ਜਰਨੈਲ ਕੌਰ ਨੂੰ ਪ੍ਰਕਾਸ਼ ਸਿੰਘ ਬਾਦਲ ਤੇ ਹੋਰ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

11/13/2017 2:27:27 PM


ਗਿੱਦੜਬਾਹਾ (ਕੁਲਭੂਸ਼ਨ) - ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓ. ਐੱਸ. ਡੀ. ਰਹੇ ਚਰਨਜੀਤ ਸਿੰਘ ਬਰਾੜ ਅਤੇ ਠੇਕੇਦਾਰ ਸੁਰਜੀਤ ਸਿੰਘ ਬਰਾੜ ਦੀ ਮਾਤਾ ਸਰਦਾਰਨੀ ਜਰਨੈਲ ਕੌਰ ਨਮਿੱਤ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਉਚੇਚੇ ਤੌਰ 'ਤੇ ਸ਼ਿਰਕਤ ਕੀਤੀ। ਇਸ ਦੌਰਾਨ ਮਾਤਾ ਜਰਨੈਲ ਕੌਰ ਬਰਾੜ ਨੂੰ ਸ਼ਰਧਾਂਜਲੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਮਾਤਾ ਜੀ ਦੇ ਦਿਹਾਂਤ ਨਾਲ ਬਰਾੜ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਸਮੇਂ ਸ਼੍ਰੀ ਵਿਜੇ ਕੁਮਾਰ ਚੋਪੜਾ ਮੁੱਖ ਸੰਪਾਦਕ ਹਿੰਦ ਸਮਾਚਾਰ ਗਰੁੱਪ, ਸ੍ਰੀ ਅਵਿਨਾਸ਼ ਚੋਪੜਾ ਸੰਯੁਕਤ ਸੰਪਾਦਕ ਪੰਜਾਬ ਕੇਸਰੀ ਗਰੁੱਪ ਤੇ ਸ੍ਰੀ ਅਮਿਤ ਚੋਪੜਾ ਜੀ ਸੰਯੁਕਤ ਸੰਪਾਦਕ ਵੱਲੋਂ ਭੇਜੇ ਗਏ ਸ਼ੋਕ ਸੰਦੇਸ਼ ਪੜ੍ਹ ਕੇ ਸੁਣਾਏ ਗਏ।
ਇਸ ਮੌਕੇ ਮਾਤਾ ਜਰਨੈਲ ਕੌਰ ਨੂੰ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ, ਪਰਮਜੀਤ ਸਿੰਘ ਸਿਧਵਾਂ ਪੀ. ਏ., ਸਰੂਪ ਚੰਦ ਸਿੰਗਲਾ ਸਾਬਕਾ ਪਾਰਲੀਮੈਂਟਰੀ ਸਕੱਤਰ, ਬਲਕੌਰ ਸਿੰਘ ਵਿਧਾਇਕ ਕਾਲਿਆਂਵਾਲੀ, ਡਾ. ਦਲਵੀਰ ਸਿੰਘ ਵੇਰਕਾ ਸਾਬਕਾ ਵਿਧਾਇਕ ਆਦਿ ਨੇ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਸਮੇਂ ਸ੍ਰੀ ਅਕਾਲ ਤੱਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕ੍ਰਿਪਾਲ ਸਿੰਘ ਬਡੂੰਗਰ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਅਤੇ ਵੱਖ-ਵੱਖ ਪੰਚਾਇਤਾਂ, ਯੂਥ ਕਲੱਬਾਂ, ਮੁਲਾਜ਼ਮ ਜਥੇਬੰਦੀਆਂ ਤੇ ਸਮਾਜਸੇਵੀ ਸੰਸਥਾਵਾਂ ਵੱਲੋਂ ਭੇਜੇ ਗਏ ਸ਼ੋਕ ਮਤੇ ਵੀ ਪੜ੍ਹੇ ਗਏ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਕਾਰਵਾਈ ਹਾਊਸਫੈੱਡ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਅਤੇ ਗੁਰਮੀਤ ਸਿੰਘ ਭਲਾਈਆਣਾ ਵੱਲੋਂ ਨਿਭਾਈ ਗਈ।


Related News