ਨਵੀਂ ਛਪੀ ਕਿਤਾਬ ਨੇ SYL ਬਣਾਉਣ 'ਚ ਅਕਾਲੀ ਦਲ ਦੀ ਭੂਮਿਕਾ ਕੀਤੀ ਬੇਨਕਾਬ : ਤ੍ਰਿਪਤ ਬਾਜਵਾ

08/27/2020 2:54:19 PM

ਚੰਡੀਗੜ (ਅਸ਼ਵਨੀ)— ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਸਤਲੁਜ-ਯਮੁਨਾ ਲਿੰਕ ਨਹਿਰ ਬਣਾਉਣ ਨਾਲ ਸਬੰਧਤ ਸਾਹਮਣੇ ਆਏ ਨਵੇਂ ਦਸਤਾਵੇਜ਼ੀ ਸਬੂਤਾਂ ਨੇ ਸ਼੍ਰੋਮਣੀ ਅਕਾਲੀ ਦਲ ਖਾਸ ਕਰ ਕੇ ਪ੍ਰਕਾਸ਼ ਸਿੰਘ ਬਾਦਲ ਦੀ ਭੂਮਿਕਾ ਬੇਨਕਾਬ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਸਤਾਵੇਜਾਂ ਨੇ ਸਪੱਸ਼ਟ ਕਰ ਦਿੱਤਾ ਹੈ ਇਹ ਵਿਵਾਦਤ ਨਹਿਰ ਅਕਾਲੀ ਸਰਕਾਰਾਂ ਸਮੇਂ ਹੀ ਬਣਦੀ ਰਹੀ ਹੈ। ਬਾਜਵਾ ਨੇ ਇਹ ਟਿੱਪਣੀ ਬੀਤੇ ਦਿਨ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਦੀ ਨਵੀਂ ਛਪੀ ਕਿਤਾਬ 'ਰਿਵਰ ਵਾਟਰਜ਼ ਆਨ ਫਾਇਰ-ਖਾਲਿਸਤਾਨ ਸਟਰੱਗਲ' ਰਿਲੀਜ਼ ਕਰਨ ਸਮੇਂ ਕੀਤੀ। ਪੰਚਾਇਤ ਮੰਤਰੀ ਨੇ ਕਿਹਾ ਕਿ ਸਾਹਮਣੇ ਆਏ ਨਵੇਂ ਦਸਤਾਵੇਜ਼ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੇ ਨਾਲ-ਨਾਲ ਹਰਿਆਣਾ ਵਿਧਾਨਸਭਾ ਦੇ ਰਿਕਾਰਡ 'ਤੇ ਆਧਾਰਿਤ ਹਨ।

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਬੇਰਹਿਮੀ ਨਾਲ ਵਿਅਕਤੀ ਦਾ ਕਤਲ, ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼

ਰਿਕਾਰਡ ਅਨੁਸਾਰ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਚੌਧਰੀ ਦੇਵੀ ਲਾਲ ਨੇ ਹਰਿਆਣਾ ਵਿਧਾਨ ਸਭਾ 'ਚ ਇਹ ਜਾਣਕਾਰੀ ਦਿੱਤੀ ਸੀ ਕਿ ਇਸ ਨਹਿਰ ਲਈ ਜ਼ਮੀਨ ਐਕਵਾਇਰ ਕਰਨ ਲਈ ਨੋਟੀਫੀਕੇਸ਼ਨ 1978 'ਚ ਬਾਦਲ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ: ਅੰਮ੍ਰਿਤਧਾਰੀ ਮਾਂ-ਪੁੱਤ ਨੂੰ ਰਸਤੇ 'ਚ ਘੇਰ ਬੇਰਹਿਮੀ ਨਾਲ ਕੀਤੀ ਕੁੱਟਮਾਰ, ਪਾੜੇ ਕੱਪੜੇ

ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਹ ਨੋਟੀਫੀਕੇਸ਼ਨ ਜਾਰੀ ਕਰਨ ਵੇਲੇ ਅਕਾਲੀ ਸਰਕਾਰ ਨੇ ਸਬੰਧਤ ਕਾਨੂੰਨ 'ਚ ਐਮਰਜੈਂਸੀ ਮੱਦ ਵੀ ਜੋੜ ਦਿੱਤੀ, ਜਿਸ ਵਿਚ ਦਰਜ ਹੈ, ''ਇਸ ਕਾਨੂੰਨ ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ, ਪੰਜਾਬ ਦੇ ਰਾਜਪਾਲ ਇਹ ਨਿਰਦੇਸ਼ ਦੇਣ 'ਚ ਖ਼ੁਸ਼ੀ ਮਹਿਸੂਸ ਕਰਦੇ ਹਨ ਕਿ ਇਸ ਕੇਸ 'ਚ ਉਪਰੋਕਤ ਕਾਨੂੰਨ ਦੀ ਧਾਰਾ 17 ਤਹਿਤ ਕਾਰਵਾਈ ਕੀਤੀ ਜਾਵੇਗੀ ਅਤੇ ਬਹੁਤ ਜ਼ਰੂਰੀ ਹੋਣ ਅਤੇ ਧਾਰਾ 5 (ਏ) ਦੀਆਂ ਵਿਵਸਥਾਵਾਂ ਇਹ ਜ਼ਮੀਨ ਐਕਵਾਇਰ ਕਰਨ ਲਈ ਲਾਗੂ ਨਹੀਂ ਹੋਣਗੀਆਂ।'' ਬਾਦਲ ਸਰਕਾਰ ਵੱਲੋਂ ਇਹ 2 ਨੋਟੀਫੀਕੇਸ਼ਨ ਨੂੰ 113/5/SYL and 121/5/SYL 20 ਫਰਵਰੀ 1978 ਨੂੰ ਜਾਰੀ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਕਲਯੁੱਗੀ ਪੁੱਤ ਤੇ ਨੂੰਹ ਦਾ ਸ਼ਰਮਨਾਕ ਕਾਰਾ, ਬਜ਼ੁਰਗ ਮਾਂ ਦੀ ਕੁੱਟਮਾਰ ਕਰਕੇ ਰਾਤ ਦੇ ਹਨ੍ਹੇਰੇ ’ਚ ਹਾਈਵੇਅ ’ਤੇ ਸੁੱਟਿਆ


shivani attri

Content Editor

Related News