ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ

Tuesday, Feb 02, 2021 - 11:52 AM (IST)

ਅੰਮ੍ਰਿਤਸਰ 'ਚ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ, ਪਤਨੀ ਤੇ ਪੁੱਤਰ ਦਾ ਕਤਲ ਕਰਕੇ ਪਤੀ ਨੇ ਖ਼ੁਦ ਨੂੰ ਮਾਰੀ ਗੋਲੀ

ਅੰਮ੍ਰਿਤਸਰ (ਸੁਮਿਤ) : ਅੰਮ੍ਰਿਤਸਰ ਦੇ ਮਕਬੂਲ ਪੁਰਾ ਇਲਾਕੇ 'ਚ ਬੀਤੀ ਦੇਰ ਰਾਤ ਉਸ ਵੇਲੇ ਦਿਲ ਦਹਿਲਾਅ ਦੇਣ ਵਾਲੀ ਵਾਰਦਾਤ ਵਾਪਰੀ, ਜਦੋਂ ਇਕ ਬੈਂਕ ਦੇ ਵੱਡੇ ਅਧਿਕਾਰੀ ਨੇ ਆਪਣੇ 5 ਸਾਲਾ ਪੁੱਤਰ ਅਤੇ ਪਤਨੀ ਦਾ ਕਤਲ ਕਰਕੇ ਮਗਰੋਂ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ।

ਇਹ ਵੀ ਪੜ੍ਹੋ : 26 ਜਨਵਰੀ ਨੂੰ ਲਾਲ ਕਿਲ੍ਹੇ ’ਤੇ ਜਾਣ ਵਾਲੇ ਪਟਿਆਲਾ ਜ਼ਿਲ੍ਹੇ ਦੇ 3 ਕਿਸਾਨ ਗ੍ਰਿਫ਼ਤਾਰ

PunjabKesari

ਮ੍ਰਿਤਕ ਵਿਅਕਤੀ ਵੱਲੋਂ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਗਿਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਬੈਂਕ ਅਧਿਕਾਰੀ ਪਿਛਲੇ 2 ਮਹੀਨਿਆਂ ਤੋਂ ਕਿਸੇ ਗੱਲ ਨੂੰ ਲੈ ਕੇ ਮਾਨਸਿਕ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਕਾਰਨ ਉਸ ਨੇ ਆਪਣੇ ਪੁੱਤਰ ਤੇ ਪਤਨੀ ਦਾ ਕਤਲ ਕਰਕੇ ਖ਼ੁਦ ਨੂੰ ਵੀ ਗੋਲੀ ਮਾਰ ਲਈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਹਥਿਆਰ ਲਹਿਰਾਉਣ ਵਾਲੇ ਜ਼ਰਾ ਸਾਵਧਾਨ!, ਜਾਰੀ ਹੋਈ ਸਖ਼ਤ ਚਿਤਾਵਨੀ

ਮ੍ਰਿਤਕ ਦਾ ਪਰਿਵਾਰ ਬਹੁਤ ਵੱਡਾ ਹੈ, ਜਿਸ ਦਾ ਕਹਿਣਾ ਹੈ ਕਿ ਇਹ ਸਭ ਕਿਵੇਂ ਹੋ ਗਿਆ, ਉਨ੍ਹਾਂ ਨੂੰ ਇਸ ਬਾਰੇ ਕੁੱਝ ਪਤਾ ਨਹੀਂ ਲੱਗਾ। ਇਸ ਘਟਨਾ ਤੋਂ ਬਾਅਦ ਪੂਰਾ ਪਰਿਵਾਰ ਸੋਗ 'ਚ ਡੁੱਬਾ ਹੋਇਆ ਹੈ। ਫਿਲਹਾਲ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ 'ਚੰਦੂਮਾਜਰਾ' ਨੇ ਕੈਪਟਨ 'ਤੇ ਲਾਏ ਗੰਭੀਰ ਦੋਸ਼, ਜਾਣੋ ਕੀ ਬੋਲੇ
ਨੋਟ : ਮਾੜੇ ਹਾਲਾਤਾਂ ਦੇ ਚੱਲਦਿਆਂ ਕਤਲਾਂ ਤੇ ਖ਼ੁਦਕੁਸ਼ੀਆਂ ਦੀਆਂ ਵਾਪਰ ਰਹੀਆਂ ਘਟਨਾਵਾਂ ਬਾਰੇ ਦਿਓ ਰਾਏ

 


author

Babita

Content Editor

Related News