ਭਾਰੀ ਮੀਂਹ ਕਾਰਨ ਗ਼ਰੀਬ ਦੇ ਮਕਾਨ ''ਤੇ ਡਿੱਗਾ ਦਰੱਖ਼ਤ, ਘਰ ਨੂੰ ਆ ਗਈਆਂ ਤਰੇੜਾਂ, ਡਿੱਗ ਗਈ ਛੱਤ

08/25/2023 2:25:55 AM

ਸ੍ਰੀ ਅਨੰਦਪੁਰ ਸਾਹਿਬ (ਚੋਵੇਸ਼ ਲਟਾਵਾ) : ਕਹਿੰਦੇ ਨੇ ਗ਼ਰੀਬ 'ਤੇ ਦੁੱਖਾਂ ਦਾ ਪਹਾੜ ਉਸ ਵਕਤ ਟੁੱਟ ਪੈਂਦਾ ਹੈ, ਜਦ ਉਸ ਦੀ ਮਿਹਨਤ ਨਾਲ ਬਣਾਈ ਹੋਈ ਛੱਤ 'ਤੇ ਕਹਿਰ ਆ ਪੈਂਦਾ ਹੈ। ਅਜਿਹਾ ਹੀ ਇਕ ਮਾਮਲਾ ਸਾਹਮਣੇ ਆਇਆ ਹੈ ਨੰਗਲ ਤਹਿਸੀਲ 'ਚ ਪੈਂਦੇ ਪਿੰਡ ਅਜੌਲੀ ਤੋਂ, ਜਿੱਥੇ ਭਾਰੀ ਮੀਂਹ ਅਤੇ ਤੇਜ਼ ਹਵਾ ਕਾਰਨ ਨੰਗਲ-ਸ੍ਰੀ ਅਨੰਦਪੁਰ ਸਾਹਿਬ ਮਾਰਗ 'ਤੇ ਇਕ ਕਿੱਕਰ ਦਾ ਭਾਰੀ ਰੁੱਖ ਗ਼ਰੀਬ ਪਰਿਵਾਰ ਦੇ ਬਣਾਏ ਕੱਚੇ ਮਕਾਨ 'ਤੇ ਡਿੱਗ ਗਿਆ।

ਪਰਿਵਾਰ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਇਹ ਭਾਰੀ ਰੁੱਖ ਉਨ੍ਹਾਂ ਦੀ ਛੱਤ 'ਤੇ ਡਿੱਗਾ ਤਾਂ ਉਹ ਘਰ ਦੇ ਅੰਦਰ ਕੰਮ ਕਰ ਰਹੇ ਸਨ। ਤੇਜ਼ ਆਵਾਜ਼ ਆਉਣ ਕਾਰਨ ਉਹ ਬਾਹਰ ਵੱਲ ਨੂੰ ਭੱਜੇ, ਜਿਸ ਕਾਰਨ ਉਨ੍ਹਾਂ ਦੀ ਟੀਨਾਂ ਦੀ ਛੱਤ ਨੂੰ ਭਾਰੀ ਨੁਕਸਾਨ ਪਹੁੰਚਿਆ। ਛੱਤ ਨੂੰ ਹੁਣ ਆਰਜ਼ੀ ਸਹਾਰੇ ਲਗਾਏ ਗਏ ਹਨ।

ਇਹ ਵੀ ਪੜ੍ਹੋ : ਇੰਗਲੈਂਡ 'ਚ ਪੰਜਾਬੀ ਨੌਜਵਾਨ ਦੀ ਹੋਈ ਮੌਤ, ਪਰਿਵਾਰ ਨੇ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਭੇਜਿਆ ਸੀ ਵਿਦੇਸ਼

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਇਸ ਸਬੰਧ 'ਚ ਵਿਭਾਗ ਨੂੰ ਪਹਿਲਾਂ ਕਈ ਵਾਰ ਕਿਹਾ ਜਾ ਚੁੱਕਾ ਸੀ ਕਿ ਇਸ ਭਾਰੀ ਕਿੱਕਰ ਦੇ ਦਰੱਖ਼ਤ ਕਾਰਨ ਕੋਈ ਵੱਡਾ ਨੁਕਸਾਨ ਹੋ ਸਕਦਾ ਹੈ ਪਰ ਵਿਭਾਗ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਬਾਰੇ ਬਲਾਕ ਅਫ਼ਸਰ ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਸਬੰਧੀ ਪਹਿਲਾਂ ਕੋਈ ਵੀ ਜਾਣਕਾਰੀ ਨਹੀਂ ਮਿਲੀ ਪਰ ਹੁਣ ਉਨ੍ਹਾਂ ਵੱਲੋਂ ਮੌਕਾ ਦੇਖ ਲਿਆ ਗਿਆ ਹੈ ਤੇ ਉਚਿਤ ਕਾਰਵਾਈ ਕੀਤੀ ਜਾਵੇਗੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh