ਫਿਰੋਜ਼ਪੁਰ ਤੀਹਰੇ ਕਤਲ ਮਾਮਲੇ 'ਚ ਵੱਡੀ ਕਾਰਵਾਈ, 7 ਸ਼ੂਟਰ ਗ੍ਰਿਫ਼ਤਾਰ

Saturday, Sep 07, 2024 - 06:21 PM (IST)

ਫਿਰੋਜ਼ਪੁਰ ਤੀਹਰੇ ਕਤਲ ਮਾਮਲੇ 'ਚ ਵੱਡੀ ਕਾਰਵਾਈ, 7 ਸ਼ੂਟਰ ਗ੍ਰਿਫ਼ਤਾਰ

ਫਿਰੋਜ਼ਪੁਰ/ਚੰਡੀਗੜ੍ਹ : ਫ਼ਿਰੋਜ਼ਪੁਰ ਵਿਚ ਤੀਹਰੇ ਕਤਲ ਕਾਂਡ ਵਿਚ ਸ਼ਾਮਲ ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਮੁਤਾਬਕ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਔਰੰਗਾਬਾਦ ਪੁਲਸ ਦੀ ਸਾਂਝੀ ਕਾਰਵਾਈ ਦੌਰਾਨ 7 ਸ਼ੂਟਰ ਗ੍ਰਿਫ਼ਤਾਰ ਕਰ ਲਏ ਗਏ ਹਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਫ਼ਿਰੋਜ਼ਪੁਰ ਦੇ ਅਕਾਲਗੜ੍ਹ ਗੁਰਦੁਆਰਾ ਸਾਹਿਬ ਦੇ ਸਾਹਮਣੇ ਚਿੱਟੇ ਰੰਗ ਦੀ ਕਾਰ ਵਿਚ ਸਵਾਰ ਇਕੇ ਪਰਿਵਾਰ ਦੇ ਪੰਜ ਭੈਣ ਭਰਾਵਾਂ 'ਤੇ ਹਮਲਾਵਰਾਂ ਵੱਲੋਂ ਅੰਨ੍ਹੇਵਾਹ ਗੋਲ਼ੀਆਂ ਚਲਾ ਦਿੱਤੀਆਂ ਗਈਆਂ ਸਨ, ਜਿਸ 'ਚ 2 ਭਰਾਵਾਂ ਅਤੇ 1 ਭੈਣ, ਜਿਸ ਦਾ ਕੁਝ ਦਿਨਾਂ ਬਾਅਦ ਵਿਆਹ ਸੀ ਦੀ ਮੌਤ ਹੋ ਗਈ ਸੀ ਜਦਕਿ 2 ਨੌਜਵਾਨ ਅਜੇ ਵੀ ਹਸਪਤਾਲ ਵਿਚ ਜੇਰੇ ਇਲਾਜ ਹਨ, ਜਿਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਗੰਭੀਰ ਜ਼ਖ਼ਮੀ ਹੋ ਗਏ ਸਨ। 

