ਸ਼ਰਾਬ ਦੇ ਲਾਲਚ ਪਿੱਛੇ ਬਜ਼ੁਰਗ ਨੇ ਲਾ ਲਾਈ ਸ਼ਰਤ, ਤੈਰ ਕੇ ਛੱਪੜ ਪਾਰ ਕਰਦਿਆਂ ਹੋਇਆ...

Friday, Sep 12, 2025 - 12:55 PM (IST)

ਸ਼ਰਾਬ ਦੇ ਲਾਲਚ ਪਿੱਛੇ ਬਜ਼ੁਰਗ ਨੇ ਲਾ ਲਾਈ ਸ਼ਰਤ, ਤੈਰ ਕੇ ਛੱਪੜ ਪਾਰ ਕਰਦਿਆਂ ਹੋਇਆ...

ਬਟਾਲਾ (ਵੈੱਬ ਡੈਸਕ)- ਬੀਤੀ ਦੇਰ ਰਾਤ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਪੈਂਦੇ ਪਿੰਡ ਮੋਹਲੋਵਾਲੀ ਵਿਖੇ ਇਕ 62 ਸਾਲਾ ਬਜ਼ੁਰਗ ਦੇ ਪਿੰਡ ਦੇ ਛੱਪੜ ਵਿਚ ਡੁੱਬਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਜ਼ੁਰਗ ਦੀ ਨੂੰਹ ਰਾਜ ਅਤੇ ਭਾਣਜੇ ਸੈਮੂਅਲ ਮਸੀਹ ਨੇ ਦੱਸਿਆ ਕਿ ਸਾਡੇ ਘਰ ਦੇ ਬਜ਼ੁਰਗ ਗੁਰਮੇਲ ਸਿੰਘ ਪੁੱਤਰ ਦੌਲਤ ਰਾਮ ਵਾਸੀ ਪਿੰਡ ਮੋਹਲੋਵਾਲੀ ਨੂੰ ਪਿੰਡ ਦੇ ਕੁਝ ਲੋਕਾਂ ਵੱਲੋਂ ਰਾਤ ਕਰੀਬ 8 ਵਜੇ ਸ਼ਰਾਬ ਦਾ ਲਾਲਚ ਦੇ ਕੇ ਛੱਪੜ ਪਾਰ ਕਰਨ ਲਈ ਕਿਹਾ ਗਿਆ ਸੀ, ਜਿਨ੍ਹਾਂ ਦੇ ਕਹਿਣ 'ਤੇ ਬਜ਼ੁਰਗ ਨੇ ਸ਼ਰਤ ਮਨ ਲਈ ਅਤੇ ਤੈਰ ਕੇ ਛੱਪੜ ਪਾਰ ਕਰਨ ਦੀ ਕੋਸ਼ਿਸ਼ ਕੀਤੀ ਪਰ ਪਾਣੀ ਜ਼ਿਆਦਾ ਹੋਣ ਕਾਰਨ ਬਜ਼ੁਰਗ ਗੁਰਮੇਲ ਸਿੰਘ ਛੱਪੜ ’ਚ ਡੁੱਬ ਗਿਆ ਅਤੇ ਉਕਤ ਲੋਕ ਮੌਕੇ ਤੋਂ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ: ਭਰਾ ਨਾਲ ਪੇਕੇ ਘਰ ਆ ਰਹੀ ਭੈਣ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਤੁਰੰਤ ਪੁਲਸ ਥਾਣਾ ਕੋਟਲੀ ਸੂਰਤ ਮੱਲ੍ਹੀ ਨੂੰ ਸੁਚਿਤ ਕੀਤਾ ਗਿਆ ਅਤੇ ਮੌਕੇ ’ਤੇ ਐੱਨ.ਡੀ.ਆਰ.ਐੱਫ ਦੀਆਂ ਟੀਮਾਂ ਨੂੰ ਬੁਲਾਇਆ ਗਿਆ, ਜਿਨ੍ਹਾਂ ਵੱਲੋਂ ਕਰੀਬ ਚਾਰ ਘੰਟੇ ਦੀ ਭਾਰੀ ਜੱਦੋ ਜਹਿਦ ਤੋਂ ਬਾਅਦ ਬਜ਼ੁਰਗ ਦੀ ਲਾਸ਼ ਨੂੰ ਛੱਪੜ ਵਿਚੋਂ ਬਾਹਰ ਕੱਢਿਆ ਗਿਆ। ਉਕਤ ਮ੍ਰਿਤਕ ਬਜ਼ੁਰਗ ਦੇ ਉਕਤ ਪਰਿਵਾਰਕ ਮੈਂਬਰਾਂ ਨੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਸ਼ਰਾਬ ਦਾ ਲਾਲਚ ਦੇਣ ਵਾਲੇ ਉਕਤ ਲੋਕਾਂ ਦੇ ਖਿਲਾਫ ਸਖਤ ਕਾਰਵਾਈ ਕਰਕੇ ਬਣਦਾ ਇਨਸਾਫ ਦਿੱਤਾ ਜਾਵੇ। ਉਧਰ ਮੌਕੇ ’ਤੇ ਪਹੁੰਚੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਤੋਂ ਵੱਡੀ ਖ਼ਬਰ, 26 ਲੋਕਾਂ ਨੂੰ ਸੱਪ ਨੇ ਡੰਗਿਆ

ਇਸ ਸਬੰਧੀ ਜਦੋਂ ਹੋਰ ਵਧੇਰੇ ਜਾਣਕਾਰੀ ਲੈਣ ਹਿੱਤ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਐੱਸ.ਆਈ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਕਤ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਨ ਉਪਰੰਤ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਕਾਨੂੰਨੀ ਕਾਰਵਾਈ ਅਮਲ ਹੇਠ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ IPS ਅਧਿਕਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News