ਤ੍ਰਿਪਤ ਬਾਜਵਾ ਦਾ ਕੰਗਨਾ ਰਣੌਤ ਨੂੰ ਕਰਾਰਾ ਜਵਾਬ, ਕਿਹਾ- ਬੇਵਕੂਫ਼ਾਂ ਦੀ ਪਾਰਟੀ ਨੇ ਇੱਕ ਹੋਰ ਬੇਵਕੂਫ਼ ਨੂੰ ਕੀਤਾ ਸ਼ਾਮਲ

Monday, Nov 15, 2021 - 02:55 AM (IST)

ਤ੍ਰਿਪਤ ਬਾਜਵਾ ਦਾ ਕੰਗਨਾ ਰਣੌਤ ਨੂੰ ਕਰਾਰਾ ਜਵਾਬ, ਕਿਹਾ- ਬੇਵਕੂਫ਼ਾਂ ਦੀ ਪਾਰਟੀ ਨੇ ਇੱਕ ਹੋਰ ਬੇਵਕੂਫ਼ ਨੂੰ ਕੀਤਾ ਸ਼ਾਮਲ

ਗੁਰਦਾਸਪੁਰ(ਜੀਤ ਮਠਾਰੂਸ,ਚਾਵਲਾ)- ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ’ਚ ‘ਜਨ ਜਾਗਰਣ ਮੁਹਿੰਮ’ ਸ਼ੁਰੂ ਕੀਤੀ ਗਈ ਅਤੇ ਨਾਲ ਹੀ ਬਾਲ ਦਿਵਸ ਮਨਾਇਆ। ਅੱਜ ਕਾਂਗਰਸ ਵੱਲੋਂ ਗੁਰਦਾਸਪੁਰ ਸ਼ਹਿਰ ਅੰਦਰ ਪੈਦਲ ਮਾਰਚ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ, ਸਿਟੀ ਕਾਂਗਰਸ ਦੇ ਪ੍ਰਧਾਨ ਦਰਸ਼ਨ ਮਹਾਜਨ ਸਮੇਤ ਵੱਖ-ਵੱਖ ਆਗੂਆਂ ਨੇ ਪਹੁੰਚ ਕੇ ਕਾਂਗਰਸ ਭਵਨ ਤੋਂ ਹਨੂੰਮਾਨ ਚੌਕ ਤੱਕ ਪੈਦਲ ਮਾਰਚ ਕੀਤਾ।
ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵ ਨੇ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੂੰ ਬੇਵਕੂਫ਼ ਆਖਿਆ ਹੈ। ਉਨ੍ਹਾਂ ਇਕ ਸਵਾਲ ਦੇ ਜਵਾਬ ਵਿਚ ਕਿਹਾ ਕਿ ਵੈਸੇ ਤਾਂ ਮੈਂ ਉਸ ਬਾਰੇ ਕੁਝ ਨਹੀਂ ਬੋਲਣਾ ਚਾਹੁੰਦਾ ਪਰ ਇਹ ਗੱਲ ਜ਼ਰੂਰ ਹੈ ਕਿ ਬੇਵਕੂਫਾਂ ਦੀ ਪਾਰਟੀ ਨੇ ਇਕ ਬੇਵਕੂਫ ਨੂੰ ਹੋਰ ਸ਼ਾਮਲ ਕਰ ਲਿਆ ਹੈ, ਜਿਸ ਨੂੰ ਕੁਝ ਪਤਾ ਹੀ ਨਹੀਂ। 

ਇਸ ਮੌਕੇ ਬਾਜਵਾ ਅਤੇ ਪਾਹੜਾ ਨੇ ਕੇਂਦਰ ਸਰਕਾਰ ਵੱਲੋਂ ਤੇਲ ਤੇ ਗੈਸ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਜ਼ਰੂਰੀ ਵਸਤੂਆਂ ਦੇ ਰੇਟ ਅਾਸਮਾਨੀ ਚੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਨੀਤੀਆਂ ਤੋਂ ਜਾਣੂ ਕਰਵਾਉਣ ਲਈ ਅੱਜ ਜਨ ਜਾਗਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਇਸ ਮੌਕੇ ਬਾਜਵਾ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਰਤਾਰਪੁਰ ਲਾਂਘਾ ਜਲਦ ਖੋਲ੍ਹਣਾ ਚਾਹੀਦਾ ਹੈ। ਅੱਜ ਪੰਜਾਬ ਭਾਜਪਾ ਦੀ ਮੀਟਿੰਗ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਹੈ, ਜਿਸ ’ਚ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਵੀ ਲਗਾਤਾਰ ਮੰਗ ਕੀਤੀ ਜਾ ਰਹੀ ਹੈ ਕਿ ਕਰਤਾਰਪੁਰ ਲਾਂਘਾ ਖੋਲ੍ਹਿਆ ਜਾਵੇ। ਹੁਣ ਵੀ ਜੇਕਰ ਕੇਂਦਰ ਸਰਕਾਰ ਲਾਂਘਾ ਖੋਲ੍ਹਦੀ ਹੈ ਤਾਂ ਇਹ ਬਹੁਤ ਵਧੀਆ ਗੱਲ ਹੈ। 


author

Bharat Thapa

Content Editor

Related News