ਇਹ ਵੀ ਪੜ੍ਹੋ : ਪੰਜਾਬ 'ਚ ਉੱਘੇ ਵਪਾਰੀ ਨੇ ਕੀਤੀ ਖ਼ੁਦਕੁਸ਼ੀ

ਪਤਾ ਲੱਗਾ ਹੈ ਕਿ ਮੁਲਜ਼ਮਾਂ ਨੂੰ ਔਰੰਗਾਬਾਦ ਤੋਂ ਕਾਬੂ ਕੀਤਾ ਗਿਆ ਹੈ। ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇਨਪੁਟ ਸੀ ਕਿ  ਮੁਲਜ਼ਮ ਔਰੰਗਾਬਾਦ ਵਿਚ ਲੁਕੇ ਹੋਏ ਹਨ। ਇਸ ਤੋਂ ਬਾਅਦ ਇਸ ਦੀ ਸੂਚਨਾ ਔਰੰਗਾਬਾਦ ਕ੍ਰਾਈਮ ਬ੍ਰਾਂਚ ਨੂੰ ਦਿੱਤੀ ਗਈ ਅਤੇ ਸਾਂਝੇ ਆਪ੍ਰੇਸ਼ਨ ਕਰਕੇ ਇਨ੍ਹਾਂ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੰਜਾਬ ਪੁਲਸ ਦੀ ਟੀਮ ਸ਼ਨੀਵਾਰ ਦੁਪਹਿਰ ਮੁਲਜ਼ਮਾਂ ਨੂੰ ਲੈਣ ਲਈ ਔਰੰਗਾਬਾਦ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਦੀਆਂ ਔਰਤਾਂ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ

50 ਤੋਂ ਵੱਧ ਕੀਤੇ ਸੀ ਫਾਇਰ

ਦੱਸਿਆ ਜਾਂਦਾ ਹੈ ਕਿ ਫਰੀਦਕੋਟ ਦੇ ਮੈਡੀਕਲ ਕਾਲਜ ਵਿਚ ਮ੍ਰਿਤਕਾਂ ਦੇ ਪੋਸਟਮਾਰਟਮ ਦੌਰਾਨ ਇਹ ਖੁਲਾਸਾ ਹੋਇਆ ਕਿ ਹਮਲਾਵਰਾਂ ਨੇ ਇਸ ਕਤਲੇਆਮ ਨੂੰ ਅੰਜਾਮ ਦੇਣ ਲਈ ਵਿਦੇਸ਼ੀ ਹਥਿਆਰਾਂ ਦੀ ਵਰਤੋਂ ਕੀਤੀ ਸੀ। ਕਾਤਲਾਂ ਕੋਲ ਇਹ ਹਥਿਆਰ ਕਿੱਥੋਂ ਆਏ ਇਹ ਵੱਡਾ ਸਵਾਲ ਹੈ। ਸੂਤਰਾਂ ਮੁਤਾਬਕ ਇਸ ਵਾਰਦਾਤ ਵਿਚ ਕਾਤਲਾਂ ਵਲੋਂ 50 ਤੋਂ ਵੱਧ ਰਾਊਂਡ ਫਾਇਰ ਕੀਤੇ ਗਏ, ਗੋਲ਼ੀਆਂ ਨਾਲ ਛੱਲੀ ਹੋਣ ਕਾਰਣ ਤਿੰਨ ਭੈਣ-ਭਰਾਵਾਂ ਦੀ ਦਰਦਨਾਕ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਤਿੰਨਾਂ ਦੀ ਮੌਤ ਸਿਰ ਵਿਚ ਗੋਲ਼ੀਆਂ ਲੱਗਣ ਕਾਰਣ ਹੋਈ ਹੈ। ਇਥੇ ਹੀ ਬਸ ਨਹੀਂ ਕਾਤਲ ਗੋਲੀਆਂ ਚਲਾਉਣ ਤੋਂ ਬਾਅਦ ਪਿਸੌਤਲ ਖਾਲ੍ਹੀ ਹੋਣ 'ਤੇ ਉਨ੍ਹਾਂ ਮੈਗਜ਼ੀਨ ਬਦਲੀ ਅਤੇ ਫਿਰ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਦੂਜੇ ਪਾਸੇ ਫਿਰੋਜ਼ਪੁਰ ਪੁਲਸ ਵੱਲੋਂ ਕਾਤਲਾਂ ਨੂੰ ਫੜਨ ਲਈ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਪੁਲਸ ਨੇ ਦਾਅਵਾ ਕੀਤਾ ਹੈ ਕਿ ਕਾਤਲਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਫਿਰੋਜ਼ਪੁਰ 'ਚ ਵਾਪਰੇ ਤੀਹਰੇ ਕਤਲ ਕਾਂਡ 'ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News