ਸ਼੍ਰੋਮਣੀ ਕਮੇਟੀ ਦੀ ਨਜ਼ਰ ਹਰਿਆਣਾ ਦੀ ਗੋਲਕ 'ਤੇ : ਬਾਜਵਾ

02/03/2020 5:37:34 PM

ਫਰੀਦਕੋਟ (ਜਗਤਾਰ) - ਪੰਜਾਬ ਦੇ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੰਮੇ ਹੱਥੀਂ ਲਿਆ ਹੈ। ਇਸ ਦੌਰਾਨ ਬਾਜਵਾ ਨੇ ਜਿੱਥੇ ਸੁਖਬੀਰ ਬਾਦਲ ਨੂੰ ਫੇਲ੍ਹ ਦੱਸਿਆ, ਉਥੇ ਹੀ ਉਨ੍ਹਾਂ ਨੇ ਹਰਿਆਣਾ ਸ਼੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਲੈ ਕੇ ਆਪਣਾ ਪੱਖ ਵੀ ਰੱਖਿਆ। ਪੱਤਰਕਾਰ ਨਾਲ ਗੱਲਬਾਤ ਕਰਦੇ ਹੋਏ ਬਾਜਵਾ ਨੇ ਇਲਜ਼ਾਮ ਲਗਾਇਆ ਕਿ ਸ਼੍ਰੋਮਣੀ ਕਮੇਟੀ ਦੀ ਨਜ਼ਰ ਹਰਿਆਣਾ ਦੀ ਗੋਲਕ 'ਤੇ ਸੰਗਰੂਰ ’ਚ ਕੀਤੀ ਗਈ ਰੈਲੀ ਦੇ ਸਬੰਧ ’ਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਮੌਜੂਦਗੀ ਨੂੰ ਲੈ ਕੇ ਬਾਜਵਾ ਨੇ ਕਿਹਾ ਕਿ ਸੁਖਬੀਰ ਆਪਣੀ ਹਾਰ ਨੂੰ ਦੇਖ ਰਿਹਾ ਹੈ, ਜਿਸ ਕਾਰਨ ਉਸ ਨੂੰ ਸਰਦਾਰ ਬਾਦਲ ਦਾ ਸਹਾਰਾ ਲੈਣਾ ਪੈ ਰਿਹਾ ਹੈ।

ਦੱਸ ਦੇਈਏ ਕਿ ਕੈਬਨਿਟ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਅੱਜ ਫਰੀਦਕੋਟ ਵਿਖੇ ਗੁਰੂ ਗੋਬਿੰਦ ਸਿੰਘ ਹਾਰਸ ਬਰੀਡਰਜ਼ ਸੁਸਾਟਿਈ ਵਲੋਂ ਕਰਵਾਏ ਗਏ 4 ਰੋਜ਼ਾ ਘੋੜਿਆ ਦੇ ਮੇਲਿਆਂ ’ਚ ਸ਼ਾਮਲ ਹੋਣ ਲਈ ਆਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਨੁਕਰਾ ਅਤੇ ਮਾਰਵਾੜੇ ਨਸਲ ਦੇ ਘੋੜਿਆਂ ਦਾ ਸ਼ੋਅ ਦੇਖੇ ਅਤੇ ਜ਼ਿਲੇ ਦੀਆਂ ਪੰਚਾਇਤਾਂ ਦੀਆਂ ਸਮੱਸਿਆ ਵੀ ਸੁਣੀਆਂ। ਇਸ ਮੌਕੇ ਉਨ੍ਹਾਂ ਘੋੜੀਆਂ ਪਾਲਣ ਦੇ ਕਿਤੇ ਨੂੰ ਸਹਾਇਕ ਧੰਦੇ ਵਜੋਂ ਹੋਰ ਉਤਸ਼ਾਹਤ ਕਰਨ ਦੀ ਗੱਲ ਕਹੀ। 


rajwinder kaur

Content Editor

Related News