ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ

Friday, Aug 07, 2026 - 12:35 PM (IST)

ਤ੍ਰਿਪਤ ਰਾਜਿੰਦਰ ਬਾਜਵਾ ਨੇ ਝੋਨੇ ਦੇ ਸੀਜ਼ਨ ਲਈ ਸਮੇਂ ਸਿਰ ਢੁਕਵੇਂ ਪ੍ਰਬੰਧ ਕਰਨ ਦੀ ਕੀਤੀ ਅਪੀਲ

ਚੰਡੀਗੜ੍ਹ (ਅੰਕੁਰ ਤਾਂਗੜੀ): ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਪੰਜਾਬ ਵਿਧਾਨ ਸਭਾ ਵਿਚ ਆਉਣ ਵਾਲੇ ਝੋਨੇ ਦੇ ਸੀਜ਼ਨ ਨੂੰ ਲੈ ਕੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਮੇਂ ਸਿਰ ਪ੍ਰਬੰਧ ਨਾ ਕੀਤੇ ਗਏ ਤਾਂ ਮੰਡੀਆਂ ਵਿਚ ਪੈਡੀ ਦੀ ਖਰੀਦ ਅਤੇ ਲਿਫਟਿੰਗ ਪ੍ਰਭਾਵਿਤ ਹੋ ਸਕਦੀ ਹੈ। ਬਾਜਵਾ ਨੇ ਕਿਹਾ ਕਿ ਪਿਛਲੇ ਸਾਲ ਦੀ ਕਰੀਬ 30 ਤੋਂ 40 ਫ਼ੀਸਦੀ ਬਿਲਿੰਗ ਅਜੇ ਵੀ ਵੱਖ-ਵੱਖ ਸੈਲਰਾਂ ਵਿੱਚ ਪਈ ਹੋਈ ਹੈ, ਜਿਸ ਕਾਰਨ ਸਟੋਰੇਜ ਲਈ ਥਾਂ ਦੀ ਵੱਡੀ ਕਮੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਅਨਾਜ ਸਮੇਂ ਸਿਰ ਨਹੀਂ ਚੁੱਕਿਆ ਗਿਆ ਤਾਂ ਨਵੇਂ ਸੀਜ਼ਨ ਦੌਰਾਨ ਮੰਡੀਆਂ ਵਿਚ ਝੋਨਾ ਰੁਲਣ ਦੀ ਨੌਬਤ ਆ ਸਕਦੀ ਹੈ।

ਉਨ੍ਹਾਂ ਸਰਕਾਰ ਦਾ ਧਿਆਨ ਇਸ ਗੱਲ ਵੱਲ ਵੀ ਦਿਵਾਇਆ ਕਿ ਅਨਾਜ ਦੀ ਢੁਆਈ ਲਈ ਹਰ ਰੋਜ਼ 40 ਤੋਂ 50 ਮਾਲ ਗੱਡੀਆਂ ਦੀ ਲੋੜ ਹੈ, ਪਰ ਇਸ ਵੇਲੇ ਸਿਰਫ਼ ਚਾਰ ਤੋਂ ਪੰਜ ਮਾਲ ਗੱਡੀਆਂ ਹੀ ਉਪਲਬਧ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਲਿਫਟਿੰਗ ਦੀ ਰਫ਼ਤਾਰ ਬਹੁਤ ਹੌਲੀ ਹੈ। ਤ੍ਰਿਪਤ ਬਾਜਵਾ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਤੁਰੰਤ ਰੇਲਵੇ ਨਾਲ ਤਾਲਮੇਲ ਕਰਕੇ ਮਾਲ ਗੱਡੀਆਂ ਦੀ ਗਿਣਤੀ ਵਧਾਈ ਜਾਵੇ ਅਤੇ ਸੈਲਰਾਂ ਵਿਚ ਪਿਆ ਪੁਰਾਣਾ ਸਟਾਕ ਜਲਦੀ ਚੁੱਕਿਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਹੁਣੇ ਤੋਂ ਤਿਆਰੀ ਨਾ ਕੀਤੀ ਗਈ ਤਾਂ ਆਉਣ ਵਾਲੇ ਪੈਡੀ ਸੀਜ਼ਨ ਦੌਰਾਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਅਤੇ ਮੰਡੀਆਂ ਵਿਚ ਝੋਨਾ ਰੁਲਣ ਦੀ ਸਥਿਤੀ ਬਣ ਸਕਦੀ ਹੈ।


author

Anmol Tagra

Content Editor

Related News