ਵਿਧਾਨ ਸਭਾ ’ਚ ਸਿੱਧੂ ਮੂਸੇ ਵਾਲਾ ਨੂੰ ਦਿੱਤੀ ਗਈ ਸ਼ਰਧਾਂਜਲੀ

Friday, Jun 24, 2022 - 11:31 AM (IST)

ਵਿਧਾਨ ਸਭਾ ’ਚ ਸਿੱਧੂ ਮੂਸੇ ਵਾਲਾ ਨੂੰ ਦਿੱਤੀ ਗਈ ਸ਼ਰਧਾਂਜਲੀ

ਚੰਡੀਗੜ੍ਹ (ਬਿਊਰੋ)– ਅੱਜ ਪੰਜਾਬ ਵਿਧਾਨ ਸਭਾ ’ਚ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਨੂੰ ਸ਼ਰਧਾਂਜਲੀ ਦਿੱਤੀ ਗਈ। 2 ਮਿੰਟ ਦਾ ਮੋਨ ਧਾਰਨ ਕਰਕੇ ਸਿੱਧੂ ਸਮੇਤ 11 ਹੋਰ ਵਿਛੜੀਆਂ ਸ਼ਖ਼ਸੀਅਤਾਂ ਦੀ ਆਤਮਾ ਲਈ ਸ਼ਾਂਤੀ ਮੰਗੀ ਗਈ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਇਸ ਦੌਰਾਨ ਸਿੱਧੂ ਮੂਸੇ ਵਾਲਾ ਦੀ ਜ਼ਿੰਦਗੀ ’ਤੇ ਚਾਣਨਾ ਪਾਇਆ। ਕੁਲਤਾਰ ਸੰਧਵਾਂ ਨੇ ਕਿਹਾ ਕਿ ਸਿੱਧੂ ਮੂਸੇ ਵਾਲਾ ਨੂੰ ਟਿੱਬਿਆਂ ਦੇ ਪੁੱਤ ਵਜੋਂ ਵੀ ਜਾਣਿਆ ਜਾਂਦਾ ਹੈ।

ਇਹ ਖ਼ਬਰ ਵੀ ਪੜ੍ਹੋ : 16 ਘੰਟਿਆਂ ’ਚ 1.30 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ ‘ਐੱਸ. ਵਾਈ. ਐੱਲ.’ ਗੀਤ, ਨੰਬਰ 1 ’ਤੇ ਕਰ ਰਿਹਾ ਟਰੈਂਡ

ਦੱਸ ਦੇਈਏ ਕਿ ਸਿੱਧੂ ਮੂਸੇ ਵਾਲਾ ਦਾ 29 ਮਈ ਦੀ ਸ਼ਾਮ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਲਾਰੈਂਸ ਇਸ ਸਮੇਂ ਪੰਜਾਬ ਪੁਲਸ ਦੀ ਹਿਰਾਸਤ ’ਚ ਹੈ, ਜਿਸ ਨੂੰ ਰਿਮਾਂਡ ’ਤੇ ਰੱਖਿਆ ਗਿਆ ਹੈ।

ਸਿੱਧੂ ਮੂਸੇ ਵਾਲਾ ਦਾ ਬੀਤੇ ਦਿਨੀਂ ‘ਐੱਸ. ਵਾਈ. ਐੱਲ.’ ਗੀਤ ਵੀ ਰਿਲੀਜ਼ ਹੋਇਆ ਹੈ, ਜਿਸ ’ਚ ਉਸ ਨੇ ਸਤਲੁਜ-ਯਮੁਨਾ ਲਿੰਕ ਨਹਿਰ ਸਮੇਤ ਹੋਰ ਕਈ ਮੁੱਦਿਆਂ ’ਤੇ ਗੱਲ ਕੀਤੀ ਹੈ। ਇਸ ਗੀਤ ਨੂੰ 16 ਘੰਟਿਆਂ ਅੰਦਰ 1 ਕਰੋੜ 30 ਲੱਖ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News