ਮਨੀਮਾਜਰਾ 'ਚ ਰੂਹ ਕੰਬਾਊ ਵਾਰਦਾਤ, ਪਰਿਵਾਰ ਦੇ 3 ਜੀਆਂ ਦਾ ਬੇਰਹਿਮੀ ਨਾਲ ਕਤਲ (ਵੀਡੀਓ)

Thursday, Jan 23, 2020 - 03:16 PM (IST)

ਮਨੀਮਾਜਰਾ (ਸੰਦੀਪ, ਵਿਨੋਦ, ਕੁਲਦੀਪ) : ਮਨੀਮਾਜਰਾ ਦੇ ਮਾਡਰਨ ਕੰਪਲੈਕਸ 'ਚ ਇੱਕੋ ਪਰਿਵਾਰ ਦੇ 3 ਜੀਆਂ ਦੇ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

PunjabKesari

ਜਾਣਕਾਰੀ ਮੁਤਾਬਕ ਮਾਡਰਨ ਹਾਊਸਿੰਗ ਕੰਪਲੈਕਸ ਦੇ ਮਕਾਨ 'ਚ ਰਹਿਣ ਵਾਲੀ ਸਰਿਤਾ (45), ਬੇਟੀ ਸਾਂਚੀ (21) ਅਤੇ ਬੇਟਾ ਅਰਜੁਨ (16) ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਜਦੋਂ ਕਿ ਮ੍ਰਿਤਕਾ ਦੇ ਪਤੀ ਸੰਜੇ ਅਰੋੜਾ ਨੂੰ ਖੂਨ ਨਾਲ ਲਥਪਥ ਪੀ. ਜੀ. ਆਈ. 'ਚ ਭਰਤੀ ਕਰਾਇਆ ਗਿਆ, ਜਿੱਥੇ ਉਹ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਫਿਲਹਾਲ ਪੁਲਸ ਵਲੋਂ ਤਿੰਨਾਂ ਮ੍ਰਿਤਕਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ।

PunjabKesari

ਪੁਲਸ ਮੁਤਾਬਕ ਸੰਜੇ ਅਰੋੜਾ ਉਕਤ ਮਕਾਨ 'ਚ ਇਕ ਸਾਲ ਪਹਿਲਾਂ ਹੀ ਆਪਣੀ ਪਤਨੀ ਤੇ 2 ਬੱਚਿਆਂ ਨਾਲ ਕਿਰਾਏ 'ਤੇ ਰਹਿਣ ਆਇਆ ਹੈ। ਸੰਜੇ ਪੰਚਕੂਲਾ ਸੈਕਟਰ-9 'ਚ ਕ੍ਰਿਸ਼ਨਾ ਡੇਅਰੀ ਚਲਾਉਂਦਾ ਹੈ। ਫਿਲਹਾਲ ਪੁਲਸ ਨੇ ਇਸ ਸਬੰਧੀ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਘਰ ਦੇ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਦੇ ਲੋਕ ਬੁਰੀ ਤਰ੍ਹਾਂ ਸਹਿਮੇ ਹੋਏ ਹਨ।


author

Babita

Content Editor

Related News