ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ, ਮਾਮਲਾ ਦਰਜ

Friday, Aug 14, 2026 - 11:58 AM (IST)

ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ, ਮਾਮਲਾ ਦਰਜ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਜਸਵਿੰਦਰ, ਗੁਪਤਾ)-ਸਟੇਟ ਬੈਂਕ ਆਫ਼ ਇੰਡੀਆ ਟਾਂਡਾ ਵਾਲੀ ਮਾਰਕੀਟ ਵਿਚ ਫਲਾਈ ਸਵਿਸ ਦਫ਼ਤਰ ਚਲਾਉਣ ਵਾਲਾ ਟਰੈਵਲ ਏਜੰਟ ਅਨੇਕਾਂ ਲੋਕਾਂ ਨਾਲ ਲੱਖਾਂ ਰੁਪਏ ਦੀ ਠੱਗੀ ਮਾਰ ਦਫ਼ਤਰ ਬੰਦ ਕਰਕੇ ਫਰਾਰ ਹੋਇਆ ਹੈ। ਫਿਲਹਾਲ ਟਾਂਡਾ ਪੁਲਸ ਨੇ ਤਿੰਨ ਸ਼ਿਕਾਇਤ ਕਰਤਾਵਾਂ ਦੇ ਬਿਆਨ ਦੇ ਆਧਾਰ 'ਤੇ ਉਨ੍ਹਾਂ ਨਾਲ ਲਗਭਗ 34 ਲੱਖ 50 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਸੰਬੰਧ ਵਿਚ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਜਦਕਿ ਠੱਗੀ ਦਾ ਸ਼ਿਕਾਰ ਹੋਏ ਲੋਕਾਂ ਦੀ ਗਿਣਤੀ ਬੇਹੱਦ ਜ਼ਿਆਦਾ ਦੱਸੀ ਜਾ ਰਹੀ ਹੈ।

ਐੱਸ. ਐੱਚ. ਓ. ਇੰਸਪੈਕਟਰ ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਠੱਗੀ ਦਾ ਸ਼ਿਕਾਰ ਹੋਏ ਪਿਆਰਾ ਸਿੰਘ ਪੁੱਤਰ ਸੰਤਾਂ ਸਿੰਘ ਵਾਸੀ ਗਿਲਜੀਆਂ, ਸਰਬਜੀਤ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪਿੰਡ ਜਹੂਰਾ ਅਤੇ ਸੰਦੀਪ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਸਮਰਾਏ (ਜਮਸ਼ੇਰ ) ਜਲੰਧਰ ਦੀ ਸ਼ਿਕਾਇਤ ਦੇ ਆਧਾਰ 'ਤੇ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਥਾਣੇ ਮਹਾਰਾਸ਼ਟਰ ਹਾਲ ਵਾਸੀ ਢਡਿਆਲਾ ਦੇ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ ਨੇ ਬੱਸ ਸਟੈਂਡ 'ਤੇ...

ਆਪਣੇ ਬਿਆਨ ਵਿਚ ਪਿਆਰ ਸਿੰਘ ਨੇ ਦੱਸਿਆ ਕਿ ਇਸ ਏਜੰਟ ਨੇ ਉਸ ਨੂੰ ਅਤੇ ਉਸ ਦੀ ਪਤਨੀ ਨੂੰ ਅਮਰੀਕਾ ਭੇਜਣ ਦਾ ਝਾਂਸਾ ਦੇ ਕੇ 7 ਲੱਖ ਰੁਪਏ ਪੇਸ਼ਗੀ ਵਜੋਂ ਲਏ ਪਰ ਉਨ੍ਹਾਂ ਨੂੰ ਅਮਰੀਕਾ ਨਹੀਂ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ ਹੈ। ਇਸੇ ਤਰਾਂ ਸਰਬਜੀਤ ਸਿੰਘ ਨੇ ਦੋਸ਼ ਲਾਇਆ ਕਿ ਇਸ ਏਜੰਟ ਨੇ ਉਸ ਨੂੰ ਨਿਊਜ਼ੀਲੈਂਡ ਦਾ ਵਰਕ ਪਰਮਿਟ ਦਿਵਾਉਣ ਦਾ ਝਾਂਸਾ ਦੇ ਕੇ 18 ਲੱਖ ਰੁਪਏ ਲਏ ਅਤੇ ਉਸ ਨੂੰ ਨਕਲੀ ਵੀਜਾ ਅਤੇ ਟਿੱਕਟ ਦੇ ਦਿੱਤੀ। ਜਦੋਂ ਉਹ ਆਪਣੀ ਰਕਮ ਵਾਪਸ ਮੰਗਣ ਗਏ ਤਾਂ ਉਸ ਦਾ ਦਫ਼ਤਰ ਬੰਦ ਮਿਲਿਆ ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ 'ਚ ਪੰਜਾਬ ਪੁਲਸ ਦੇ ਮੁਲਾਜ਼ਮ ਦੀ ਮੌਤ, ਕਾਰ ਦੇ ਉੱਡੇ ਪਰਖੱਚੇ

ਇਸੇ ਤਰਾਂ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਏਜੰਟ ਨੇ ਉਸ ਨੂੰ ਵਿਦੇਸ਼ ਭੇਜਣ ਲਈ 5 ਲੱਖ 50 ਹਜ਼ਾਰ ਰੁਪਏ ਦਿੱਤੇ ਸਨ ਪਰ ਇਸ ਨੇ ਉਸ ਨੂੰ ਵਿਦੇਸ਼ ਨਹੀਂ ਭੇਜਿਆ। ਇਸੇ ਤਰਾਂ ਹਰਜੀਤ ਸਿੰਘ ਕੋਲੋਂ ਵੀ ਇਸਨੇ 4 ਲੱਖ ਰੁਪਏ ਦੀ ਠੱਗੀ ਮਾਰੀ ਸੀ। ਉਕਤ ਸ਼ਿਕਾਇਤ ਕਰਤਾਵਾਂ ਨੇ ਦੱਸਿਆ ਕਿ ਇਸ ਨੇ 20 ਦੇ ਕਰੀਬ ਲੋਕਾਂ ਨਾਲ ਠੱਗੀ ਮਾਰੀ ਹੈ ਅਤੇ ਇਸ ਦੀ ਠੱਗੀ ਦਾ ਸ਼ਿਕਾਰ ਹੋਇਆ ਇਕ ਗੜਦੀਵਾਲਾ ਇਲਾਕੇ ਦਾ ਨੌਜਵਾਨ ਤਾਂ ਖੁਦਕਸ਼ੀ ਵੀ ਕਰ ਗਿਆ ਹੈ। ਪੁਲਸ ਨੇ ਹੁਣ ਏਜੰਟ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਰਣਜੀਤ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। 

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News