ਤ੍ਰਿਪਤ ਬਾਜਵਾ ਨੇ ਤਰਸ ਦੇ ਆਧਾਰ ''ਤੇ 4 ਸਮਾਜਿਕ ਸਿੱਖਿਆ ਤੇ ਪੰਚਾਇਤ ਅਫ਼ਸਰਾਂ ਨੂੰ ਦਿੱਤੇ ਨਿਯੁਕਤੀ ਪੱਤਰ
Thursday, Nov 26, 2020 - 06:22 PM (IST)
ਚੰਡੀਗੜ੍ਹ— ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਬਾਜਵਾ ਵੱਲੋਂ ਅੱਜ ਇਥੇ 4 ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆ 'ਚ ਕਰਨਬੀਰ ਸਿੰਘ, ਪ੍ਰਿੰਸ ਜਿੰਦਲ, ਮੋਨਿਕਾ ਗਗਨੇਜਾ ਮੌਕੇ 'ਤੇ ਮੌਜੂਦ ਸਨ ਅਤੇ ਸਿਮਰਤ ਕੌਰ ਕਿਸੇ ਨਿੱਜੀ ਕਾਰਨ ਕਰਕੇ ਅੱਜ ਆ ਨਹੀਂ ਸਕੀ, ਜਿਸ ਨੂੰ ਉਸ ਦਾ ਨਿਯੁਕਤੀ ਪੱਤਰ ਭੇਜ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਕਿਸਾਨਾਂ ਦੇ ਹੱਕ 'ਚ ਆਏ ਰਾਜਾ ਵੜਿੰਗ ਨੇ ਡਾ. ਧਰਮਵੀਰ ਗਾਂਧੀ ਦੀ ਪੋਸਟ ਨੂੰ ਕੀਤਾ ਨਕਲ, ਹੋਏ ਟਰੋਲ
ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਬਾਜਵਾ ਨੇ ਨਿਯੁਕਤੀ ਪੱਤਰ ਹਾਸਲ ਕਰਨ ਵਾਲਿਆਂ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਬਣਦਾ ਹੱਕ ਸਰਕਾਰ ਵੱਲੋਂ ਇਨ੍ਹਾਂ ਨੂੰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਰੇ ਮਹਿਕਿਆਂ 'ਚ ਖ਼ਾਲੀ ਅਸਾਮੀਆਂ ਵਿਰੁਧ ਭਰਤੀ ਸਬੰਧੀ ਕਾਰਵਾਈ ਜਾਰੀ ਹੈ। ਉਨ੍ਹਾਂ ਕਿਹਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਜਲਦ ਵੀ ਵੱਡੀ ਗਿਣਤੀ 'ਚ ਸਰਕਾਰੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਭਰਤੀ ਲਈ ਕਾਰਵਾਈ ਜਾਰੀ ਹੈ ਅਤੇ ਜਲਦ ਇਨ੍ਹਾਂ ਨੂੰ ਭਰਨ ਲਈ ਇਸ਼ਤਿਹਾਰ ਜਾਰੀ ਕੀਤੇ ਜਾਣਗੇ।
ਇਹ ਵੀ ਪੜ੍ਹੋ: ਫਗਵਾੜਾ: ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ
ਤਰਸ ਦੇ ਅਧਾਰ 'ਤੇ ਨਿਯੁਕਤੀ ਪੱਤਰ ਹਾਸਲ ਕਰਨ ਵਾਲੇ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰਾਂ ਨੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦਾ ਧੰਨਵਾਦ ਕਰਦੇ ਕਿਹਾ ਕਿ ਉਨ੍ਹਾਂ ਦੀ ਪਹਿਲਕਦਮੀ ਅਤੇ ਮਹਿਕਮੇ ਦੇ ਅਫ਼ਸਰਾਂ ਵੱਲੋਂ ਬਿਨਾਂ ਕਿਸੇ ਰੁਕਾਵਟ ਦੇ ਉਨ੍ਹਾਂ ਦੇ ਹੱਕ ਉਨ੍ਹਾਂ ਨੂੰ ਦਿੱਤੇ ਗਏ ਹਨ। ਇਸ ਮੌਕੇ ਮੌਜੂਦ ਪੇਂਡੂ ਵਿਕਾਸ ਮਹਿਕਮੇ ਦੇ ਡਾਇਰੈਕਟਰ ਮਨਪ੍ਰੀਤ ਸਿੰਘ ਛਤਵਾਲ ਨੇ ਦੱਸਿਆ ਕਿ ਅੱਜ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਦੇ ਦਿੱਤੇ ਹਨ ਅਤੇ ਮੈਡੀਕਲ ਅਤੇ ਪੁਲਸ ਵੈਰੀਫਿਕੇਸ਼ਨ ਕਰਵਾਉਣ ਉਪਰੰਤ ਉਨ੍ਹਾ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ।
ਇਹ ਵੀ ਪੜ੍ਹੋ: ਕਿਸਾਨਾਂ ਨੂੰ ਹਰਿਆਣਾ ਸਰਹੱਦ 'ਤੇ ਰੋਕੇ ਜਾਣ ਨੂੰ ਲੈ ਕੇ ਕੈਪਟਨ ਦੀ ਖੱਟੜ ਨੂੰ ਖ਼ਾਸ ਅਪੀਲ
ਇਹ ਵੀ ਪੜ੍ਹੋ: ਵੱਡੀ ਖ਼ਬਰ: ਆਦਮਪੁਰ ਵਿਖੇ ਸੈਲੂਨ 'ਚ ਦਿਨ-ਦਿਹਾੜੇ ਗੈਂਗਵਾਰ, ਗੋਲੀਆਂ ਮਾਰ ਨੌਜਵਾਨ ਦਾ ਕੀਤਾ ਕਤਲ