ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ, ਡੀ. ਜੀ. ਪੀ. ਨੇ ਖੁਦ ਦਿੱਤੀ ਜਾਣਕਾਰੀ
Saturday, Aug 17, 2024 - 06:28 PM (IST)
ਚੰਡੀਗੜ੍ਹ/ਬਠਿੰਡਾ : ਕਾਊਂਟਰ ਇੰਟੈਲੀਜੈਂਸ (ਸੀ.ਆਈ.) ਬਠਿੰਡਾ ਨੇ ਸ੍ਰੀ ਮੁਕਤਸਰ ਸਾਹਿਬ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ, ਫਿਰੋਜ਼ਪੁਰ ਤੀਹਰੇ ਕਤਲ ਕਾਂਡ ਵਿਚ ਸ਼ਾਮਲ ਇਕ ਹੋਰ ਅਹਿਮ ਮੁਲਜ਼ਮ ਲਵਜੀਤ ਸਿੰਘ ਉਰਫ਼ ਲਾਭਾ ਵਾਸੀ ਮੁਕਤਸਰ ਸਾਹਿਬ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ। ਇਹ ਕਾਰਵਾਈ, ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ 31 ਜੁਲਾਈ, 2024 ਨੂੰ ਫਿਰੋਜ਼ਪੁਰ ਵਿਚ ਹੋਈਆਂ ਤਿੰਨ ਤਾਜ਼ਾ ਹੱਤਿਆਵਾਂ ਨੂੰ ਅੰਜਾਮ ਦੇਣ ਵਾਲੇ ਮਾਸਟਰਮਾਈਂਡ ਸੁਨੀਲ ਭੰਡਾਰੀ ਉਰਫ਼ ਨਾਟਾ ਸਮੇਤ ਪੰਜ ਵਿਅਕਤੀਆਂ ਦੀ ਗ੍ਰਿਫਤਾਰੀ ਤੋਂ ਬਾਅਦ ਅਮਲ ਵਿਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ, ਇੰਨੇ ਦਿਨ ਬੰਦ ਰਹਿਣਗੇ ਸਕੂਲ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ, ਜੋ ਕਿ ਗੈਂਗਸਟਰ ਸੁਨੀਲ ਭੰਡਾਰੀ ਉਰਫ਼ ਨਾਟਾ ਦਾ ਮੁੱਖ ਸਾਥੀ ਹੈ, ਨੇ ਕਤਲ ਤੋਂ ਬਾਅਦ ਉਸ ਨੂੰ ਅਤੇ ਉਸ ਦੇ ਸਾਥੀਆਂ ਨੂੰ ਪਨਾਹ ਦਿੱਤੀ। ਉਨ੍ਹਾਂ ਦੱਸਿਆ ਕਿ ਪੁਲਸ ਟੀਮਾਂ ਨੇ ਕਾਬੂ ਕੀਤੇ ਮੁਲਜ਼ਮ ਲਵਜੀਤ ਲਾਭਾ ਦੇ ਕਬਜ਼ੇ ’ਚੋਂ ਦੋ ਪਿਸਤੌਲ-ਇਕ .30 ਬੋਰ ਦਾ ਪਿਸਤੌਲ ਅਤੇ ਇਕ .32 ਬੋਰ ਦਾ ਪਿਸਤੌਲ ਸਮੇਤ ਚਾਰ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਡੀਜੀਪੀ ਨੇ ਦੱਸਿਆ ਕਿ ਪੁਲਸ ਟੀਮਾਂ ਨੇ ਇਸ ਮਾਮਲੇ ਨੂੰ ਸੁਲਝਾਉਣ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਟਰਾਂਸਪੋਰਟ ਵਿਭਾਗ ਦਾ ਵੱਡਾ ਫ਼ੈਸਲਾ, ਗੱਡੀਆਂ 'ਤੇ ਟੈਕਸ ਨੂੰ ਲੈ ਕੇ ਜਾਰੀ ਕੀਤੇ ਨਵੇਂ ਹੁਕਮ
ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏ. ਆਈ. ਜੀ ਸੀ. ਆਈ ਬਠਿੰਡਾ ਅਵਨੀਤ ਕੌਰ ਸਿੱਧੂ ਨੇ ਦੱਸਿਆ ਕਿ ਪੁਲਸ ਟੀਮਾਂ ਨੂੰ ਪਿੰਡ ਖਾਨੇ ਕੀ ਢਾਬ ਅਤੇ ਪਿੰਡ ਈਨਾ ਖੇੜਾ ਵਿਖੇ ਸ਼ੱਕੀ ਵਿਅਕਤੀ ਦੀ ਮੌਜੂਦਗੀ ਬਾਰੇ ਖੁਫੀਆ ਇਤਲਾਹ ਮਿਲੀ ਸੀ। ਉਨ੍ਹਾਂ ਦੱਸਿਆ ਕਿ ਇਸ ’ਤੇ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਸੀ.ਆਈ.ਏ. ਬਠਿੰਡਾ ਦੀਆਂ ਪੁਲਸ ਟੀਮਾਂ ਨੇ ਸ੍ਰੀ ਮੁਕਤਸਰ ਸਾਹਿਬ ਪੁਲਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮੁਲਜ਼ਮ ਲਵਜੀਤ ਸਿੰਘ ਨੂੰ ਪਿੰਡ ਈਨਾ ਖੇੜਾ ਦੇ ਸੂਏ ਦੇ ਪੁਲ ਨੇੜਿਓਂ ਕਾਬੂ ਕਰ ਲਿਆ। ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ, ਤੁਸ਼ਾਰ ਗੁਪਤਾ ਨੇ ਦੱਸਿਆ ਕਿ ਇਸ ਸਬੰਧ ਵਿਚ ਐਫ.ਆਈ.ਆਰ. ਨੰ. 88 ਮਿਤੀ 16.08.2024 ਨੂੰ ਅਸਲਾ ਐਕਟ ਦੀ ਧਾਰਾ 25 ਅਧੀਨ ਥਾਣਾ ਸਦਰ ਮਲੋਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੇਸ ਦਰਜ ਕੀਤਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਅਪਰਾਧਿਕ ਰਿਕਾਰਡ ਅਨੁਸਾਰ ਗ੍ਰਿਫਤਾਰ ਕੀਤਾ ਮੁਲਜ਼ਮ ਲਵਜੀਤ ਸਿੰਘ ਐੱਨਡੀਪੀਐੱਸ ਐਕਟ ਤਹਿਤ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਸੀ ਅਤੇ ਸਤੰਬਰ 2023 ਵਿਚ ਫਰੀਦਕੋਟ ਜੇਲ੍ਹ ਵਿਚੋਂ ਬਾਹਰ ਆਇਆ ਸੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪੁਲਸ ਵਿਚ ਸਭ ਤੋਂ ਵੱਡਾ ਫੇਰਬਦਲ, 210 DSPs ਅਤੇ 9 SSPs ਦੇ ਤਬਾਦਲੇ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8