ਜਲੰਧਰ ''ਚ ਆਪਣੇ ਵਿਆਹ ਦਾ ਕਾਰਡ ਦੇਣ ਆਏ ਟ੍ਰੈਵਲ ਏਜੰਟ ਨੇ ਔਰਤ ਨਾਲ ਟੱਪੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ

Friday, Feb 09, 2024 - 07:18 PM (IST)

ਜਲੰਧਰ ''ਚ ਆਪਣੇ ਵਿਆਹ ਦਾ ਕਾਰਡ ਦੇਣ ਆਏ ਟ੍ਰੈਵਲ ਏਜੰਟ ਨੇ ਔਰਤ ਨਾਲ ਟੱਪੀਆਂ ਹੱਦਾਂ, ਕੀਤਾ ਜਬਰ-ਜ਼ਿਨਾਹ

ਜਲੰਧਰ/ਪਟਿਆਲਾ (ਕਸ਼ਿਸ਼)- ਨਾਭਾ ਦੀ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਵੱਲੋਂ ਆਪਣੀ ਮਹਿਲਾ ਦੋਸਤ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦੇ ਦੋਸ਼ 'ਚ ਥਾਣਾ ਮਹਿਲ ਕਲਾਂ ਪੁਲਸ ਨੇ ਧਾਰਾ 376, 354 ਅਤੇ 511 ਤਹਿਤ ਮਾਮਲਾ ਦਰਜ ਕੀਤਾ ਹੈ | ਫਿਲਹਾਲ ਦੋਸ਼ੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਸ ਪਾਰਟੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਮਹਿਲਾ ਥਾਣੇ ਦੇ ਤਫ਼ਤੀਸ਼ੀ ਅਫ਼ਸਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਜਲੰਧਰ ਦੀ ਰਹਿਣ ਵਾਲੀ ਸਪਨਾ (ਕਾਲਪਨਿਕ ਨਾਮ) ਨੇ ਮੁਲਜ਼ਮ ਗੁਰਸਿਮਰਨ ਸਿੰਘ ਖਹਿਰਾ ਪੁੱਤਰ ਗੁਰਦੀਪ ਸਿੰਘ ਵਾਸੀ ਰਾਜਗੜ੍ਹ ਖ਼ਿਲਾਫ਼ 4 ਜਨਵਰੀ 2024 ਨੂੰ ਪੁਲਸ ਕਮਿਸ਼ਨਰ ਦਫ਼ਤਰ ਵਿੱਚ ਸ਼ਿਕਾਇਤ ਦੇ ਕੇ ਜਬਰੀ ਸਰੀਰਕ ਸੰਬੰਧ ਬਣਾਉਣ ਅਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ 'ਚ ਮਾਮਲਾ ਦਰਜ ਕਰਨ ਦੀ ਅਪੀਲ ਕੀਤੀ ਸੀ |

ਜਾਂਚ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਥਾਣਾ ਪੁਲਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਜਾਂਚ 'ਚ ਦੋਵਾਂ ਧਿਰਾਂ ਦੇ ਬਿਆਨ ਲਏ ਗਏ ਹਨ। ਆਪਣੇ ਬਿਆਨਾਂ 'ਚ ਸਪਨਾ ਨੇ ਦੱਸਿਆ ਕਿ ਉਹ ਵਿਆਹੁਤਾ ਹੈ ਅਤੇ ਉਸ ਦਾ ਆਪਣੇ ਪਤੀ ਨਾਲ ਝਗੜਾ ਚੱਲ ਰਿਹਾ ਹੈ। ਉਹ ਕੰਮ ਦੇ ਸਿਲਸਿਲੇ 'ਚ ਇਕ ਇਮੀਗ੍ਰੇਸ਼ਨ ਕੰਪਨੀ ਦੇ ਮਾਲਕ ਗੁਰਸਿਮਰਨ ਸਿੰਘ ਖਹਿਰਾ ਨੂੰ ਮਿਲੀ ਸੀ ਪਰ ਲੰਬੀ ਮੁਲਾਕਾਤ ਦੌਰਾਨ ਦੋਵੇਂ ਦੋਸਤ ਬਣ ਗਏ ਅਤੇ ਇਕ-ਦੂਜੇ ਨੂੰ ਮਿਲਦੇ ਰਹੇ। ਇਸ ਦੌਰਾਨ ਜਦੋਂ ਉਸ ਨੂੰ ਗੁਰਸਿਮਰਨ ਸਿੰਘ ਦੀ ਕਿਸੇ ਲੜਕੀ ਨਾਲ ਮੰਗਣੀ ਹੋਣ ਬਾਰੇ ਪਤਾ ਲੱਗਾ ਤਾਂ ਉਹ ਪਿੱਛੇ ਹੋ ਗਈ। 

