ਖ਼ੂਨ ਹੋਇਆ ਪਾਣੀ! ਕਲਯੁੱਗੀ ਪੁੱਤ ਵੱਲੋਂ ਮਾਂ, ਭਰਜਾਈ ਤੇ ਢਾਈ ਸਾਲਾ ਭਤੀਜੇ ਦਾ ਬੇਰਹਿਮੀ ਨਾਲ ਕਤਲ

Thursday, Apr 04, 2024 - 08:27 AM (IST)

ਖ਼ੂਨ ਹੋਇਆ ਪਾਣੀ! ਕਲਯੁੱਗੀ ਪੁੱਤ ਵੱਲੋਂ ਮਾਂ, ਭਰਜਾਈ ਤੇ ਢਾਈ ਸਾਲਾ ਭਤੀਜੇ ਦਾ ਬੇਰਹਿਮੀ ਨਾਲ ਕਤਲ

ਚੇਤਨਪੁਰਾ (ਨਿਰਵੈਲ)- ਤਹਿਸੀਲ ਅਜਨਾਲਾ ਅਧੀਨ ਪੈਂਦੇ ਪਿੰਡ ਕੰਦੋਵਾਲੀ ਵਿਖੇ ਕਲਯੁੱਗੀ ਪੁੱਤਰ ਵੱਲੋਂ ਘਿਣਾਉਣੀ ਵਾਰਦਾਤ ਨੂੰ ਇੰਜਾਮ ਦਿੰਦਿਆਂ ਆਪਣੀ ਮਾਤਾ, ਭਰਜਾਈ ਅਤੇ ਢਾਈ ਸਾਲਾ ਭਤੀਜੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਖ਼ਬਰ ਵੀ ਪੜ੍ਹੋ - ਬੱਬਰ ਖ਼ਾਲਸਾ ਦੇ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ

ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ  ਨੌਜਵਾਨ ਅੰਮ੍ਰਿਤਪਾਲ ਸਿੰਘ ਨੇ ਆਪਣੀ ਮਾਤਾ ਮਨਬੀਰ ਕੌਰ, ਭਰਜਾਈ ਅਵਨੀਤ ਕੌਰ ਤੇ ਭਤੀਜੇ ਸਮਰੱਥ ਸਿੰਘ ਦਾ ਕਤਲ ਕਰ ਦਿੱਤਾ। ਇਸ ਮਗਰੋਂ ਉਹ ਆਪ ਥਾਣਾ ਝੰਡੇਰ ਵਿਖੇ ਪਹੁੰਚਿਆ ਤੇ ਖ਼ੁਦ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ। ਇਸ ਮੌਕੇ ਵੱਡੀ ਗਿਣਤੀ ਵਿਚ ਪੁਲਸ ਟੀਮ ਨੇ ਘਟਨਾ ਸਥਾਨ 'ਤੇ ਪਹੁੰਚ ਛਾਣਬੀਰ ਜਾਰੀ ਕਰ ਦਿੱਤੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News