ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਨਿਯੁਕਤ

Thursday, Jun 08, 2023 - 05:31 AM (IST)

ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦੇ ਚੇਅਰਮੈਨ ਨਿਯੁਕਤ

ਬਟਾਲਾ (ਮਠਾਰੂ) : 'ਆਪ' ਸਰਕਾਰ 'ਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬੁੱਧਵਾਰ ਨੋਟੀਫਿਕੇਸ਼ਨ ਜਾਰੀ ਕਰਦਿਆਂ ਸਾਲ 2023-24 ਦੇ ਲਈ ਪੰਜਾਬ ਵਿਧਾਨ ਸਭਾ ਦੇ ਸਦਨ ਅੰਦਰ ਵੱਖ-ਵੱਖ ਕਮੇਟੀਆਂ ਦਾ ਗਠਨ ਕਰਦਿਆਂ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਾਮਜ਼ਦ ਕੀਤੇ ਗਏ ਹਨ।

ਪੰਜਾਬ ਵਿਧਾਨ ਸਭਾ ਦੇ ਸਕੱਤਰ ਵੱਲੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ 'ਚ ਸਪੀਕਰ ਸੰਧਵਾਂ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਫਤਿਹਗੜ੍ਹ ਚੂੜੀਆਂ ਦੇ ਕਾਂਗਰਸੀ ਵਿਧਾਇਕ ਅਤੇ ਸਾਬਕਾ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੰਜਾਬ ਵਿਧਾਨ ਸਭਾ ਦੀ ਲੋਕ ਲੇਖਾ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਜਦਕਿ ਹੋਰ ਵੱਖ-ਵੱਖ 14 ਵਿਧਾਇਕਾਂ ਨੂੰ ਵੱਖ-ਵੱਖ ਕਮੇਟੀਆਂ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸ਼ਾਪਿੰਗ ਮਾਲ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਬੁੱਤ ਲਾਉਣ 'ਤੇ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ, ਕਹੀ ਇਹ ਗੱਲ

ਵਿਧਾਇਕ ਤ੍ਰਿਪਤ ਬਾਜਵਾ ਦਾ ਵਿਧਾਨ ਸਭਾ ਦੀ ਕਮੇਟੀ ਦਾ ਚੇਅਰਮੈਨ ਬਣਨ 'ਤੇ ਜ਼ਿਲ੍ਹੇ ਦੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਵਿਧਾਇਕ ਤ੍ਰਿਪਤ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਅੰਦਰ ਪੰਜਾਬ ਵਿਧਾਨ ਸਭਾ ਦੇ ਮਾਣਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News