ਮਾਨਸਾ ਸਾਈਕਲ ਗਰੁੱਪ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਂਟ

09/28/2017 11:18:38 AM

ਮਾਨਸਾ (ਕੁਲਜੀਤ ਸਿੰਘ ਸਿੱਧੂ) — ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਮਾਨਸਾ ਸਾਈਕਲ ਗਰੁੱਪ ਵੱਲੋਂ ਰੰਗ ਦੇ ਬਸੰਤੀ 50 ਕਿਲੋਮੀਟਰ ਤੱਕ ਸਾਈਕਲ ਰਾਈਡ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰਾਈਡ 'ਚ 60 ਦੇ ਕਰੀਬ ਮੈਂਬਰਾਂ ਨੇ ਹਿੱਸਾ ਲਿਆ। ਆਯੋਜਕਾਂ ਅਨੁਸਾਰ ਇਸ ਸਾਈਕਲ ਰਾਈਡ ਦਾ ਮਕਸਦ ਜਿੱਥੇ ਸ਼ਹੀਦ ਏ ਆਜਮ ਨੂੰ ਸ਼ਰਧਾਂਜਲੀ ਭੇਂਟ ਕਰਨਾ ਹੈ ਉਥੇ ਹੀ ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਅਤੇ ਆਮ ਲੋਕਾਂ ਨੂੰ ਸਾਈਕਲ ਚਲਾ ਕੇ ਤੰਦਰੁਸਤ ਰਹਿਣ ਦਾ ਸੁਨੇਹਾ ਦੇਣਾ ਵੀ ਸੀ।

ਸ਼ਹੀਦ ਏ ਆਜਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਮਾਨਸਾ ਸਾਈਕਲ ਗਰੁੱਪ ਵੱਲੋਂ (ਮਾਨਸਾ ਤੋਂ ਪਿੰਡ ਅਕਲੀਆਂ) 50 ਕਿਲੋਮੀਟਰ ਦੀ ਦੂਰੀ ਤੱਕ ਦੀ ਸਾਈਕਲ ਰਾਈਡ ਦਾ ਆਯੋਜਨ ਕੀਤਾ ਗਿਆ। ਇਸ ਸਾਈਕਲ ਰਾਈਡ 'ਚ ਮਾਨਸਾ ਸਾਈਕਲ ਗਰੁੱਪ ਦੇ ਨਾਲ-ਨਾਲ ਬਠਿੰਡਾ, ਸੁਨਾਮ ਅਤੇ ਚੀਮਾ ਸਾਈਕਲ ਗਰੁੱਪਾਂ ਦੇ ਕਰੀਬ 60 ਮੈਂਬਰਾਂ ਜਿੰਨਾਂ 'ਚ ਪੰਜਾਬ ਪੁਲਸ ਦੇ ਅਧਿਕਾਰੀਆਂ, ਕਰਮਚਾਰੀਆਂ, ਡਾਕਟਰਾਂ, ਉਦਯੋਗਪਤੀਆਂ ਅਤੇ ਆਮ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ । ਸਾਈਕਲ ਗਰੁੱਪ ਦੀ ਅਗਵਾਈ ਕਰ ਰਹੇ ਡਾ.ਜਨਕ ਰਾਜ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ ਅਤੇ ਡਾ. ਵਿਜੇ ਸਿੰਗਲਾ ਨੇ ਦੱਸਿਆ ਕਿ ਅੱਜ ਦੀ ਸਾਈਕਲ ਰਾਈਡ ਦਾ ਮਕਸਦ ਜਿੱਥੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਨੂੰ ਸ਼ਰਧਾਜਲੀ ਭੇਂਟ ਕਰਨ ਦੇ ਨਾਲ-ਨਾਲ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਅਮਰ ਸ਼ਹੀਦਾਂ ਨੂੰ ਯਾਦ ਕਰਨਾ ਸੀ ਉੱਥੇ ਆਮ ਲੋਕਾਂ ਨੂੰ ਸਾਈਕਲ ਚਲਾਉਣ ਪਈ ਪ੍ਰੇਰਿਤ ਕਰਨਾਂ ਵੀ ਹੈ।


Related News