ਮੋਹਾਲੀ 'ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤੀ ਗਈ ਸ਼ਰਧਾਂਜਲੀ (ਤਸਵੀਰਾਂ)
Thursday, Jun 08, 2023 - 03:08 PM (IST)

ਮੋਹਾਲੀ (ਪਰਦੀਪ) : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਸਵ. ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਇੱਥੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ।
ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਵੀਰਵਾਰ ਨੂੰ 10 ਤੋਂ 11 ਵਜੇ ਤੱਕ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਕੀਰਤਨ ਹੋਇਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਹਾਜ਼ਰ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ।