ਹਸਪਤਾਲ ''ਚ ਦਾਖਲ ਨੇ ਕੋਰੋਨਾ ਪੀੜਤ ਮੰਤਰੀ ''ਬਾਜਵਾ'', ਜਾਣੋ ਸਿਹਤ ਦਾ ਹਾਲ
Thursday, Jul 16, 2020 - 09:35 AM (IST)
ਮੋਹਾਲੀ : ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬੀਤੇ ਦਿਨੀਂ ਕੋਰੋਨਾ ਦੀ ਲਪੇਟ 'ਚ ਆ ਗਏ ਸਨ। ਰਿਪੋਰਟ ਪਾਜ਼ੇਟਿਵ ਆਉਣ ਬਾਅਦ ਉਨ੍ਹਾਂ ਨੂੰ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉੁਨ੍ਹਾਂ ਦੇ ਖੂਨ ਦੇ ਟੈਸਟ ਕੀਤੇ ਗਏ ਅਤੇ ਸਾਰਾ ਕੁੱਝ ਠੀਕ ਪਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਬਾਜਵਾ ਦੀ ਸਿਹਤ 'ਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਨ੍ਹਾਂ ਦਾ ਬੁਖਾਰ ਵੀ ਠੀਕ ਹੈ।
ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਚੰਡੀਗੜ੍ਹ 'ਚ ਪ੍ਰੈੱਸ ਕਾਨਫਰੰਸਾਂ 'ਤੇ ਰੋਕ, ਸਿਆਸੀ ਪਾਰਟੀਆਂ ਨੂੰ ਸਖਤ ਹੁਕਮ ਜਾਰੀ
ਸੂਤਰਾਂ ਮੁਤਾਬਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਸ਼ੁੱਕਰਵਾਰ ਤੱਕ ਛੁੱਟੀ ਮਿਲਣ ਦੀ ਸੰਭਾਵਨਾ ਹੈ। ਬਾਜਵਾ ਦੀ ਰਿਪੋਰਟ ਪਾਜ਼ੇਟਿਵ ਆਉਣ ਮਗਰੋਂ ਉਨ੍ਹਾਂ ਦੇ ਨਿੱਜੀ ਸਟਾਫ ਦੇ ਅੱਧੀ ਦਰਜਨ ਦੇ ਕਰੀਬ ਮੁਲਾਜ਼ਮ ਇਕਾਂਤਵਾਸ 'ਤੇ ਚਲੇ ਗਏ ਹਨ। ਦੱਸਣਯੋਗ ਹੈ ਕਿ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬੀਤੇ ਦਿਨੀਂ ਮਹਿਕਮੇ ਦੇ ਡਾਇਰੈਕਟਰ ਵਿਪੁਲ ਉੱਜਵਲ ਸਮੇਤ ਹੋਰ ਅਧਿਕਾਰੀਆਂ ਨਾਲ ਕਰੀਬ ਇਕ ਘੰਟਾ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਵਿਪੁਲ ਉੱਜਵਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਉਨ੍ਹਾਂ ਦੇ ਸੰਪਰਕ 'ਚ ਆਉਣ ਕਾਰਨ ਮੰਤਰੀ ਬਾਜਵਾ ਨੂੰ ਵੀ ਕੋਰੋਨਾ ਹੋ ਗਿਆ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਦਾ ਅਹਿਮ ਫੈਸਲਾ, ਪੁਲਸ 'ਚ ਭਰਤੀ ਹੋਣਗੇ ਤਕਨੀਕੀ ਮਾਹਿਰ
ਪੰਚਾਇਤ ਮਹਿਕਮੇ ਦਾ ਦਫਤਰ ਸ਼ਨੀਵਾਰ ਤੱਕ ਬੰਦ
ਡਾਇਰੈਕਟਰ ਵਿਪੁਲ ਉੱਜਵਲ ਦੇ ਕੋਰੋਨਾ ਪਾਜ਼ੇਟਿਵ ਪਾਏ ਜਾਣ ਕਰਕੇ ਇੱਥੋਂ ਦੇ ਫੇਜ਼-8 ਵਿਚਲਾ ਪੰਚਾਇਤ ਮਹਿਕਮੇ ਦਾ ਮੁੱਖ ਦਫਤਰ ਪਹਿਲਾਂ 13 ਜੁਲਾਈ ਤੱਕ ਬੰਦ ਕੀਤਾ ਗਿਆ ਸੀ ਪਰ ਹੁਣ ਇਹ ਦਫਤਰ ਸ਼ਨੀਵਾਰ ਤੱਕ ਬੰਦ ਰਹੇਗਾ। ਮਹਿਕਮੇ ਦੇ ਵਿਸ਼ੇਸ਼ ਸਕੱਤਰ ਨੇ ਇਸ ਸਬੰਧੀ ਲਿਖਤੀ ਨਿਰਦੇਸ਼ ਜਾਰੀ ਕਰਕੇ ਦੱਸਿਆ ਕਿ ਡਾਇਰੈਕਟਰ ਦੇ ਸੰਪਰਕ 'ਚ ਆਉਣ ਵਾਲਿਆਂ ਦੇ ਟੈਸਟ ਕਰਾਏ ਗਏ ਹਨ ਅਤੇ ਸਾਵਧਾਨੀ ਵੱਜੋਂ ਮੁੱਖ ਦਫਤਰ 17 ਜੁਲਾਈ ਤੱਕ ਬੰਦ ਰਹੇਗਾ।
ਇਹ ਵੀ ਪੜ੍ਹੋ : ਫਾਇਰ ਸੇਫ਼ਟੀ ਦੀ ਐਨ.ਓ.ਸੀ.ਲੈਣ ਲਈ ਹੁਣ ਦੇਣੀ ਪਵੇਗੀ ਮੋਟੀ ਰਕਮ