ਪੰਚਾਇਤੀ ਚੋਣਾਂ ਲਈ ਨਵੇਂ ਸਿਰੇ ਤੋਂ ਹੋਵੇਗੀ ਪੰਜਾਬ ਦੀ ਵਾਰਡਬੰਦੀ

Wednesday, Aug 09, 2017 - 04:08 PM (IST)

ਪੰਚਾਇਤੀ ਚੋਣਾਂ ਲਈ ਨਵੇਂ ਸਿਰੇ ਤੋਂ ਹੋਵੇਗੀ ਪੰਜਾਬ ਦੀ ਵਾਰਡਬੰਦੀ

ਮੋਹਾਲੀ (ਨਿਆਮੀਆਂ) : ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ 'ਜਗ ਬਾਣੀ' ਨਾਲ ਹੋਈ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਕਰਨ ਲਈ ਸਾਰੇ ਪੰਜਾਬ ਵਿਚ ਨਵੇਂ ਸਿਰਿਓਂ ਵਾਰਡਬੰਦੀ ਕਰਵਾਈ ਜਾ ਰਹੀ ਹੈ|। ਉਨ੍ਹਾਂ ਕਿਹਾ ਕਿ ਵਾਰਡ ਬੰਦੀ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਚੋਣਾਂ ਮਿੱਥੇ ਸਮੇਂ ਤੇ ਅਜਾਦਾਨਾਂ ਢੰਗ ਨਾਲ ਕਰਵਾਈਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਵਾਰੀ ਪੰਚਾਇਤੀ ਚੋਣਾਂ ਵਿਚ ਔਰਤਾਂ ਲਈ 50 ਫੀਸਦੀ ਕੋਟਾ ਰਾਖਵਾਂ ਕੀਤਾ ਜਾ ਰਿਹਾ ਹੈ। ਕੈਪਟਨ ਸਰਕਾਰ ਔਰਤਾਂ ਨੂੰ ਰਾਖਵਾਂਕਰਨ ਦੇਣ ਲਈ ਵਚਨਬੱਧ ਹੈ। ਇਹ ਪੁੱਛੇ ਜਾਣ ਤੇ ਕਿ ਪਿਛਲੇ ਸਮੇਂ ਦੌਰਾਨ ਪੰਚਾਇਤੀ ਸੀਟਾਂ ਦੇ ਰਾਖਵੇਂਕਰਨ ਦੌਰਾਨ ਕਾਫੀ ਗੜਬੜ ਦੀਆਂ ਸ਼ਿਕਾਇਤਾਂ ਮਿਲੀਆਂ ਹਨ ਅਤੇ ਇਸ ਵਾਰੀ ਇਸ ਨੂੰ ਰੋਕਣ ਲਈ ਕੀ ਕਦਮ ਚੁੱਕੇ ਜਾਣਗੇ ਤਾਂ ਤ੍ਰਿਪਤ ਬਾਜਵਾ ਨੇ ਕਿਹਾ ਕਿ ਰੋਟੇਸ਼ਨ ਅਨੁਸਾਰ ਪੰਚ ਜਾਂ ਸਰਪੰਚ ਦੀ ਜਿਹੜੀ ਸੀਟ ਰਾਖਵੀਂ ਹੋਵੇਗੀ, ਉਸ ਵਿਚ ਕੋਈ ਤਬਦੀਲੀ ਨਹੀਂ ਕੀਤੀ ਜਾਵੇਗੀ।


Related News