ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਦੀ ਸਲਾਨਾ ਬਰਸੀ ਮੌਕੇ ਵੱਖ-ਵੱਖ ਆਗੂਆਂ ਨੇ ਕੀਤੀ ਸ਼ਰਧਾਂਜਲੀ ਭੇਂਟ

06/16/2021 9:03:29 PM

ਪਟਿਆਲਾ/ ਘਨੌਰ (ਮਨਦੀਪ ਸਿੰਘ ਜੋਸਨ/ਅਲੀ ਘਨੌਰ)- ਪਿਛਲੇ ਸਾਲ 15-16 ਜੂਨ 2020 ਦੀ ਰਾਤ ਨੂੰ ਗਲਵਾਨ ਘਾਟੀ ਵਿਚ ਚੀਨੀ ਫੌਜਾਂ ਨਾਲ ਮੁਕਾਬਲਾ ਕਰਦੇ ਹੋਏ ਸ਼ਹੀਦ ਹੋਏ ਹਲਕਾ ਘਨੌਰ ਦੇ ਪਿੰਡ ਸੀਲ ਜ਼ਿਲ੍ਹਾ ਪਟਿਆਲਾ ਦੇ ਵਸਨੀਕ ਨਾਇਬ ਸੂਬੇਦਾਰ ਮਨਦੀਪ ਸਿੰਘ (ਏ.ਆਈ.ਜੀ) ਦੀ ਪਹਿਲੀ ਬਰਸੀ ਮੌਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਸ੍ਰੀ ਅਖੰਡਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਉਪਰੰਤ ਕੀਰਤਨ ਦਰਬਾਰ ਸਜਾਏ ਗਏ।

ਇਸ ਸ਼ਰਧਾਂਜਲੀ ਸਮਾਰੋਹ ਵਿੱਚ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ, ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ, ਕਬੱਡੀ ਖਿਡਾਰੀ ਗੁਰਲਾਲ ਘਨੌਰ, ਬਲਵਿੰਦਰ ਸਿੰਘ ਝਾੜਵਾਂ, ਗੁਰਪ੍ਰੀਤ ਸਿੰਘ ਸੰਧੂ ਨਰੜੂ, ਗੁਰਲਾਲ ਸਿੰਘ ਭੰਗੂ, ਵਿੱਕੀ ਘਨੌਰ ਨੇ ਸ਼ਮੂਲੀਅਤ ਕਰਦਿਆਂ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਰਧਾਂਜਲੀ ਅਰਪਿਤ ਕੀਤੀ ਗਈ।

ਇਸ ਮੌਕੇ ਬੋਲਦਿਆਂ ਹਲਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸੀਲ ਆਪਣੀ ਜਾਨ ਦੀ ਕੁਰਬਾਨੀ ਦੇ ਕੇ ਪਿੰਡ ਦਾ ਨਾਮ ਰੌਸ਼ਨ ਕਰ ਗਿਆ। ਉਨ੍ਹਾਂ ਕਿਹਾ ਕਿ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਪਿੰਡ ਸੀਲ ਦੇ ਪ੍ਰਾਇਮਰੀ ਸਕੂਲ ਦਾ ਨਾਮ ਸ਼ਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਸੀਲ ਰੱਖਿਆ ਜਾ ਚੁੱਕਿਆ ਹੈ।

ਇਸ ਤੋਂ ਇਲਾਵਾ ਬਹਾਦਰਗੜ ਤੋਂ ਘਨੌਰ ਤੱਕ ਸੜਕ ਦਾ ਨਾਮ ਸਹੀਦ ਨਾਇਬ ਸੂਬੇਦਾਰ ਮਨਦੀਪ ਸਿੰਘ ਮਾਰਗ ਰੱਖਿਆ ਗਿਆ ਹੈ।ਪਿੰਡ ਦੇ ਦਾਖਲੇ ਤੇ ਸਹੀਦ ਦੀ ਯਾਦ ਵਿਚ ਯਾਦਗਾਰੀ ਗੇਟ ਦੀ ਉਸਾਰੀ ਦਾ ਕੰਮ ਵੀ ਸਰਕਾਰ ਵਲੋਂ ਜਾਰੀ ਕੀਤੀ ਗ੍ਰਾਂਟ ਨਾਲ ਚਲ ਰਿਹਾ ਹੈ। ਉਨ੍ਹਾਂ ਸ਼ਹੀਦ ਦੀ ਮਾਤਾ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦਾ ਇਕ ਪੁੱਤ ਸ਼ਹੀਦੀ ਪਾ ਕੇ ਚਲਿਆ ਗਿਆ। ਪਰ ਅਸੀਂ ਉਨ੍ਹਾਂ ਦੇ ਹਰ ਸਮੇਂ ਨਾਲ ਖੜ੍ਹੇ ਹਾਂ। ਇਸ ਮੌਕੇ ਵੱਖਵੱਖ ਬੁਲਾਰਿਆਂ ਨੇ ਸ਼ਹੀਦ ਮਨਦੀਪ ਸਿੰਘ ਦੀ ਬਹਾਦਰੀ ਨੂੰ ਸਲੂਟ ਕਰਦਿਆਂ ਕਈ ਬੀਤੇ ਪਲ ਸਾਂਝੇ ਕੀਤੇ। ਇਸ ਮੌਕੇ ਵੱਖ-ਵੱਖ ਰਾਜਨਿਤਿਕ, ਧਾਰਮਿਕ, ਸਮਾਜ਼ ਸੇਵੀ ਆਗੂਆਂ ਨੇ ਸ਼ਹੀਦ ਮਨਦੀਪ ਸਿੰਘ ਨੂੰ ਸਰਧਾਂਜਲੀ ਦਿੱਤੀ ਗਈ। ਇਸ ਉਪਰੰਤ ਸ਼ਹੀਦ ਦੀ ਮਾਤਾ ਸੰਕੁਤਲਾ ਕੌਰ ਅਤੇ ਧਰਮ ਪਤਨੀ ਗੁਰਦੀਪ ਕੌਰ ਵਲੋਂ ਆਏ ਹੋਏ ਮਹਿਮਾਨਾਂ ਤੇ ਸਮੂਹ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋ ਰਣਬੀਰ ਸਿੰਘ, ਕਾਮਰੇਡ ਧਰਮਪਾਲ ਸੀਲ,ਰਾਮ ਸਿੰਘ ਸੀਲ, ਜਗਦੀਪ ਸਿੰਘ ਚਪੜ, ਗੁਰਪ੍ਰੀਤ ਸਿੰਘ ਮੰਨਣ, ਗੁਰਪ੍ਰੀਤ ਸਿੰਘ ਭੀਮ, ਗੁਰਮੁੱਖ ਸਿੰਘ ਪੰਡਤਾਂ, ਜ਼ੋਰਾ ਸਿੰਘ ਫੋਜ਼ੀ, ਹਰਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸੀਲ,ਗੁਰਤਾਜ ਸਿੰਘ, ਗੁਰਜੰਟ ਸਿੰਘ, ਅਮਰਜੀਤ ਸਿੰਘ, ਅਮਰੀਕ ਸਿੰਘ ਘੁਮਾਣ, ਸਤਨਾਮ ਸਿੰਘ, ਹਰਜੀਤ ਸਿੰਘ ਫੋਜ਼ੀ ਘਨੌਰ ਸਮੇਤ ਹੋਰ ਕਈ ਹਾਜ਼ਰ ਸਨ।


Bharat Thapa

Content Editor

Related News