ਤ੍ਰਿਪਤ ਬਾਜਵਾ ਦੀ ਉਪ ਕੁਲਪਤੀ ਨੂੰ ਚਿੱਠੀ, ਪੀ. ਯੂ. ਚੋਣਾਂ ਦਾ ਮੁੱਦਾ ਚੁੱਕਿਆ

Friday, Nov 13, 2020 - 04:33 PM (IST)

ਲੁਧਿਆਣਾ (ਵਿੱਕੀ) : ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਉਪ ਕੁਲਪਤੀ ਡਾ. ਰਾਜ ਕੁਮਾਰ ਨੂੰ ਪੱਤਰ ਲਿਖ ਕੇ ਬਿਨਾਂ ਕਿਸੇ ਦੇਰੀ ਤੋਂ ਸੈਨੇਟ ਚੋਣਾਂ ਕਰਵਾਉਣ ਲਈ ਕਿਹਾ ਹੈ। ਬਾਜਵਾ ਨੇ ਆਪਣੇ ਪੱਤਰ ਵਿਚ ਕਿਹਾ ਕਿ ਚੋਣਾਂ ਨਾ ਕਰਾਉਣ ਨਾਲ ਯੂਨੀਵਰਸਿਟੀ ਪ੍ਰਸ਼ਾਸਨ ਯੂਨੀਵਰਸਿਟੀ ਦੀ ਸੈਨੇਟ ਦੇ ਵੋਟਰਾਂ ਨੂੰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਕਰ ਰਿਹਾ ਹੈ, ਜੋ ਨਾ ਸਿਰਫ ਲੋਕਤੰਤਰੀ ਸਿਧਾਂਤਾਂ ਦੇ ਉਲਟ ਹੈ ਸਗੋਂ ਮੌਜੂਦਾ ਕਨੂੰਨਾਂ ਅਤੇ ਨਿਯਮਾਂ ਦੇ ਵੀ ਵਿਰੁੱਧ ਹੈ। ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਪੇਸ਼ੇਵਰਾਂ, ਅਧਿਆਪਕਾਂ, ਪ੍ਰਿੰਸੀਪਲਾਂ ਆਦਿ ਦੇ ਭਾਰੀ ਰੋਸ ਤੋਂ ਜਾਣੂ ਕਰਾਇਆ ਗਿਆ ਹੈ, ਜੋ ਯੂਨੀਵਰਸਿਟੀ ਦੀ ਸੈਨੇਟ ਦੀਆਂ ਚੋਣਾਂ ਨਾਲ ਸਰਗਰਮੀ ਨਾਲ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਸੈਨੇਟ ਦੀਆਂ ਚੋਣਾਂ ਕਰਵਾ ਕੇ ਇਸ ਰੋਸ ਤੋਂ ਅਸਾਨੀ ਨਾਲ ਬਚਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ :  ਗੈਂਗਸਟਰ ਦਿਲਪ੍ਰੀਤ ਤੋਂ ਪੁੱਛਗਿੱਛ ਦੌਰਾਨ ਸਨਸਨੀਖੇਜ਼ ਖ਼ੁਲਾਸਾ, ਬਿਸ਼ਨੋਈ ਗੈਂਗ ਬਾਰੇ ਵੱਡੀ ਗੱਲ ਆਈ ਸਾਹਮਣੇ

ਉਚੇਰੀ ਸਿੱਖਿਆ ਮੰਤਰੀ ਨੇ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨੂੰ ਲਿਖੇ ਅਪਣੇ ਪੱਤਰ ਵਿਚ ਸੈਨੇਟ ਦੀਆਂ ਚੋਣਾਂ ਕਰਵਾਉਣ ਬਿਨਾਂ ਕਿਸੇ ਦੇਰੀ ਦੇ ਕਰਵਾਉਣ ਅਤੇ ਇਨ੍ਹਾਂ ਚੋਣਾਂ ਲਈ ਢੁੱਕਵੇਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਸਬੰਧੀ ਅਪੀਲ ਕੀਤੀ ਹੈ। ਉਨ੍ਹਾਂ ਉਪ ਕੁਲਪਤੀ ਨੂੰ ਭਰੋਸਾ ਦਿੱਤਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਚੋਣਾਂ ਨੂੰ ਕਰਵਾਉਣ ਲਈ ਹਰ ਲੌੜੀਂਦੀ ਸਹਾਇਤਾ ਮੁਹੱਈਆ ਕਰਵਾਏਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਯੂਨੀਵਰਸਿਟੀ ਵਲੋਂ ਨੋ ਸੈਨੇਟ”ਵਾਲੀ ਮੌਜੂਦਾ ਸਥਿਤੀ ਨੂੰ ਜਾਰੀ ਰੱਖਣ ਦੇ ਹੱਕ ਵਿਚ ਨਹੀਂ।

