ਪਸ਼ੂ ਮਰਨ ਦੀ ਘਟਨਾ ''ਤੇ ਬਾਜਵਾ ਦੁਖੀ, ਪਸ਼ੂ ਪਾਲਕਾਂ ਨੂੰ ਦਿੱਤੀ ਸਲਾਹ

Monday, Jul 29, 2019 - 04:33 PM (IST)

ਪਸ਼ੂ ਮਰਨ ਦੀ ਘਟਨਾ ''ਤੇ ਬਾਜਵਾ ਦੁਖੀ, ਪਸ਼ੂ ਪਾਲਕਾਂ ਨੂੰ ਦਿੱਤੀ ਸਲਾਹ

ਚੰਡੀਗੜ੍ਹ (ਵਰੁਣ) : ਪੰਜਾਬ ਦੇ ਪਸ਼ੂ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੋਹਾਲੀ ਨੇੜਲੇ ਪਿੰਡਾਂ 'ਚ ਵੱਡੀ ਗਿਣਤੀ 'ਚ ਪਸ਼ੂ ਮਰਨ ਦੀ ਘਟਨਾ ਨੂੰ ਅਫਸੋਸਨਾਕ ਦੱਸਿਆ ਹੈ। ਉਨ੍ਹਾਂ ਨੇ ਇਸ ਸਬੰਧੀ ਸਖਤ ਹੁੰਦੇ ਹੋਏ ਕਿਹਾ ਹੈ ਕਿ ਇਸ ਘਟਨਾ ਦੀ ਚੱਲ ਰਹੀ ਜਾਂਚ ਚੱਲ ਰਹੀ ਹੈ ਅਤੇ ਜੇਕਰ ਉਨ੍ਹਾਂ ਦੇ ਵਿਭਾਗ ਦੀ ਕੋਈ ਕੋਤਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰ ਵਿਅਕਤੀਆਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ। 
ਪਸ਼ੂ ਪਾਲਕਾਂ ਨੂੰ ਦਿੱਤੀ ਸਲਾਹ
ਇਸ ਦੇ ਨਾਲ ਹੀ ਉਨ੍ਹਾਂ ਪਸ਼ੂ ਪਾਲਕਾਂ ਖਾਸ ਕਰ ਕੇ ਡੇਅਰੀ ਫ਼ਾਰਮ ਚਲਾ ਰਹੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਸ਼ੂਆਂ ਦੀ ਖਾਧ-ਖੁਰਾਕ ਦਾ ਖਿਆਲ ਰੱਖਣ। ਬਾਜਵਾ ਨੇ ਪਸ਼ੂ ਪਾਲਕਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਪਸ਼ੂਆਂ ਨੂੰ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਦੇ ਮਾਹਰਾਂ ਵਲੋਂ ਦਸੇ ਅਨੁਸਾਰ ਹੀ ਚਾਰਾ ਅਤੇ ਖ਼ੁਰਾਕ ਪਾਉਣ ਅਤੇ ਹੋਟਲਾਂ-ਢਾਬਿਆਂ ਤੋਂ ਬਚਿਆ-ਖੁਚਿਆ ਖਾਣਾ ਪਾਉਣ ਤੋਂ ਗੁਰੇਜ਼ ਕਰਨ।ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਪਸ਼ੂਆਂ ਦੀ ਖ਼ੁਰਾਕ ਦਾ ਖਾਸ ਖ਼ਿਆਲ ਰੱਖਣਾ ਚਾਹੀਦਾ ਹੈ ਕਿਉਂਕਿ ਇਸ ਮੌਸਮ ਵਿਚ ਚਾਰੇ ਅਤੇ ਹੋਰ ਖਾਧ ਪਦਾਰਥਾਂ ਨੂੰ ਛੇਤੀ ਉੱਲੀ ਲੱਗ ਜਾਂਦੀ ਹੈ, ਜੋ ਪਸ਼ੂਆਂ ਦੀ ਜਾਨ ਦਾ ਖੌਅ ਬਣ ਸਕਦੀ ਹੈ।


author

Babita

Content Editor

Related News