨੌਜਵਾਨ ਨੇ ਖ਼ੁਦ ਨੂੰ ਦੱਸਿਆ ਹਰਿਆਣਾ ਦਾ ਬਦਮਾਸ਼

ਮੁੱਖ ਮੰਤਰੀ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਸੂਬੇ ਭਰ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਅਜਿਹੀ ਸਰਕਾਰ ਬਣੀ ਹੈ, ਜੋ ਸਮਾਜ ਦੇ ਹਰ ਵਰਗ ਦੇ ਹਿੱਤਾਂ ਦਾ ਧਿਆਨ ਰੱਖਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੂਰੀ ਤਰ੍ਹਾਂ ਲੋਕਾਂ ਦੀਆਂ ਇੱਛਾਵਾਂ ਮੁਤਾਬਕ ਕੰਮ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਸਰਕਾਰ ਦੇ ਹਰ ਕਦਮ ਦਾ ਲਾਭ ਮਿਲ ਸਕੇ।


author

Manoj

Content Editor

Related News