ਪੁਲਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ (ਤਸਵੀਰਾਂ)

Saturday, Oct 21, 2017 - 11:36 AM (IST)

ਪੁਲਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ (ਤਸਵੀਰਾਂ)


ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ) : ਜ਼ਿਲ੍ਹਾ ਪੁਲਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਪੁਲਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ 'ਤੇ ਸ਼ਨੀਵਾਰ ਨੂੰ ਪੁਲਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇਕ ਜ਼ਿਲਾ ਪੱਧਰੀ ਸਮਾਗਮ ਆਯੋਜਿਤ ਕੀਤਾ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਸੁਸ਼ੀਲ ਕੁਮਾਰ ਐਸ. ਐਸ. ਪੀ. ਸ੍ਰੀ ਮੁਕਤਸਰ ਸਾਹਿਬ ਨੇ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪਾਲ ਸਿੰਘ ਐਡੀਸ਼ਨਲ ਡਿਪਟੀ ਕਮਿਸ਼ਨਰ, ਐਸ. ਪੀ. ਐਚ. ਜਸਪਾਲ ਸਿੰਘ, ਐਸ. ਪੀ. ਮਲੋਟ ਦਵਿੰਦਰ ਸਿੰਘ, ਡੀ. ਐਸ. ਪੀ. ਗੁਰਤੇਜ ਸਿੰਘ, ਡੀ. ਐਸ. ਪੀ. ਜਸਮੀਤ ਸਿੰਘ ਹਾਜ਼ਰ ਸਨ। 

PunjabKesari
ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸੁਸ਼ੀਲ ਕੁਮਾਰ ਨੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਕਿਹਾ ਕਿ ਪੰਜਾਬ ਪੁਲਸ ਦਾ ਗੌਰਵਸ਼ਾਲੀ ਇਤਿਹਾਸ ਰਿਹਾ ਹੈ ਅਤੇ ਇਸ ਫੋਰਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਅਤੇ ਭਾਈਚਾਰਕ ਸਾਂਝ ਬਰਕਰਾਰ ਰੱਖਣ ਹਿੱਤ ਵਡੇਰੀਆਂ ਕੁਰਬਾਨੀਆਂ ਕੀਤੀਆਂ ਹਨ। ਪੁਲਸ ਆਪਣੀ ਇਸੇ ਵਿਰਾਸਤ ਤੇ ਮਾਣ ਕਰਦੀ ਹੋਈ ਆਪਣੀ ਰਵਾਇਤ ਅਨੁਸਾਰ ਅੰਦਰੁਨੀ ਸੁਰੱਖਿਆ ਪ੍ਰਤੀ ਆਪਣੇ ਫਰਜਾਂ ਨੂੰ ਤਨਦੇਹੀ ਨਾਲ ਨਿਭਾਉਂਦੀ ਰਹੇਗੀ।                             
ਉਨ੍ਹਾਂ ਕਿਹਾ ਕਿ ਕਿਸੇ ਸ਼ਹੀਦ ਦੇ ਪਰਿਵਾਰ ਨੂੰ ਕੋਈ ਵੀ ਮੁਸ਼ਕਿਲ ਹੋਣ 'ਤੇ ਉਨ੍ਹਾਂ ਨਾਲ ਰਾਬਤਾ ਕਰ ਸਕਦਾ ਹੈ। ਪੁਲਸ ਵਿਭਾਗ ਦੇ ਕਰਮਚਾਰੀਆਂ ਨੂੰ ਕਿਹਾ ਕਿ ਜੇਕਰ ਕੋਈ ਕਰਮਚਾਰੀ ਰਿਟਾਇਰਡ ਜਾਂ ਅਚਾਨਕ ਕੋਈ ਘਟਨਾਂ ਦਾ ਸ਼ਿਕਾਰ ਹੋ ਜਾਂਦਾ ਹੈ ਤਾਂ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਇਸ ਪਰਿਵਾਰ ਦੇ ਮੈਂਬਰਾਂ ਨਾਲ ਹਮੇਸ਼ਾ ਜੁੜੇ ਰਹਿਣ ਤਾਂ ਜੋ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਦਾ ਹੱਲ ਕੀਤਾ ਜਾ ਸਕੇ। 
ਜਸਪਾਲ ਸਿੰਘ ਐਸ. ਪੀ. ਐਚ ਨੇ ਕਿਹਾ ਕਿ 21 ਅਕਤੂਬਰ 1959 ਨੂੰ ਲੱਦਾਖ 'ਚ ਹੋਂਟ ਸਪਰਿੰਗਜ਼ ਦੇ ਸਥਾਨ ਤੇ ਚੀਨੀਆਂ ਹੱਥੋਂ ਸ਼ਹੀਦ ਹੋਏ, ਇੰਡੋ ਤਿਬਤੀਅਨ ਫੋਰਸ ਦੇ 10 ਜਵਾਨਾਂ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦ ਹੋਏ ਪੰਜਾਬ ਪੁਲਸ ਦੇ 22 ਅਫਸਰਾਂ ਅਤੇ 1768 ਪੁਲਸ ਕਰਮਚਾਰੀਆਂ ਜਿਨ੍ਹਾਂ 'ਚ ਪੰਜਾਬ ਹੋਮਗਾਰਡਜ ਦੇ ਜਵਾਨ ਸ਼ਾਮਿਲ ਹਨ, ਨੂੰ ਅੱਜ ਦੇ ਦਿਨ ਸਾਡੇ ਵੱਲੋਂ ਸੱਚੀ ਸ਼ਰਧਾਂਜਲੀ ਇਹੀ ਹੈ ਕਿ ਅਸੀਂ ਉਨ੍ਹਾਂ ਵੱਲੋਂ ਦਿਖਾਏ ਗਏ ਕੁਰਬਾਨੀ ਅਤੇ ਤਿਆਗ ਦੇ ਰਸਤੇ ਚਲਦੇ ਹੋਏ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ ਸ਼ਾਂਤੀ ਬਣਾਈ ਰੱਖਣ ਲਈ ਹਰ ਕੁਰਬਾਨੀ ਕਰਨ ਲਈ ਤਿਆਰ ਰਹੀਏ। 