ਇਹ ਵੀ ਪੜ੍ਹੋ :  ਪਤੀ ਨੂੰ ਧੋਖਾ ਦੇਣ ਵਾਲੀ ਐੱਨ. ਆਰ. ਆਈ. ਲਾੜੀ ਲਈ ਅਦਾਲਤ ਦਾ ਫਰਮਾਨ

ਬਾਜਵਾ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਦੀ ਮਿਆਦ 31 ਅਗਸਤ, 2020 ਨੂੰ ਖ਼ਤਮ ਹੋ ਚੁੱਕੀ ਹੈ ਅਤੇ ਯੂਨੀਵਰਸਿਟੀ ਦੇ ਨਿਯਮਾਂ ਅਨੁਸਾਰ ਸੈਨੇਟ ਲਈ ਹਰ ਚਾਰ ਸਾਲਾਂ ਬਾਅਦ ਨਿਯਮਤ ਤੌਰ 'ਤੇ ਚੋਣਾਂ ਕਰਵਾਉਣਾ ਲਾਜ਼ਮੀ ਹੈ। ਪਿਛਲੇ ਛੇ ਦਹਾਕਿਆਂ ਦੌਰਾਨ, ਇਹ ਚੋਣਾਂ ਅਗਸਤ-ਸਤੰਬਰ ਵਿਚ ਹਰ ਚਾਰ ਸਾਲਾਂ ਬਾਅਦ ਨਿਯਮਿਤ ਤੌਰ 'ਤੇ ਹੁੰਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਸਮਝ ਨਹੀਂ ਆ ਰਹੀ ਕਿ ਸੈਨੇਟ ਦੀ ਮਿਆਦ ਖ਼ਤਮ ਹੋਣ ਦੇ ਬਾਵਜੂਦ ਵੀ ਸੈਨੇਟ ਦੀਆਂ ਚੋਣਾਂ ਇਸ ਸਾਲ ਕਿਉਂ ਨਹੀਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜੇਕਰ ਸੈਨੇਟ ਦਾ ਗਠਨ ਨਹੀਂ ਕੀਤਾ ਜਾਂਦਾ ਤਾਂ ਯੂਨੀਵਰਸਿਟੀ ਦਾ ਸਿੰਡੀਕੇਟ ਵੀ ਨਹੀਂ ਬਣਾਈ ਜਾਵੇਗਾ ਕਿਉਂਕਿ ਇਸਦਾ ਕਾਰਜਕਾਲ 31 ਦਸੰਬਰ, 2020 ਨੂੰ ਖਤਮ ਹੋ ਰਿਹਾ ਹੈ।

ਇਹ ਵੀ ਪੜ੍ਹੋ :  ਆਪਣੇ ਆਪ ਨੂੰ ਗੁਰੂ ਸਾਹਿਬ ਦਾ ਅਵਤਾਰ ਦੱਸਣ ਵਾਲੇ ਪਾਖੰਡੀ ਮਲਕੀਤ 'ਤੇ ਵੱਡੀ ਕਾਰਵਾਈ

ਉਚੇਰੀ ਸਿੱਖਿਆ ਮੰਤਰੀ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਕਾਰਨ ਸੈਨੇਟ ਦੀਆਂ ਚੋਣਾਂ ਨਾ ਹੋ ਸਕਣ ਸਬੰਧੀ ਬਹਾਨੇ ਨਹੀਂ ਬਣਾਉਣੇ ਚਾਹੀਦੇ ਕਿਉਂਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਦੇਸ਼ ਭਰ ਵਿਚ ਸੰਸਦ, ਰਾਜ ਵਿਧਾਨ ਸਭਾਵਾਂ ਅਤੇ ਸਥਾਨਕ ਸਵੈ-ਸਰਕਾਰ ਦੀਆਂ ਵੱਖ-ਵੱਖ ਚੁਣੀਆਂ ਗਈਆਂ ਸੰਸਥਾਵਾਂ ਦੀਆਂ ਚੋਣਾਂ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਲੋੜੀਂਦੀਆਂ ਸਾਵਧਾਨੀਆਂ ਵਰਤਦਿਆਂ ਯੂਨੀਵਰਸਿਟੀ ਪ੍ਰਸ਼ਾਸਨ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਨੂੰ ਬਿਨਾਂ ਕਿਸੇ ਦੇਰੀ ਤੋਂ ਇਹ ਚੋਣਾਂ ਕਰਵਾਉਣੀਆਂ ਚਾਹੀਦੀਆਂ ਹਨ।

ਇਹ ਵੀ ਪੜ੍ਹੋ :  ਬਟਾਲਾ 'ਚ ਵੱਡੀ ਘਟਨਾ, ਗ੍ਰੰਥੀ ਨੇ 5 ਗੁਟਕਾ ਸਾਹਿਬ ਦੇ ਅੰਗ ਪਾੜ ਨਾਲੀ 'ਚ ਸੁੱਟੇ


Gurminder Singh

Content Editor

Related News