ਬਾਦਲ ਦੱਸਣ ਕਿ 2015 ''ਚ ਜਥੇਦਾਰਾਂ ਨੂੰ ਆਪਣੀ ਰਿਹਾਇਸ਼ ''ਤੇ ਕਿਉਂ ਕੀਤਾ ਸੀ ਤਲਬ : ਤ੍ਰਿਪਤ ਬਾਜਵਾ

11/18/2018 8:51:12 AM

ਚੰਡੀਗੜ੍ਹ (ਭੁੱਲਰ)— ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਘੇਰਦਿਆਂ ਕਿਹਾ ਹੈ ਕਿ ਉਹ ਇਹ ਦੱਸਣ ਕਿ ਸਤੰਬਰ 2015 'ਚ ਸੱਚਾ ਸੌਦਾ ਡੇਰੇ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਗਈ ਮੁਆਫ਼ੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਉਸ ਦੇ ਸਹਿਯੋਗੀਆਂ ਨੂੰ ਉਨ੍ਹਾਂ ਨੇ ਆਪਣੀ ਸਰਕਾਰੀ ਰਿਹਾਇਸ਼ 'ਤੇ ਕਿਸ ਮਕਸਦ ਲਈ ਤਲਬ ਕੀਤਾ ਸੀ।

ਬਾਜਵਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੇ ਬਿਰਤਾਂਤ ਦੀ ਇਹ ਸਭ ਤੋਂ ਮਹੱਤਵਪੂਰਨ ਕੜੀ ਹੈ। ਉਸ ਸਮੇਂ ਇਹ ਮਾਮਲਾ ਖੂਬ ਚਰਚਾ ਦਾ ਵਿਸ਼ਾ ਬਣਿਆ ਸੀ ਕਿ ਬਾਦਲ ਨੇ ਡੇਰਾ ਮੁਖੀ ਨੂੰ ਮੁਆਫ਼ੀ ਦੁਆਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਕੀ ਤਖਤਾਂ ਦੇ ਜਥੇਦਾਰ ਸਾਹਿਬਾਨ ਨੂੰ ਆਪਣੀ ਸਰਕਾਰੀ ਰਿਹਾਇਸ਼ 'ਤੇ ਤਲਬ ਕੀਤਾ ਸੀ। ਇਸ ਬਹੁਤ ਹੀ ਨਾਜ਼ੁਕ ਮਾਮਲੇ ਸਬੰਧੀ ਸਚਾਈ ਪ੍ਰਕਾਸ਼ ਸਿੰਘ ਬਾਦਲ ਨੂੰ ਖੁਦ ਦੱਸਣੀ ਚਾਹੀਦੀ ਹੈ। ਬਾਦਲ ਪੰਜ ਵਾਰ ਸੂਬੇ ਦੇ ਮੁੱਖ ਮੰਤਰੀ ਰਹਿਣ ਦੇ ਨਾਲ-ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 'ਫਖਰ-ਏ-ਕੌਮ' ਦੇ ਖ਼ਿਤਾਬ ਨਾਲ ਵੀ ਸਨਮਾਨੇ ਗਏ ਹਨ, ਇਸ ਲਈ ਇਹ ਆਸ ਕੀਤੀ ਜਾਂਦੀ ਹੈ ਕਿ ਉਹ ਇਸ ਮਾਮਲੇ ਬਾਰੇ ਸੱਚਾਈ ਦੱਸਣਗੇ।  

cherry

This news is Content Editor cherry