ਇਹ ਵੀ ਪੜ੍ਹੋ:  ਕਾਂਗਰਸ 'ਚੋਂ ਬਾਹਰ ਕੱਢੇ ਜਾਣ ਦੇ ਸਵਾਲ ‘ਤੇ ਸੁਣੋ ਕੀ ਹੈ ਨਵਜੋਤ ਸਿੱਧੂ ਦਾ ਜਵਾਬ

ਇਕ ਦਿਨ ਗੁਰਸਿਮਰਨ ਸਿੰਘ ਉਸ ਦੇ ਫਲੈਟ 'ਤੇ ਆਇਆ ਅਤੇ ਕਿਹਾ ਕਿ ਉਹ ਉਸ ਨੂੰ ਵਿਆਹ ਦਾ ਕਾਰਡ ਦੇਣ ਆਇਆ ਹੈ। ਇਸ ਦੌਰਾਨ ਉਸ ਦਾ ਢਾਈ ਸਾਲ ਦਾ ਬੇਟਾ ਅਤੇ ਨੌਕਰਾਣੀ ਉਸ ਦੇ ਫਲੈਟ ਵਿੱਚ ਮੌਜੂਦ ਸਨ। ਗੁਰਸਿਮਰਨ ਨੇ ਉਸ ਨੂੰ ਦੱਸਿਆ ਕਿ ਉਹ ਉਸ ਨਾਲ ਨਿੱਜੀ ਤੌਰ 'ਤੇ ਗੱਲ ਕਰਨਾ ਚਾਹੁੰਦਾ ਹੈ। ਇਸ ਲਈ ਉਹ ਗੁਰਸਿਮਰਨ ਨੂੰ ਸਟੱਡੀ ਰੂਮ ਵਿੱਚ ਲੈ ਗਈ। ਇਥੇ ਗੱਲ ਕਰਦੇ ਹੋਏ ਉਸ ਨੇ ਅਸ਼ਲੀਲ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮਾਮਲਾ ਇਸ ਹੱਦ ਤੱਕ ਵਧ ਗਿਆ ਕਿ ਉਸ ਨੇ ਆਪਣਾ ਲਾਇਸੈਂਸੀ ਹਥਿਆਰ ਵਿਖਾ ਦਿੱਤਾ ਅਤੇ ਜ਼ਬਰਦਸਤੀ ਸਰੀਰਕ ਸੰਬੰਧ ਬਣਾਉਣ 'ਤੇ ਉਤਰ ਗਿਆ। ਉਸ ਨੇ ਕਿਸੇ ਤਰ੍ਹਾਂ ਸੰਭਾਲ ਕੇ ਉਸ ਨੂੰ ਬਾਹਰ ਭੇਜ ਦਿੱਤਾ ਪਰ ਜਾਂਦੇ ਸਮੇਂ ਉਸ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਕਿ ਉਹ ਮੁੜ ਆਉਂਦਾ ਰਹੇਗਾ। ਉਸ ਦੀ ਪੁਲਸ ਤੱਕ ਵੀ ਪਹੁੰਚ ਹੈ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ: ਕਾਂਗਰਸ 'ਚੋਂ ਕੱਢੇ ਜਾਣ ਦੀ ਚਰਚਾ 'ਤੇ ਖੁੱਲ੍ਹ ਕੇ ਬੋਲੇ ਨਵਜੋਤ ਸਿੰਘ ਸਿੱਧੂ, ਕੱਢੀ ਖ਼ੂਬ ਭੜਾਸ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News