PunjabKesari
ਇਸ ਮੌਕੇ ਐਸ. ਪੀ. ਐਚ ਵੱਲੋਂ ਸਤੰਬਰ 2016 ਤੋਂ ਸਤੰਬਰ 2017 ਤੱਕ ਦੇਸ਼ ਦੀਆਂ ਵੱਖ ਵੱਖ ਸੁਰੱਖਿਆਂ ਫੋਰਸਾਂ ਦੇ ਸ਼ਹੀਦਾਂ ਹੋਏ 383 ਅਫਸਰਾਂ ਅਤੇ ਜਵਾਨਾਂ ਨੂੰ ਯਾਦ ਕੀਤਾ ਗਿਆ।
ਇਸ ਮੌਕੇ ਸ਼ਹੀਦ ਹੋਏ ਪੁਲਸ ਅਤੇ ਅਰਧ ਫੌਜੀ ਬਲਾਂ ਦੇ ਅਫਸਰਾਂ ਅਤੇ ਜਵਾਨਾਂ ਨੂੰ ਸਭ ਵਰਗਾਂ ਦੇ ਲੋਕਾਂ ਨੇ ਸਿਵਿਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀ ਨੇ ਦੋ ਮਿੰਟ ਦਾ ਮੋਨ ਧਾਰਨ ਕਰਕੇ ਇਹਨਾਂ ਸੂਰਬੀਰ ਬਹਾਦਰਾਂ ਨੂੰ ਭਾਵ ਭਿੰਨੀ ਸ਼ਰਧਾਂਜਲੀ ਭੇਟ ਕੀਤੀ। ਡੀ. ਐਸ. ਪੀ. ਗਿੱਦੜਬਾਹਾ ਰਾਜਪਾਲ ਸਿੰਘ ਦੀ ਅਗਵਾਈ ਵਿਚ ਪੁਲਸ ਦੀ ਟੁਕੜੀ ਵਲੋਂ ਸ਼ਹੀਦਾਂ ਦੇ ਸਨਮਾਨ ਵਿੱਚ ਹਥਿਆਰ ਨੀਵੇਂ ਕਰਕੇ ਸ਼ੋਕ ਸਲਾਮੀ ਦਿੱਤੀ ਗਈ ਅਤੇ ਬਿਗਲਰ ਵਲੋਂ ਮਾਤਵੀ ਧੁੰਨ ਵਜਾਈ ਗਈ। 
ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲੇ ਨਾਲ ਸਬੰਧਤ ਪੁਲਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਕੇ ਉਨ੍ਹਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ।

 

 


Related News