ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ ਮੁੱਖ ਮੰਤਰੀ ਮਾਨ
Tuesday, Jul 26, 2022 - 10:58 AM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਅੱਜ ਕਾਰਗਿਲ ਵਿਜੇ ਦਿਵਸ ਦੀ 23ਵੀਂ ਵਰ੍ਹੇਗੰਢ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਦੇ ਵਾਰ ਮੈਮੋਰੀਅਲ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਮਾਨ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਨੂੰ ਯਾਦ ਕੀਤਾ ਗਿਆ। ਦੱਸ ਦੇਈਏ ਕਿ 1999 ਵਿੱਚ ਭਾਰਤ-ਪਾਕਿਸਤਾਨ ਵਿਚਾਲੇ 60 ਦਿਨਾਂ ਲਈ ਜੰਗ ਚੱਲੀ ਸੀ, ਜਿਸ ਵਿੱਚ ਭਾਰਤ ਨੂੰ ਜਿੱਤ ਹਾਸਲ ਹੋਈ ਸੀ ਅਤੇ ਭਾਰਤ ਵੱਲੋਂ ਕਾਰਗਿਲ ਜਿੱਤ ਲਿਆ ਗਿਆ ਸੀ। ਇਸ ਵਿੱਚ 500 ਵੱਧ ਫੌਜੀਆਂ ਨੂੰ ਸ਼ਹਾਦਤ ਹਾਸਲ ਹੋਈ ਸੀ, ਜਿਨ੍ਹਾਂ ਨੂੰ ਅੱਜ ਇਹ ਸ਼ਰਧਾਂਜਲੀ ਭੇਟ ਕੀਤੀ ਗਈ ਹੈ। ਸ਼ਰਧਾਂਜਲੀ ਦੇਣ ਤੋਂ ਬਾਅਦ ਮਾਨ ਨੇ ਕਾਰਗਿਲ ਜੰਗ 'ਚ ਹਿੱਸਾ ਲੈਣ ਵਾਲੇ ਸਾਬਕਾ ਫੌਜੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਬਹਾਦਰੀ ਦੀ ਵੀ ਸ਼ਲਾਘਾ ਕੀਤੀ। ਇਸ ਤੋਂ ਇਲਾਵਾ ਮਾਨ ਨੇ ਐੱਨ.ਸੀ.ਸੀ. ਦੇ ਬੱਚਿਆਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਵੀ ਕੀਤੀ।
ਇਹ ਵੀ ਪੜ੍ਹੋ- ਭਾਜਪਾ ਆਗੂ ਦੇ ਪਰਿਵਾਰ ਦਾ 17 ਸਾਲਾਂ ਦਾ ਭਰੋਸਾ ਇੱਕੋ ਝਟਕੇ 'ਚ ਟੁੱਟਾ, ਨੌਕਰ ਦੇ ਵੱਡੇ ਕਾਰੇ ਨੇ ਉਡਾ ਛੱਡੇ ਹੋਸ਼
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਾਰਗਿਲ ਵਿਜੇ ਦਿਵਸ ਮੌਕੇ ਭਾਰਤੀ ਜਵਾਨਾਂ ਨੇ ਕਾਰਗਿਲ 'ਤੇ ਵਿਜੇ ਹਾਸਲ ਕੀਤੀ ਸੀ। ਉਨ੍ਹਾਂ ਕਿਹਾ ਕਿ ਫੌਜ ਲਈ ਅਜਿਹੇ ਮੌਕੇ ਆਉਂਦੇ ਹੀ ਰਹਿੰਦੇ ਹਨ ਜਦੋਂ ਦੁਸ਼ਮਣ ਪੈਰ ਪਸਾਰਣ ਦੀ ਕੋਸ਼ਿਸ਼ ਕਰਦੇ ਹਨ ਅਤੇ ਫੌਜ ਵੱਲੋਂ ਬੜੀ ਬਹਾਦਰੀ ਨਾਲ ਉਨ੍ਹਾਂ ਦਾ ਸਾਹਮਣਾ ਕਰਦੇ ਹਨ। ਇਨ੍ਹਾਂ ਦੀ ਬਹਾਦਰੀ ਕਰਕੇ ਹੀ ਅਸੀਂ ਲੋਕ ਸੁਰੱਖਿਅਤ ਹਾਂ। ਇਸ ਲਈ ਅੱਜ ਦੇ ਦਿਨ ਉਨ੍ਹਾਂ ਨੂੰ ਯਾਦ ਕੀਤਾ ਜਾਂਦਾ ਹੈ। ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਡਿਊਟੀ ਦੌਰਾਨ ਸ਼ਹੀਦ ਹੋਏ ਫੌਜੀਆਂ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਿੱਤਾ ਜਾਣਗੇ। ਮਾਨ ਨੇ ਕਿਹਾ ਕਿ ਸ਼ਹੀਦਾਂ ਦੇ ਨਾਵਾਂ ਨੂੰ ਜ਼ਰੂਰ ਪੜ੍ਹਿਆ ਜਾਵੇ ਕਿਉਂਕਿ ਇਨ੍ਹਾਂ ਕਰਕੇ ਹੀ ਅਸੀਂ ਲੋਕ ਬਹਾਦਰੀ ਨਾਲ ਘੁੰਮਦੇ ਹਾਂ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਾਨ ਅੱਜ ਬੁੱਢਾ ਨਾਲਾ ਰਿਨੌਵੇਸ਼ਨ ਪ੍ਰੋਜੈਕਟ ਦੇ ਸਬੰਧ 'ਚ ਕੇਂਦਰੀ ਜਲ ਸ਼ਕਤੀ ਮੰਤਰੀ ਗਜਿੰਦਰ ਸ਼ੇਖਾਵਤ ਨਾਲ ਦਿੱਲੀ ਦੌਰੇ ਦੌਰਾਨ ਮੁਲਾਕਾਤ ਕਰਨਗੇ।
ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।