ਬਾਜਵਾ ਨੇ ਮੰਗਿਆ ਸਿੱਧੂ ਦਾ ਅਸਤੀਫਾ

12/01/2018 6:35:50 PM

ਚੰਡੀਗੜ੍ਹ : ਨਵਜੋਤ ਸਿੱਧੂ ਵਲੋਂ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਆਪਣਾ 'ਕੈਪਟਨ' ਨਾ ਮੰਨੇ ਜਾਣ 'ਤੇ ਦਿੱਤੇ ਬਿਆਨ 'ਤੇ ਸਾਥੀ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਕਿਹਾ ਹੈ ਕਿ ਜੇਕਰ ਸਿੱਧੂ ਮੁੱਖ ਮੰਤਰੀ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਹਨ ਤਾਂ ਉਨ੍ਹਾਂ ਨੂੰ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਰਾਹੁਲ ਗਾਂਧੀ ਇਕੱਲੇ ਸਿੱਧੂ ਦੇ ਹੀ ਨਹੀਂ ਸਗੋਂ ਉਨ੍ਹਾਂ ਦੇ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵੀ ਕੈਪਟਨ ਹਨ ਪਰ ਪੰਜਾਬ ਵਿਚ ਮੁੱਖ ਮੰਤਰੀ ਹੀ ਉਨ੍ਹਾਂ ਦੇ ਕੈਪਟਨ ਹਨ ਜਿਸ ਤਰ੍ਹਾਂ ਸਿੱਧੂ ਵਲੋਂ ਬਿਆਨ ਦਿੱਤਾ ਗਿਆ ਹੈ, ਜੇਕਰ ਉਹ ਪੰਜਾਬ ਵਿਚ ਅਮਰਿੰਦਰ ਸਿੰਘ ਨੂੰ ਆਪਣਾ ਕੈਪਟਨ ਨਹੀਂ ਮੰਨਦੇ ਤਾਂ ਉਨ੍ਹਾਂ ਨੂੰ ਨੈਤਿਕਤਾ ਦੇ ਆਧਾਰ 'ਤੇ ਪੰਜਾਬ ਦੀ ਕੈਬਨਿਟ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਅਤੇ ਉਥੇ ਚਲੇ ਜਾਣਾ ਚਾਹੀਦਾ ਹੈ ਜਿੱਥੇ ਰਾਹੁਲ ਗਾਂਧੀ ਉਨ੍ਹਾਂ ਦੀ ਡਿਊਟੀ ਲਗਾਉਂਦੇ ਹਨ। 
ਦੱਸਣਯੋਗ ਹੈ ਕਿ ਬੀਤੀ ਦਿਨੀਂ ਕਾਂਗਰਸ ਦੇ ਚੋਣ ਪ੍ਰਚਾਰ ਲਈ ਤੇਲੰਗਾਨਾ ਦੌਰੇ 'ਤੇ ਗਏ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਆਪਣੇ ਪਾਕਿਸਤਾਨੀ ਦੌਰੇ 'ਤੇ ਕੈਪਟਨ ਦੀ ਨਾਰਾਜ਼ਗੀ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਬੜੇ ਬੇਬਾਕ ਅੰਦਾਜ਼ ਨਾਲ ਕਿਹਾ ਸੀ ਕਿ 'ਕੌਣ ਕੈਪਟਨ... ਮੇਰਾ ਕੈਪਟਨ ਤਾਂ ਰਾਹੁਲ ਗਾਂਧੀ ਹੈ। ਸਿੱਧੂ ਦੇ ਇਸ ਬਿਆਨ ਤੋਂ ਬਾਅਦ ਵਿਰੋਧੀਆਂ ਵਲੋਂ ਲਗਾਤਾਰ 'ਤੇ ਉਨ੍ਹਾਂ 'ਤੇ ਹਮਲੇ ਬੋਲੇ ਜਾ ਰਹੇ ਹਨ।

Gurminder Singh

This news is Content Editor Gurminder Singh