ਸੇਖੜੀ ਦੀ ਨਾਰਾਜ਼ਗੀ ''ਤੇ ਦੇਖੋ ਕੀ ਬੋਲੇ ਬਾਜਵਾ (ਵੀਡੀਓ)

Sunday, Feb 10, 2019 - 10:16 AM (IST)

ਬਟਾਲਾ (ਗੁਰਪ੍ਰੀਤ ਚਾਵਲਾ) : ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਸ਼ਨੀਵਾਰ ਨੂੰ ਬਟਾਲਾ ਪਹੁੰਚੇ ਜਿਥੇ ਉਨ੍ਹਾਂ ਨਾਲ ਸਾਬਕਾ ਵਿਧਾਇਕ ਅਸ਼ਵਨੀ ਸੇਖੜੀ ਵੀ ਮੌਜੂਦ ਰਹੇ। ਬਟਾਲਾ ਹਲਕੇ ਦਾ ਵਿਕਾਸ ਨਾ ਹੋਣ ਦੇ ਮੁੱਦੇ 'ਤੇ ਅਕਸਰ ਸੇਖੜੀ ਵੱਲੋਂ ਬਾਜਵਾ 'ਤੇ ਨਿਸ਼ਾਨੇ ਸਾਧੇ ਜਾਂਦੇ ਹਨ। ਇਸ ਸਬੰਧੀ ਜਦੋਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੂੰ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਅਸੀਂ ਵੱਖ ਨਹੀਂ ਸਗੋਂ ਇਕੱਠੇ ਹੀ ਹਾਂ। ਬਾਜਵਾ ਨੇ ਕਿਹਾ ਕਿ ਬਟਾਲੇ ਹਲਕੇ ਦੇ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ।
ਬਾਜਵਾ ਨੇ ਕਿਹਾ ਕਿ ਇਸੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਆ ਰਿਹਾ ਹੈ, ਜਿਸ ਦੇ ਚੱਲਦੇ ਬਟਾਲਾ ਸ਼ਹਿਰ ਦੀ ਵੀ ਨੁਹਾਰ ਬਦਲੀ ਜਾਵੇਗੀ ਅਤੇ 33 ਕਰੋੜ ਰੁਪਏ ਦਾ ਪ੍ਰਾਜੈਕਟ ਪਹਿਲਾਂ ਹੀ ਪੰਜਾਬ ਸਰਕਾਰ ਐਲਾਨ ਚੁੱਕੀ ਹੈ।


author

Gurminder Singh

Content Editor

Related News