''ਕੋਰੋਨਾ'' ਨੂੰ ਲੈ ਕੇ ਕਿਸਾਨਾਂ ਬਾਰੇ ਦਿੱਤੇ ਬਿਆਨ ''ਤੇ ਬੁਰੇ ਫਸੇ ਤ੍ਰਿਪਤ ਬਾਜਵਾ, ਕਾਰਵਾਈ ਦੀ ਉੱਠੀ ਮੰਗ
Friday, May 21, 2021 - 11:52 AM (IST)
ਮੋਹਾਲੀ (ਨਿਆਮੀਆਂ) : ਉੱਘੇ ਸਿੱਖ ਕਿਸਾਨ ਆਗੂ, ਆਲ ਇੰਡੀਆ ਜੱਟ ਮਹਾਂਸਭਾ ਦੇ ਕੌਮੀ ਡੈਲੀਗੇਟ ਤੇ ਚੰਡੀਗੜ੍ਹ ਦੇ ਸੂਬਾ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਪੰਜਾਬ ਦੇ ਕੈਬਿਨੇਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਉਸ ਬਿਆਨ ਦੀ ਸਖ਼ਤ ਨਿਖ਼ੇਧੀ ਕੀਤੀ ਹੈ, ਜਿਸ ਵਿੱਚ ਉਨ੍ਹਾਂ ਆਖਿਆ ਸੀ ਕਿ ਸਿੰਘੂ ਤੇ ਟਿਕਰੀ ਬਾਰਡਰ ’ਤੇ ਅੰਦੋਲਨ ਕਰ ਰਹੇ ਕਿਸਾਨਾਂ ਕਰਕੇ ਪੰਜਾਬ ਵਿੱਚ ਕੋਰੋਨਾ ਵਾਇਰਸ ਦੀ ਲਾਗ ਤੇਜ਼ੀ ਨਾਲ ਫੈਲ ਰਹੀ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਮੋਗਾ 'ਚ ਇੰਡੀਅਨ ਏਅਰਫੋਰਸ ਦਾ ਜਹਾਜ਼ ਕਰੈਸ਼, ਪਾਇਲਟ ਦੀ ਮੌਤ
ਅੱਜ ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸ. ਬਡਹੇੜੀ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਬਦਨਾਮ ਕਰਨ ਦਾ ਕੋਝਾ ਯਤਨ ਹੈ। ਉਨ੍ਹਾਂ ਦੋਸ਼ ਲਾਇਆ ਕਿ ਤ੍ਰਿਪਤ ਬਾਜਵਾ ਹੁਣ ਭਾਜਪਾ ਦੀ ਬੋਲੀ ਬੋਲ ਕੇ ਆਮ ਜਨਤਾ ਨੂੰ ਗੁੰਮਰਾਹ ਕਰਨ ਲੱਗ ਪਏ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ 'ਬਲੈਕ ਫੰਗਸ' ਨੂੰ ਐਲਾਨਿਆ 'ਮਹਾਮਾਰੀ', ਜਾਰੀ ਕੀਤੀ ਨੋਟੀਫਿਕੇਸ਼ਨ
ਸ. ਬਡਹੇੜੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੂਬਾ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਕੈਬਿਨਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਰਾਜਿੰਦਰ ਸਿੰਘ ਬਡਹੇੜੀ ਨੇ ਕਿਹਾ ਕਿ ਜੇਕਰ ਅੰਦੋਲਨਕਾਰੀ ਕਿਸਾਨਾਂ ਤੋਂ ਕੋਰੋਨਾ ਵਾਇਰਸ ਫੈਲ ਰਿਹਾ ਹੁੰਦਾ ਤਾਂ ਹੁਣ ਤੱਕ ਅੱਧਾ ਪੰਜਾਬ ਕੋਰੋਨਾ ਵਾਇਰਸ ਤੋਂ ਗ੍ਰਸਤ ਹੋ ਗਿਆ ਹੁੰਦਾ।
ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਕੋਸ਼ਿਸ਼ ਕਿਸਾਨ ਅੰਦੋਲਨ ਨੂੰ ਨਾਕਾਮ ਨਹੀਂ ਬਣਾ ਸਕੇਗੀ। ਉਨ੍ਹਾਂ ਕਿਹਾ ਕਿ ਤਿੰਨੇ ਖੇਤੀ ਕਾਨੂੰਨ ਰੱਦ ਹੋਣ ਤੱਕ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