ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਆਇਆ ਕਾਬੂ, ਬਿਨਾਂ ਲਾਇਸੈਂਸ ਚਲਾ ਰਿਹਾ ਸੀ ਦਫ਼ਤਰ

Sunday, Nov 24, 2024 - 07:18 AM (IST)

ਲੋਕਾਂ ਨਾਲ ਠੱਗੀਆਂ ਮਾਰਨ ਵਾਲਾ ਟ੍ਰੈਵਲ ਏਜੰਟ ਆਇਆ ਕਾਬੂ, ਬਿਨਾਂ ਲਾਇਸੈਂਸ ਚਲਾ ਰਿਹਾ ਸੀ ਦਫ਼ਤਰ

ਮੋਹਾਲੀ (ਨਿਆਮੀਆਂ) : ਮੋਹਾਲੀ ਪੁਲਸ ਨੇ ਭੋਲੇ-ਭਾਲੇ ਲੋਕਾਂ ਨੂੰ ਬੇਵਕੂਫ ਬਣਾ ਕੇ ਵਿਦੇਸ਼ਾਂ ’ਚ ਭੇਜਣ ਦਾ ਸੁਪਨਾ ਦਿਖਾ ਕੇ ਠੱਗੀ ਮਾਰਨ ਵਾਲੇ ਇਮੀਗ੍ਰੇਸ਼ਨ ਮਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਫੇਜ਼-1 ਦੇ ਠਾਣੇ ਦੇ ਐੱਸ. ਐੱਚ. ਓ. ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਐੱਸ. ਸੀ. ਐੱਫ.-1 ਪਹਿਲੀ ਮੰਜ਼ਿਲ ਫੇਜ਼-5 ਵਿਖੇ ਵੀਜ਼ਾ ਟੂਰ ਇਮੀਗ੍ਰੇਸ਼ਨ ਕੰਸਲਟੈਂਟ ਦੇ ਨਾਂ ’ਤੇ ਦਫ਼ਤਰ ਜ਼ਿਲ੍ਹਾ ਮਾਨਸਾ ਦੇ ਜਸਵਿੰਦਰ ਸਿੰਘ ਵਾਸੀ ਭਿੱਖੀ ਨੇ ਖੋਲ੍ਹਿਆ ਹੈ। 

ਪੁਲਸ ਨੂੰ ਜਾਣਕਾਰੀ ਮਿਲੀ ਸੀ ਕਿ ਇਸ ਵਿਅਕਤੀ ਕੋਲ ਇਮੀਗ੍ਰੇਸ਼ਨ ਦਾ ਦਫ਼ਤਰ ਚਲਾਉਣ ਲਈ ਕੋਈ ਲਾਇਸੈਂਸ ਨਹੀਂ ਹੈ ਅਤੇ ਉਸ ਵੱਲੋਂ ਆਪਣਾ ਕੰਮ ਚਲਾਉਣ ਲਈ 5-6 ਲੜਕੀਆਂ ਰੱਖੀਆਂ ਹੋਈਆਂ ਹਨ ਜੋ ਕਿਸੇ ਨਾ ਕਿਸੇ ਤਰੀਕੇ ਆਮ ਲੋਕਾਂ ਦੇ ਮੋਬਾਈਲ ਫੋਨ ਨੰਬਰ ਹਾਸਲ ਕਰਕੇ ਉਨ੍ਹਾਂ ਨੂੰ ਆਪਣੇ ਦਫ਼ਤਰਾਂ ਦੇ ਨੰਬਰਾਂ ਤੋਂ ਫੋਨ ਕਰਦੀਆਂ ਸਨ ਤੇ ਲੋਕਾਂ ਨੂੰ ਬਾਹਰਲੇ ਦੇਸ਼ ਭੇਜਣ ਤੇ ਕਈ ਮੁਲਕਾਂ ਦੀ ਸੈਰ ਕਰਾਉਣ ਦਾ ਲਾਲਚ ਦੇ ਕੇ ਉਨ੍ਹਾਂ ਪਾਸੋਂ ਮੋਟੀ ਰਕਮ ਵਸੂਲ ਕਰਦੇ ਹਨ। ਇਨ੍ਹਾਂ ਵੱਲੋਂ ਬਿਨਾਂ ਕਿਸੇ ਅਧਿਕਾਰ ਦੇ ਆਮ ਲੋਕਾਂ ਦੇ ਪਾਸਪੋਰਟ ਵੀ ਲੈ ਕੇ ਰੱਖੇ ਹੋਏ ਹਨ, ਜਦਕਿ ਉਸ ਪਾਸ ਅਜਿਹਾ ਕੋਈ ਅਧਿਕਾਰ ਨਹੀਂ ਹੈ।

ਇਹ ਵੀ ਪੜ੍ਹੋ : PhonePe ਯੂਜ਼ਰ ਹੋ ਜਾਣ ਚੌਕੰਨੇ! ਇਸ ਤਰ੍ਹਾਂ ਲੋਕਾਂ ਨਾਲ ਲੱਖਾਂ ਦੀ ਠੱਗੀ ਮਾਰ ਰਹੇ ਨੇ ਸਾਈਬਰ ਠੱਗ

ਉਨ੍ਹਾਂ ਦੱਸਿਆ ਕਿ ਪੁਲਸ ਨੇ ਉਕਤ ਦਫ਼ਤਰ ’ਚ ਛਾਪੇਮਾਰੀ ਕਰਕੇ ਇਸ ਕੰਪਨੀ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਖ਼ਿਲਾਫ਼ ਲੋਕਾਂ ਨਾਲ ਠੱਗੀ ਮਾਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨੂੰ ਅਦਾਲਤ ’ਚ ਪੇਸ਼ ਕਰਕੇ ਇਸ ਦਾ ਰਿਮਾਂਡ ਲਿਆ ਜਾਵੇਗਾ ਤੇ ਇਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News